ਜ਼ਿਲ੍ਹਾ ਕਪੂਰਥਲਾ ''ਚ ਕੋਰੋਨਾ ਦਾ ਧਮਾਕਾ, 65 ਨਵੇਂ ਮਰੀਜ਼ਾਂ ਦੀ ਪੁਸ਼ਟੀ, ਇਕ ਦੀ ਮੌਤ
Saturday, Sep 12, 2020 - 12:20 PM (IST)
ਕਪੂਰਥਲਾ/ਫਗਵਾੜਾ (ਮਹਾਜਨ, ਹਰਜੋਤ)— ਕਪੂਰਥਲਾ ਜ਼ਿਲ੍ਹੇ 'ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ 65 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਇਲਾਵਾ 1 ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਣ ਨਾਲ ਕੋਰੋਨਾ ਨਾਲ ਜ਼ਿਲ੍ਹੇ 'ਚ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ। ਕੋਵਿਡ ਕਾਰਨ ਮਰਨ ਵਾਲਾ 28 ਸਾਲਾ ਨੌਜਵਾਨ ਸੀ, ਜੋ ਬੀਤੇ ਦਿਨੀਂ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਜਲੰਧਰ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਸੀ ਪਰ ਹਾਲਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ
ਹਾਲਾਂਕਿ ਸਿਹਤ ਮਹਿਕਮੇ ਨੂੰ ਉਸ ਦੀ ਕੋਈ ਟ੍ਰੈਵਲ ਹਿਸਟਰੀ ਤਾਂ ਨਹੀਂ ਮਿਲੀ ਹੈ ਪਰ ਫਿਰ ਵੀ ਉਸ ਦੇ ਸੰਪਰਕ 'ਚ ਆਉਣ ਵਾਲਿਆਂ ਦੀ ਸਕਰੀਨਿੰਗ ਕਰ ਰਹੀ ਹੈ। ਇਸ ਤੋਂ ਇਲਾਵਾ ਮ੍ਰਿਤਕ ਦਾ ਅੰਤਿਮ ਸੰਸਕਾਰ ਸਿਹਤ ਮਹਿਕਮੇ ਦੀ ਟੀਮ ਵੱਲੋਂ ਆਪਣੀ ਨਿਗਰਾਨੀ 'ਚ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪ੍ਰੇਮਿਕਾ ਦੀਆਂ ਧਮਕੀਆਂ ਤੋਂ ਤੰਗ ਆ ਕੇ ਪਤੀ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਤਨੀ ਦੇ ਉੱਡੇ ਹੋਸ਼
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ
ਸ਼ੁੱਕਰਵਾਰ ਨੂੰ ਜ਼ਿਲ੍ਹਾ ਕਪੂਰਥਲਾ 'ਚ ਪਾਜ਼ੇਟਿਵ ਪਾਏ ਗਏ ਕੁੱਲ 65 ਮਰੀਜ਼ਾਂ 'ਚ 1 ਥਾਣਾ ਸਿਟੀ ਕਪੂਰਥਲਾ ਅਤੇ 2 ਥਾਣਾ ਸਦਰ ਕਪੂਰਥਲਾ 'ਚ ਤਾਇਨਾਤ ਕਰਮਚਾਰੀ ਵੀ ਸ਼ਾਮਲ ਹਨ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ 'ਚ 35 ਮਰੀਜ਼ ਕਪੂਰਥਲਾ ਸਬ ਡਿਵੀਜ਼ਨ, 5 ਸੁਲਤਾਨਪੁਰ ਲੋਧੀ ਸਬ ਡਿਵੀਜ਼ਨ, 8 ਭੁਲੱਥ ਸਬ ਡਿਵੀਜ਼ਨ ਅਤੇ 17 ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ: ਹੁਣ ਸਾਬਕਾ DGP ਸੁਮੇਧ ਸੈਣੀ ਦੇ ਜੱਦੀ ਘਰ 'ਚ ਐੱਸ.ਆਈ.ਟੀ. ਨੇ ਕੀਤੀ ਛਾਪੇਮਾਰੀ
603 ਲੋਕਾਂ ਦੀ ਹੋਈ ਸੈਂਪਲਿੰਗ
ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਅਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ 603 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਜਿਸ 'ਚ ਕਪੂਰਥਲਾ ਤੋਂ 239, ਆਰ. ਸੀ. ਐੱਫ. ਤੋਂ 41, ਫੱਤੂਢੀਂਗਾ ਤੋਂ 44, ਕਾਲਾ ਸੰਘਿਆਂ ਤੋਂ 71, ਬੇਗੋਵਾਲ ਤੋਂ 27, ਭੁਲੱਥ ਤੋਂ 27, ਢਿੱਲਵਾਂ ਤੋਂ 25, ਫਗਵਾੜਾ ਤੋਂ 15, ਪਾਂਛਟਾ ਤੋਂ 57, ਟਿੱਬਾ ਤੋਂ 38 ਤੇ ਸੁਲਤਾਨਪੁਰ ਲੋਧੀ ਤੋਂ 19 ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ 46 ਲੋਕਾਂ ਦੇ ਠੀਕ ਹੋਣ ਦੇ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1266 ਮਰੀਜ਼ ਠੀਕ ਹੋ ਚੁੱਕੇ ਹਨ, ਉੱਥੇ ਹੀ 565 ਮਰੀਜ਼ ਸਰਗਰਮ ਚੱਲ ਰਹੇ ਹਨ।
ਇਹ ਵੀ ਪੜ੍ਹੋ: NRI ਪਤੀ ਦੀ ਘਟੀਆ ਕਰਤੂਤ, ਗੱਡੀ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਨਾਲ ਕੀਤਾ ਇਹ ਕਾਰਾ
ਇਹ ਵੀ ਪੜ੍ਹੋ: ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ