ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਦਾ ਤਾਂਡਵ, 112 ਨਵੇਂ ਮਾਮਲਿਆਂ ਦੀ ਪੁਸ਼ਟੀ

Friday, Sep 18, 2020 - 12:08 PM (IST)

ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਦਾ ਤਾਂਡਵ, 112 ਨਵੇਂ ਮਾਮਲਿਆਂ ਦੀ ਪੁਸ਼ਟੀ

ਕਪੂਰਥਲਾ/ਫਗਵਾੜਾ (ਮਹਾਜਨ, ਹਰਜੋਤ)— ਕੋਰੋਨਾ ਨੇ ਆਪਣੇ ਕਹਿਰ ਨੂੰ ਜਾਰੀ ਰੱਖਦੇ ਹੋਏ ਆਰ. ਸੀ. ਐੱਫ. ਕਪੂਰਥਲਾ 'ਚ ਇਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਵੀਰਵਾਰ ਨੂੰ ਕਪੂਰਥਲਾ ਜ਼ਿਲ੍ਹੇ 'ਚ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ 112 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਵੀਰਵਾਰ ਨੂੰ ਜ਼ਿਲ੍ਹੇ 'ਚ ਪਾਜ਼ੇਟਿਵ ਪਾਏ ਗਏ 112 ਨਵੇਂ ਮਰੀਜ਼ਾਂ 'ਚੋਂ 8 ਮਰੀਜ਼ ਆਰ. ਸੀ. ਐੱਫ. ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਵੀ ਆਰ. ਸੀ. ਐੱਫ. 'ਚ ਕੋਰੋਨਾ ਨੇ ਆਪਣੀ ਦਸਤਕ ਦਿੱਤੀ ਸੀ, ਜਿਸ ਦੇ ਬਾਅਦ ਰੇਲਵੇ ਪ੍ਰਸ਼ਾਸਨ ਵੱਲੋਂ ਆਰ. ਸੀ. ਐੱਫ. ਕਪੂਰਥਲਾ 'ਚ ਬਾਹਰ ਤੋਂ ਆਉਣ ਜਾਣ ਵਾਲਿਆਂ 'ਤੇ ਪਾਬੰਦੀ ਲਗਾ ਦਿੱਤੀ ਪਰ ਹੁਣ ਦੋਬਾਰਾ ਆਰ. ਸੀ. ਐੱਫ. 'ਚ ਕੋਰੋਨਾ ਦੇ ਦਸਤਕ ਦੇਣ ਨਾਲ ਰੇਲਵੇ ਪ੍ਰਸ਼ਾਸਨ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ 1 ਕੋਰੋਨਾ ਮਰੀਜ਼ ਦੀ ਮੌਤ ਵੀ ਹੋਈ ਹੈ।

ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼

ਪਿੰਡ ਨਡਾਲਾ ਵਾਸੀ 57 ਸਾਲਾ ਪੁਰਸ਼ ਜੋ ਕਿ ਬੀਤੇ ਦਿਨੀ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਸੀ ਪਰ ਹਾਲਤ ਵਿਗੜਨ ਕਾਰਣ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਪਾਜ਼ੇਟਿਵ ਪਾਏ ਗਏ 12 ਮਰੀਜ਼ਾਂ 'ਚੋਂ ਕਪੂਰਥਲਾ ਸਬ ਡਿਵੀਜ਼ਨ ਨਾਲ 32, ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਨਾਲ 5, ਭੁਲੱਥ ਸਬ ਡਿਵੀਜ਼ਨ ਨਾਲ 3 ਅਤੇ ਫਗਵਾੜਾ ਸਬ ਡਿਵੀਜ਼ਨ ਨਾਲ 11 ਮਰੀਜ਼ ਸਬੰਧਤ ਹਨ। ਇਸ ਪ੍ਰਕਾਰ ਫਿਰੋਜ਼ਪੁਰ ਨਾਲ 1, ਜਲੰਧਰ ਨਾਲ 2 ਅਤੇ ਹੁਸ਼ਿਆਰਪੁਰ ਨਾਲ 1 ਮਰੀਜ਼ ਸਬੰਧਤ ਹੈ, ਜਿਨ੍ਹਾਂ ਦਾ ਕਪੂਰਥਲਾ 'ਚ ਟੈਸਟ ਹੋਇਆ ਹੈ। ਇਸ ਤੋਂ ਇਲਾਵਾ ਹੋਰ ਮਰੀਜ਼ ਕਪੂਰਥਲਾ ਦੇ ਆਸ-ਪਾਸ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ​​​​​​​:  ਜਲੰਧਰ: ਇਹੋ ਜਿਹੀ ਮੌਤ ਰੱਬ ਕਿਸੇ ਨੂੰ ਵੀ ਨਾ ਦੇਵੇ, ਭਿਆਨਕ ਹਾਦਸੇ ਨੂੰ ਵੇਖ ਕੰਬ ਜਾਵੇਗੀ ਰੂਹ

646 ਲੋਕਾਂ ਦੀ ਹੋਈ ਸੈਂਪਲਿੰਗ
ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਵੀਰਵਾਰ ਨੂੰ 646 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਜਿਸ 'ਚੋਂ ਕਪੂਰਥਲਾ ਤੋਂ 277, ਆਰ. ਸੀ. ਐੱਫ. ਤੋਂ 39, ਸੁਲਤਾਨਪੁਰ ਲੋਧੀ ਤੋਂ 13, ਫੱਤੂਢੀਂਗਾ ਤੋਂ 47, ਕਾਲਾ ਸੰਘਿਆਂ ਤੋਂ 64, ਭੁਲੱਥ ਤੋਂ 22, ਬੇਗੋਵਾਲ ਤੋਂ 19, ਢਿੱਲਵਾਂ ਤੋਂ 34, ਫਗਵਾੜਾ ਤੋਂ 21 ਤੇ ਪਾਂਛਟਾ ਤੋਂ 110 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹੇ 'ਚ 1 ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ ਜਦਕਿ 3 ਹੋਰ ਮਰੀਜ਼ ਜੋ ਕਿ ਕਪੂਰਥਲਾ ਨਾਲ ਸਬੰਧਤ ਹਨ ਪਰ ਉਨ੍ਹਾਂ ਦੀ ਮੌਤ ਹੋਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਹੈ। ਜਿਸ ਦੇ ਬਾਅਦ ਹੁਣ ਤੱਕ ਕਪੂਰਥਲਾ ਜ਼ਿਲ੍ਹੇ 'ਚ 110 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਤੋਂ ਜ਼ੇਰੇ ਇਲਾਜ ਚੱਲ ਰਹੇ ਮਰੀਜ਼ਾਂ 'ਚੋਂ 64 ਮਰੀਜ਼ਾਂ ਦੇ ਠੀਕ ਹੋਣ ਦੇ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਸੀ, ਜਿਸ ਕਾਰਨ ਹੁਣ ਤੱਕ 1556 ਲੋਕ ਠੀਕ ਹੋ ਚੁੱਕੇ ਹਨ, ਜਦਕਿ 735 ਮਰੀਜ਼ ਸਰਗਰਮ ਚੱਲ ਰਹੇ ਹਨ।
ਇਹ ਵੀ ਪੜ੍ਹੋ​​​​​​​: ​​​​​​​ ਪੰਜਾਬ 'ਚ ਭਿਆਨਕ ਰੂਪ ਵਿਖਾਉਣ ਲੱਗਾ 'ਕੋਰੋਨਾ', ਜ਼ਿਲ੍ਹਾ ਕਪੂਰਥਲਾ 'ਚ ਵਧੀ ਮੌਤ ਦਰ


author

shivani attri

Content Editor

Related News