ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਵਾਇਰਸ ਦੇ 39 ਨਵੇਂ ਮਾਮਲਿਆਂ ਦੀ ਪੁਸ਼ਟੀ

10/05/2020 11:08:06 AM

ਕਪੂਰਥਲਾ (ਮਹਾਜਨ)— ਕੋਰੋਨਾ ਦਾ ਕਹਿਰ ਹੋਲੀ-ਹੋਲੀ ਘੱਟ ਹੋਣ ਲੱਗਾ ਹੈ। ਐਤਵਾਰ ਨੂੰ ਸਿਹਤ ਮਹਿਕਮੇ ਵੱਲੋਂ ਜਾਰੀ ਕੋਰੋਨਾ ਰਿਪੋਰਟ ਅਨੁਸਾਰ ਜ਼ਿਲ੍ਹੇ 'ਚ 39 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਕਿਸੇ ਵੀ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਣ ਦੀ ਖਬਰ ਨਾ ਮਿਲਣ ਕਾਰਨ ਐਤਵਾਰ ਦਾ ਦਿਨ ਰਾਹਤ ਭਰਿਆ ਰਿਹਾ। ਉਥੇ ਹੀ ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚ 9 ਮਰੀਜ਼ ਬੇਗੋਵਾਲ ਦੇ ਪਿੰਡ ਬਰਿਆਰ ਨਾਲ ਸਬੰਧਤ ਹਨ, ਜਿਸ ਕਾਰਨ ਉਕਤ ਪਿੰਡ ਦੇ ਲੋਕਾਂ 'ਚ ਖ਼ੌਫ਼ ਵੱਧ ਗਿਆ ਹੈ, ਉੱਥੇ ਹੀ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਉਕਤ ਪਿੰਡ ਦੇ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਕਲਯੁਗੀ ਪੁੱਤਰ ਨੇ ਪਿਓ ਦੇ ਢਿੱਡ 'ਚ ਚਾਕੂ ਮਾਰ ਕੀਤਾ ਕਤਲ

ਇਸੇ ਤਰ੍ਹਾਂ 2 ਮਰੀਜ਼ ਕਪੂਰਥਲਾ ਸਥਿਤ ਆਈ. ਟੀ. ਸੀ. ਅਤੇ 2 ਮਰੀਜ਼ ਦਾਣਾ ਮੰਡੀ ਕਪੂਰਥਲਾ ਨਾਲ ਸਬੰਧਤ ਹਨ। ਗੌਰ ਹੋਵੇ ਕਿ ਇਸ ਤੋਂ ਪਹਿਲਾਂ ਵੀ ਆਈ. ਟੀ. ਸੀ. ਅਤੇ ਦਾਣਾ ਮੰਡੀ ਤੋਂ ਕੋਰੋਨਾ ਦੇ ਮਰੀਜ਼ ਪਾਏ ਜਾ ਚੁੱਕੇ ਹਨ। 68 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਉਨ੍ਹਾਂ ਨੂੰ ਘਰਾਂ ਨੂੰ ਭੇਜ ਦਿੱਤਾ ਗਿਆ। ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚ ਭੁਲੱਥ ਸਬ ਡਿਵੀਜ਼ਨ ਨਾਲ 12, ਕਪੂਰਥਲਾ ਸਬ ਡਿਵੀਜ਼ਨ ਨਾਲ 9, ਫਗਵਾੜਾ ਨਾਲ 4 ਤੇ ਸੁਲਤਾਨਪੁਰ ਲੋਧੀ ਨਾਲ 1 ਮਰੀਜ਼ ਸਬੰਧਤ ਹਨ।

1260 ਲੋਕਾਂ ਦੀ ਕੀਤੀ ਸੈਂਪਲਿੰਗ : ਸਿਵਲ ਸਰਜਨ
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਅਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਐਤਵਾਰ ਨੂੰ ਜ਼ਿਲ੍ਹੇ 'ਚ 1260 ਲੋਕਾਂ ਦੀ ਸੈਂਪਲਿੰਗ ਕੀਤੀ ਗਈ, ਜਿਸ 'ਚ ਕਪੂਰਥਲਾ ਤੋਂ 166, ਫਗਵਾੜਾ ਤੋਂ 185, ਭੁਲੱਥ ਤੋਂ 56, ਸੁਲਤਾਨਪੁਰ ਲੋਧੀ ਤੋਂ 62, ਬੇਗੋਵਾਲ ਤੋਂ 70, ਢਿਲਵਾਂ ਤੋਂ 148, ਕਾਲਾ ਸੰਘਿਆਂ ਤੋਂ 161, ਫੱਤੂਢੀਂਗਾ ਤੋਂ 110, ਪਾਂਛਟਾ ਤੋਂ 210 ਤੇ ਟਿੱਬਾ ਤੋਂ 92 ਲੋਕ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਪਹਿਲਾ ਤੋਂ ਜ਼ੇਰੇ ਇਲਾਜ ਚੱਲ ਰਹੇ ਕੋਰੋਨਾ ਮਰੀਜ਼ਾਂ 'ਚੋਂ 68 ਲੋਕਾਂ ਦੇ ਠੀਕ ਹੋਣ ਤੋਂ ਬਾਅਦ ਸਿਹਤ ਮਹਿਕਮੇ ਵੱਲੋਂ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ​​​​​​​: ਦਰਿੰਦਿਆਂ ਦੀ ਹੈਵਾਨੀਅਤ: ਗੈਂਗਰੇਪ ਤੋਂ ਬਾਅਦ ਵਾਇਰਲ ਕੀਤੀ ਵੀਡੀਓ, ਦੁਖੀ ਪੀੜਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ

shivani attri

This news is Content Editor shivani attri