ਕਪੂਰਥਲਾ 'ਚੋਂ ਮਿਲਿਆ 'ਕੋਰੋਨਾ' ਦਾ ਇਕ ਹੋਰ ਪਾਜ਼ੇਟਿਵ ਕੇਸ
Monday, May 25, 2020 - 01:25 PM (IST)

ਕਪੂਰਥਲਾ/ਬੈਗੋਵਾਲ/ਭੁਲੱਥ (ਵਿਪਨ ਮਹਾਜਨ, ਰਜਿੰਦਰ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲੇ 'ਚ ਕਪੂਰਥਲਾ ਤੋਂ ਇਕ ਕੋਰੋਨਾ ਦਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਬੈਗੋਵਾਲ ਦੇ ਪਿੰਡ ਜੈਦ 'ਚੋਂ 35 ਸਾਲ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕੀਤੀ ਹੈ।
ਇਹ ਵੀ ਪੜ੍ਹੋ: ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ 'ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ
ਇਸ ਦੇ ਨਾਲ ਹੀ ਕਪੂਰਥਲਾ 'ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 3 ਦੀ ਮੌਤ ਹੋ ਚੁੱਕੀ ਹੈ ਅਤੇ 8 ਐਕਟਿਵ ਕੇਸ ਹਨ ਅਤੇ 26 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਪਾਜ਼ੇਟਿਵ ਪਾਇਆ ਗਿਆ ਵਿਅਕਤੀ ਮਹਾਰਾਸ਼ਟਰ ਤੋਂ ਭੁਲੱਥ ਪਰਤਿਆ ਸੀ। ਕੋਰੋਨਾ ਦੀ ਜਾਂਚ ਨੂੰ ਲੈ ਕੇ ਇਸ ਦੇ ਸੈਂਪਲ ਸ਼ਨੀਵਾਰ ਨੂੰ ਟੈਸਟ ਲਈ ਲਏ ਗਏ ਸਨ, ਜਿਸ ਦੀ ਅੱਜ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਉਕਤ ਵਿਅਕਤੀ ਪਿੰਡ ਜੈਦ ਵਿਖੇ ਸਥਿਤ ਆਪਣੇ ਘਰ 'ਚ ਹੀ ਇਕਾਂਤਵਾਸ ਸੀ। ਸਬ ਡਿਵੀਜ਼ਨ ਹਸਪਤਾਲ ਭੁਲੱਥ ਦੇ ਸੀਨੀਅਰ ਮੈਡੀਕਲ ਅਫਸਰ ਡਾ. ਦੇਸ ਰਾਜ ਭਾਰਤੀ ਨੇ ਦਸਿਆ ਕਿ ਇਸ ਵਿਅਕਤੀ ਦਾ ਸੈਂਪਲ ਭੁਲੱਥ ਹਸਪਤਾਲ 'ਚ ਲਿਆ ਗਿਆ ਸੀ। ਦੂਜੇ ਪਾਸੇ ਇਸ ਵਿਅਕਤੀ ਨੂੰ ਸਿਹਤ ਵਿਭਾਗ ਵੱਲੋਂ ਕਪੂਰਥਲਾ ਆਈਸੋਲੇਸ਼ਨ ਸੈਂਟਰ ਭੇਜਿਆ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਮਹਾਰਾਸ਼ਟਰ ਤੋਂ ਭੁਲੱਥ ਆਇਆ ਇਕ ਹੋਰ ਨੌਜਵਾਨ ਕੋਰੋਨਾ ਪਾਜ਼ੇਟਿਵ ਨਿਕਲਿਆ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਮੁੜ 'ਕੋਰੋਨਾ' ਦਾ ਧਮਾਕਾ, 6 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ