ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ

Saturday, Aug 22, 2020 - 07:38 PM (IST)

ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ

ਕਪੂਰਥਲਾ (ਵਿਪਨ ਮਹਾਜਨ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਦੇ ਕਾਰਨ ਕਈ ਪੀੜਤ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ।

ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ

ਤਾਜ਼ਾ ਮਾਮਲੇ 'ਚ ਪੰਜਾਬ ਦੇ ਕਪੂਰਥਲਾ 'ਚੋਂ 36 ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 784 ਤੱਕ ਪਹੁੰਚ ਗਿਆ ਹੈ, ਜਦਕਿ ਕੋਰੋਨਾ ਕਾਰਨ ਜ਼ਿਲ੍ਹੇ 'ਚ 30 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਬਜ਼ੁਰਗ ਬੀਬੀ ਦੀ ਮੌਤ ਦੇ ਮਾਮਲੇ 'ਚ ਪੰਜਾਬ ਸੂਬਾ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 39 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 3115, ਲੁਧਿਆਣਾ 8148, ਜਲੰਧਰ 5072, ਮੋਹਾਲੀ 'ਚ 2417, ਪਟਿਆਲਾ 'ਚ 4545, ਹੁਸ਼ਿਆਰਪੁਰ 'ਚ 973, ਤਰਨਾਰਨ 620, ਪਠਾਨਕੋਟ 'ਚ 835, ਮਾਨਸਾ 'ਚ 360, ਕਪੂਰਥਲਾ 784, ਫਰੀਦਕੋਟ 763, ਸੰਗਰੂਰ 'ਚ 1819, ਨਵਾਂਸ਼ਹਿਰ 'ਚ 556, ਰੂਪਨਗਰ 624, ਫਿਰੋਜ਼ਪੁਰ 'ਚ 1497, ਬਠਿੰਡਾ 1679, ਗੁਰਦਾਸਪੁਰ 1332, ਫਤਿਹਗੜ੍ਹ ਸਾਹਿਬ 'ਚ 839, ਬਰਨਾਲਾ 871, ਫਾਜ਼ਿਲਕਾ 623 ਮੋਗਾ 1089, ਮੁਕਤਸਰ ਸਾਹਿਬ 553 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 1002 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 24,840 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 13,236 ਮਰੀਜ਼ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਤਾਂਡਵ, ਵੱਡੀ ਗਿਣਤੀ 'ਚ ਨਵੇਂ ਕੇਸ ਮਿਲਣ ਨਾਲ ਅੰਕੜਾ ਪੁੱਜਾ 5 ਹਜ਼ਾਰ ਤੋਂ ਪਾਰ


author

shivani attri

Content Editor

Related News