ਕਪੂਰਥਲਾ ਜ਼ਿਲ੍ਹੇ 'ਚ ਆਰ. ਸੀ. ਐੱਫ. ਦੇ ਕਰਮਚਾਰੀ ਸਣੇ ਕੋਰੋਨਾ ਕਾਰਨ ਦੋ ਮਰੀਜ਼ਾਂ ਦੀ ਗਈ ਜਾਨ

Sunday, Sep 06, 2020 - 01:45 PM (IST)

ਕਪੂਰਥਲਾ (ਵਿਪਨ ਮਹਾਜਨ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਦਿਨੋ-ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

ਤਾਜ਼ਾ ਮਾਮਲੇ 'ਚ ਜ਼ਿਲ੍ਹਾ ਕਪੂਰਥਲਾ 'ਚ ਅੱਜ ਕੋਰੋਨਾ ਦੇ ਕਾਰਨ 2 ਮਰੀਜ਼ਾਂ ਦੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ 'ਚ ਆਰ. ਸੀ. ਐੱਫ. ਦੇ 54 ਸਾਲਾ ਦੇ ਕਾਮੇ ਨੇ ਅੰਮਿਤਸਰ ਦੇ ਨਿੱਜੀ ਹਸਪਤਾਲ 'ਚ ਦਮ ਤੋੜਿਆ। ਇਸ ਦੇ ਇਲਾਵਾ ਭਾਜਪਾ ਆਗੂ ਦੀ ਮਾਂ ਜੋਕਿ 82 ਸਾਲਾ ਦੀ ਸੀ, ਉਸ ਨੇ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਮ ਤੋੜਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕਪੂਰਥਲਾ ਜ਼ਿਲ੍ਹੇ 'ਚ 32 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਸੀ ਜਦਕਿ ਇਲਾਜ ਅਧੀਨ 54 ਮਰੀਜ਼ਾਂ ਨੇ ਕੋਰੋਨਾ 'ਤੇ ਫਤਿਹ ਹਾਸਲ ਕੀਤੀ ਸੀ। 

ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਸ਼ਨੀਵਾਰ 553 ਲੋਕਾਂ ਦੀ ਹੋਈ ਸੈਂਪਲਿੰਗ
ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਸ਼ਨੀਵਾਰ ਨੂੰ ਜ਼ਿਲ੍ਹੇ ਨਾਲ ਸਬੰਧਤ 553 ਲੋਕਾਂ ਦੀ ਸੈਂਪਲਿੰਗ ਕੀਤੀ ਗਈ, ਜਿਸ 'ਚ ਕਪੂਰਥਲਾ ਤੋਂ 137, ਸੁਲਤਾਨਪੁਰ ਲੋਧੀ ਤੋਂ 4, ਟਿੱਬਾ ਤੋਂ 31, ਫੱਤੂਢੀਂਗਾ ਤੋਂ 28, ਕਾਲਾ ਸੰਘਿਆ ਤੋਂ 65, ਢਿਲਵਾਂ ਤੋਂ 49, ਮਾਡਰਨ ਜੇਲ੍ਹ ਕਪੂਰਥਲਾ ਤੋਂ 60, ਫਗਵਾੜਾ ਤੋਂ 36 ਤੇ ਪਾਂਛਟਾ ਤੋਂ 143 ਲੋਕਾਂ ਦੀ ਸੈਂਪਲਿੰਗ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਕਾਰਨ ਹੁਣ ਤੱਕ ਜ਼ਿਲ੍ਹੇ 'ਚ 1599 ਲੋਕ ਪਾਜ਼ੇਟਿਵ ਹੋ ਚੁੱਕੇ ਹਨ, ਜਿਨ੍ਹਾਂ 'ਚੋਂ 1009 ਮਰੀਜ ਠੀਕ ਹੋ ਚੁੱਕੇ ਹਨ ਅਤੇ 417 ਮਰੀਜ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 67 ਲੋਕ ਕੋਰੋਨਾ ਦੇ ਕਾਰਨ ਮਰ ਚੁੱਕੇ ਹਨ।

ਇਹ ਵੀ ਪੜ੍ਹੋ: ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)

ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)


shivani attri

Content Editor

Related News