ਕਪੂਰਥਲਾ ਤੋਂ ਚੰਗੀ ਖਬਰ, ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਦਿੱਤੀ ''ਕੋਰੋਨਾ'' ਨੂੰ ਮਾਤ

04/26/2020 10:39:48 AM

ਕਪੂਰਥਲਾ/ਫਗਵਾੜਾ (ਮਹਾਜਨ, ਹਰਜੋਤ)— ਫਗਵਾੜਾ ਨਾਲ ਸਬੰਧਤ ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪੀੜਤ ਵਿਦਿਆਰਥਣ ਨੀਤੂ ਨੇ ਕੋਰੋਨਾ 'ਤੇ ਫਹਿਤ ਹਾਸਲ ਕਰ ਲਈ ਹੈ। ਨੀਤੂ 11 ਅਪ੍ਰੈਲ ਨੂੰ 'ਕੋਰੋਨਾ ਪਾਜ਼ੀਟਿਵ' ਪਾਈ ਗਈ ਸੀ ਅਤੇ ਉਸ ਨੂੰ ਇਲਾਜ ਲਈ ਕਪੂਰਥਲਾ 'ਚ ਬਣਾਏ ਗਏ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ। ਸਿਹਤ ਵਿਭਾਗ ਦੀ ਸਖਤ ਨਿਗਰਾਨੀ ਅਤੇ ਮਿਹਨਤ ਅਤੇ ਵਿਦਿਆਰਥਣ ਨੀਤੂ ਦੇ ਬੁਲੰਦ ਹੌਂਸਲਿਆ ਨੇ 'ਕੋਰੋਨਾ' ਨੂੰ ਮਾਤ ਦਿੱਤੀ ਸੀ। ਨੀਤੂ ਦੀ 'ਕੋਰੋਨਾ' ਸਬੰਧੀ ਲਏ ਗਏ ਦੂਜੇ ਟੈਸਟ ਦੀ ਰਿਪੋਰਟ ਵੀ ਨੈਗੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸ ਨੂੰ ਡਿਸਚਾਰਜ਼ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਜ਼ਿਲਾ ਕਪੂਰਥਲਾ 'ਚ 'ਕੋਰੋਨਾ' ਦੇ 3 ਮਰੀਜ਼ ਸਨ। ਇਨਾਂ 'ਚੋਂ ਇਕ 6 ਮਹੀਨੇ ਦੀ ਬੱਚੀ ਵੀ ਸ਼ਾਮਲ ਸੀ, ਜਿਸ ਦੀ ਬੀਤੇ ਦਿਨੀ ਮੌਤ ਹੋ ਗਈ ਸੀ। ਜਦਕਿ ਇਨਾਂ 'ਚੋਂ ਇਕ ਕੋਟ ਕਰਾਰ ਖਾਂ ਪਿੰਡ ਦਾ ਰਹਿਣ ਵਾਲਾ ਅਫਜਲ ਸ਼ੇਖ, ਜੋ ਕਿ ਸਿਹਤਮੰਦ ਹੋਣ ਦੇ ਬਾਅਦ ਉਸ ਨੂੰ ਪਹਿਲਾਂ ਤੋਂ ਹੀ ਡਿਸਚਾਰਜ਼ ਕਰ ਦਿੱਤਾ ਗਿਆ ਸੀ। ਉੱਥੇ ਹੀ ਨੀਤੂ ਨੂੰ ਵੀ ਸ਼ਨੀਵਾਰ ਨੂੰ ਆਈਸੋਲੇਸ਼ਨ ਵਾਰਡ ਕਪੂਰਥਲਾ ਤੋਂ ਡਿਸਚਾਰਜ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ 'ਡਿਜ਼ੀਟਲ ਰਿਮਬ੍ਰੈਂਸ ਵਾਲ' ਏ. ਸੀ. ਪੀ. ਕੋਹਲੀ ਨੂੰ ਕੀਤੀ ਸਮਰਪਿਤ

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ 'ਚ ਵਿਦਿਆਰਥਣ ਦਾ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਯੂਨੀਵਰਸਿਟੀ 'ਚ ਸਥਿਤੀ ਕਾਫੀ ਤਨਾਅਪੂਰਨ ਬਣ ਗਈ ਸੀ। ਜਿਸ ਦੇ ਬਾਅਦ ਸਿਹਤ ਵਿਭਾਗ ਵੱਲੋਂ ਉਕਤ ਯੂਨੀਵਰਸਿਟੀ ਦੇ ਹੋਸਟਲ 'ਚ ਰਹਿਣ ਵਾਲੇ ਬੱਚਿਆਂ ਦੇ ਕਰੀਬ 3000 ਬੱਚਿਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ 'ਚੋਂ ਕਈਆਂ ਦੇ ਸੈਂਪਲ ਵੀ ਲਏ ਸਨ। ਜਿਨਾਂ 'ਚ ਸਿਰਫ ਵਿਦਿਆਰਥਣ ਨੀਤੂ ਹੀ ਪਾਜ਼ੀਟਿਵ ਪਾਈ ਗਈ ਸੀ ਅਤੇ ਹੋਰ ਸਭ ਦੀ ਰਿਪੋਰਟ ਨੈਗੇਟਿਵ ਆਈ ਸੀ।

ਸਿਹਤ ਵਭਾਗ ਦੇ ਯਤਨਾਂ ਨਾਲ ਦੋਵੇਂ ਮਰੀਜ਼ ਹੋਏ ਠੀਕ : ਡੀ. ਸੀ.
ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਯਤਨਾਂ ਨਾਲ ਜ਼ਿਲੇ 'ਚ 'ਕੋਰੋਨਾ ਪਾਜ਼ੀਟਿਵ' ਦੇ ਆਏ ਦੋਵੇਂ ਮਰੀਜ਼ਾਂ ਦੀ ਪੂਰੀ ਦੇਖਭਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੀ ਸਖਤ ਨਿਗਰਾਨੀ 'ਚ ਰੱਖਿਆ ਗਿਆ ਸੀ। ਸਿਹਤ ਵਿਭਾਗ ਦੀ ਟੀਮ ਦੀ ਵਧੀਆ ਕਾਰਜਪ੍ਰਣਾਲੀ ਕਾਰਨ ਹੀ ਜ਼ਿਲਾ ਕਪੂਰਥਲਾ ਕੋਰੋਨਾ ਤੋਂ ਮੁਕਤ ਹੋ ਪਾਇਆ ਹੈ। ਇਸ ਤੋਂ ਪਹਿਲਾਂ ਕੋਟ ਕਰਾਰ ਖਾਂ ਦਾ ਅਫਜ਼ਲ ਸ਼ੇਖ ਦੀ ਰਿਪੋਰਟ ਵੀ ਨੈਗੇਟਿਵ ਆਉਣ ਤੋਂ ਬਾਅਦ ਉਸ ਨੂੰ 14 ਦਿਨ ਲਈ ਇਕਾਂਤਵਾਸ 'ਚ ਰੱਖਿਆ ਗਿਆ ਹੈ ਅਤੇ ਹੁਣ ਵਿਦਿਆਰਣ ਨੀਤੂ ਦਾ ਵੀ ਦੂਜਾ ਟੈਸਟ ਹੋਣਾ ਜ਼ਿਲੇ ਲਈ ਰਾਹਤ ਦੀ ਖਬਰ ਹੈ।

ਇਹ ਵੀ ਪੜ੍ਹੋ : ਜਲੰਧਰ 'ਚ 'ਕੋਰੋਨਾ' ਕਾਰਨ ਤੀਜੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 18 ਤੱਕ ਪੁੱਜਾ

ਰੈਪਿੰਡ ਰਿਸਪਾਂਸ ਟੀਮ ਜ਼ਿੰਮੇਵਾਰੀ ਨਾਲ ਨਿਭਾ ਰਹੀ ਡਿਊਟੀ : ਸਿਵਲ ਸਰਜਨ
ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਹੋਏ 'ਕੋਰੋਨਾ' ਦੇ ਦੋ ਮਰੀਜ਼ਾਂ ਦੇ ਰੈਪਿਡ ਰਿਸਪਾਂਸ ਟੀਮ ਵੱਲੋਂ ਸਮੇਂ-ਸਮੇਂ 'ਤੇ ਉਨ੍ਹਾਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਅਤੇ ਉਨ੍ਹਾਂ ਦੀ ਕਾਉਂਸਲਿੰਗ ਵੀ ਕੀਤੀ ਜਾਂਦੀ ਸੀ। ਰੈਪਿਡ ਰਿਸਪਾਂਸ ਟੀਮ ਦੀ ਸਖਤ ਮਿਹਨਤ ਕਾਰਣ ਹੀ ਉਕਤ ਦੋਵੇਂ ਮਰੀਜ਼ ਪੂਰੀ ਤਰ੍ਹਾਂ ਸਿਹਤਮੰਦ ਪਾਏ ਗਏ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਾ ਨਿਕਲਣ, ਸਰਕਾਰ ਵੱਲੋਂ ਕੀਤੀ ਗਈਆ ਹਦਾਇਤਾਂ ਦਾ ਪਾਲਣ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਕਾਰਜਕਾਰੀ ਐੱਸ. ਐੱਮ. ਓ. ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ, ਡਾ. ਮੋਹਨਪ੍ਰੀਤ ਸਿੰਗ, ਡਾ. ਰਾਜੀਵ ਭਗਤ, ਡਾ. ਹਰਪ੍ਰੀਤ ਮੋਮੀ, ਡਾ. ਨਵਪ੍ਰੀਤ ਕੌਰ, ਡਾ. ਨਵਦੀਪ, ਡਾ. ਗੌਰਵ, ਡਾ. ਪਾਰੀਤੋਸ਼ ਗਰਗ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ :  ਦਾਜ ਦੀ ਬਲੀ ਚੜ੍ਹੀ 21 ਸਾਲਾ ਵਿਆਹੁਤਾ, 11 ਮਹੀਨੇ ਪਹਿਲਾਂ ਹੋਇਆ ਸੀ ਵਿਆਹ

shivani attri

This news is Content Editor shivani attri