ਕਪੂਰਥਲਾ ਦੇ ਵਿਅਕਤੀ ਦੀ ਅਮਰੀਕਾ ''ਚ ਕੋਰੋਨਾ ਵਾਇਰਸ ਕਾਰਨ ਮੌਤ

04/18/2020 11:40:11 AM

ਬੇਗੋਵਾਲ (ਰਜਿੰਦਰ)— ਹਲਕਾ ਭੁਲੱਥ ਦੇ ਪਿੰਡ ਨੰਗਲ ਲੁਬਾਣਾ ਦੇ ਵਸਨੀਕ ਅਵਤਾਰ ਸਿੰਘ ਦੀ ਅਮਰੀਕਾ ਦੇ ਨਿਊਯਾਰਕ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਪਿੰਡ ਦੇ ਨੰਬਰਦਾਰ ਸੰਤੋਖ ਸਿੰਘ ਅਨੁਸਾਰ ਉਸ ਦਾ ਚਾਚਾ ਅਵਤਾਰ ਸਿੰਘ ਪੁੱਤਰ ਸਾਹਿਬ ਸਿੰਘ ਪਿਛਲੇ 25 ਸਾਲਾਂ ਤੋਂ ਆਪਣੀ ਪਤਨੀ, ਦੋ ਲੜਕੇ ਅਤੇ ਦੋ ਲੜਕੀਆਂ ਸਮੇਤ ਅਮਰੀਕਾ ਦੇ ਨਿਊਯਾਰਕ ਸ਼ਹਿਰ 'ਚ ਰਹਿੰਦਾ ਸੀ, ਜਿੱਥੇ ਉਹ ਉਸਾਰੀ ਦਾ ਕੰਮ ਕਰਦਾ ਸੀ ਅਤੇ ਇਸ ਵੇਲੇ ਕਿਡਨੀ ਦਾ ਮਰੀਜ਼ ਸੀ। ਇਸੇ ਦੌਰਾਨ ਉਹ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਿਆ।

ਇਹ ਵੀ ਪੜ੍ਹੋ: ਜਲੰਧਰ: ਕਰਫਿਊ 'ਚ ਕੀਤਾ ਅਜਿਹਾ ਸਾਦਾ ਵਿਆਹ ਕਿ ਬਣ ਗਿਆ ਚਰਚਾ ਦਾ ਵਿਸ਼ਾ

ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅਵਤਾਰ ਸਿੰਘ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਹੀ ਉਨ੍ਹਾਂ ਦੀ ਬੀਤੇ ਦਿਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ 'ਚ ਅਵਤਾਰ ਸਿੰਘ ਦੀ ਪਤਨੀ ਪਿੰਡ ਨੰਗਲ ਲੁਬਾਣਾ ਆਈ ਹੋਈ ਹੈ। ਉਨ੍ਹਾਂ ਦੇ ਪਿਛੋਂ ਹੀ ਉਥੇ ਮੌਤ ਹੋ ਗਈ। ਅਵਤਾਰ ਸਿੰਘ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਿਚ ਸੋਗਮਈ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਦਾ ਕੋਹਰਾਮ, ਪੀੜਤਾਂ ਦੀ ਗਿਣਤੀ 216 ਹੋਈ, ਜਾਣੋ ਤਾਜ਼ਾ ਹਾਲਾਤ

ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦਾ ਅੰਕੜਾ 216 ਤੱਕ ਪੁੱਜਾ
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਨੇ ਹੁਣ ਪੰਜਾਬ 'ਚ ਆਪਣੇ ਪੈਰ ਪਸਾਰ ਲਏ ਹਨ। ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ 216 ਤੱਕ ਪੁੱਜ ਚੁੱਕਾ ਹੈ, ਜਿਨ੍ਹਾਂ 'ਚੋਂ 15 ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 57, ਜਲੰਧਰ 'ਚ 38, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 11, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਕਪੂਰਥਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੋਰੋਨਾ : ਪੰਜਾਬ ਦੇ 30,567 ਪੁਲਸ ਜਵਾਨਾਂ ਦਾ ਹੋਇਆ ਚੈੱਕਅਪ, ਜਾਪਾਨੀ ਮਸ਼ੀਨਾਂ ਨਾਲ ਸੈਨੇਟਾਈਜ਼ ਹੋ ਰਹੇ 'ਨਾਕੇ'


shivani attri

Content Editor

Related News