ਕਪੂਰਥਲਾ ਕੋਰੋਨਾ ਕਾਰਨ ਜ਼ਿਲ੍ਹੇ ’ਚ 7 ਲੋਕਾਂ ਨੇ ਗਵਾਈ ਜਾਨ, 201 ਮਿਲੇ ਪਾਜ਼ੇਟਿਵ

Friday, May 28, 2021 - 12:28 PM (IST)

ਕਪੂਰਥਲਾ (ਮਹਾਜਨ)-ਦੇਸ਼ ਭਰ ’ਚ ਜਿੱਥੇ ਕੋਰੋਨਾ ਦੇ ਨਵੇਂ ਮਰੀਜ਼ਾਂ ਦਾ ਅੰਕੜਾ ਘੱਟ ਹੁੰਦਾ ਜਾ ਰਿਹਾ ਹੈ, ਉੱਥੇ ਹੀ ਜ਼ਿਲ੍ਹੇ ’ਚ ਇਹ ਅੰਕੜਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਾਲਾਂਕਿ ਬੀਤੇ ਦਿਨੀਂ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ ’ਚ ਕਮੀ ਹੋਈ ਸੀ ਪਰ ਵੀਰਵਾਰ ਨੂੰ ਆਈ ਨਵੀਂ ਰਿਪੋਰਟ ਤੋਂ ਬਾਅਦ ਇਕ ਵਾਰ ਫਿਰ ਜ਼ਿਲ੍ਹੇ ’ਚ ਇਨ੍ਹਾਂ ਮਰੀਜ਼ਾਂ ਦੀ ਗਿਣਤੀ 1000 ਦੇ ਪਾਰ ਪਹੁੰਚ ਗਈ ਹੈ। ਇਸ ਤੋਂ ਇਲਾਵਾ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। 

ਇਹ ਵੀ ਪੜ੍ਹੋ:  ਜਲੰਧਰ ਵਿਖੇ ਸਪਾ ਸੈਂਟਰ 'ਚ ਹੋਏ ਗੈਂਗਰੇਪ ਮਾਮਲੇ ’ਚ ਆਇਆ ਨਵਾਂ ਮੋੜ, ਜਾਂਚ ਕਰ ਰਹੀ SIT 'ਚ ਬਦਲਾਅ

ਧਿਆਨ ਦੇਣ ਯੋਗ ਹੈ ਕਿ ਇਕ ਪਾਸੇ ਜਿੱਥੇ ਪ੍ਰਸ਼ਾਸਨ ਨੇ ਲੋਕਾਂ ਦੀਆਂ ਆਰਥਿਕ ਮੁਸ਼ਕਿਲਾਂ ਨੂੰ ਵੇਖਦੇ ਹੋਏ ਕੋਰੋਨਾ ਹਦਾਇਤਾਂ ’ਚ ਛੋਟ ਦੇ ਦਿੱਤੀ ਹੈ, ਜਿਸ ਤੋਂ ਬਾਅਦ ਕੋਰੋਨਾ ’ਚ ਕਮੀ ਆਉਣ ਦੀ ਬਜਾਏ ਇਸ ’ਚ ਵਾਧਾ ਹੋਣਾ ਚਿੰਤਾਜਨਕ ਹੈ। ਆਖਿਰ ਕੀ ਕਾਰਨ ਹੈ ਕਿ ਜ਼ਿਲੇ ’ਚ ਇਹ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ, ਦੇ ਬਾਰੇ ’ਚ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ।
ਸਿਹਤ ਮਹਿਕਮੇ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ’ਚ 201 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਪਾਜ਼ੇਟਿਵ ਪਾਏ ਗਏ ਮਰੀਜ਼ਾਂ ’ਚ ਸਭ ਤੋਂ ਵੱਧ ਗਿਣਤੀ ਫਗਵਾਡ਼ਾ ਖੇਤਰ ਨਾਲ ਸਬੰਧਤ ਹੈ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੂੰ ਫਗਵਾੜਾ ਸਬ-ਡਿਵੀਜ਼ਨ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ।

ਇਹ ਵੀ ਪੜ੍ਹੋ: ਸ਼ਨੀ ਨੇ ਬਦਲੀ ਚਾਲ, ਅਕਤੂਬਰ 2021 ’ਚ ਕੋਰੋਨਾ ਦੀ ਤੀਜੀ ਲਹਿਰ ਤੋਂ ਸਾਵਧਾਨ ਰਹਿਣ ਦੀ ਲੋੜ

ਇਸ ਤੋਂ ਇਲਾਵਾ ਪਹਿਲਾਂ ਤੋਂ ਸਿਹਤ ਮਹਿਕਮੇ ਦੀ ਨਿਗਰਾਨੀ ’ਚ ਇਲਾਜ ਕਰਵਾ ਰਹੇ ਮਰੀਜ਼ਾਂ ’ਚੋਂ 83 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ, ਜਿਸ ਤੋਂ ਬਾਅਦ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 1030 ਹੋ ਗਈ ਹੈ। ਇਸ ਤੋਂ ਇਲਾਵਾ ਕੋਵਿਡ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਿਸ ’ਚ 50 ਸਾਲਾ ਮਹਿਲਾ ਵਾਸੀ ਪਿੰਡ ਬੱਲੋ ਚੱਕ, 57 ਸਾਲਾ ਪੁਰਸ਼ ਵਾਸੀ ਤਲਵੰਡੀ ਕੂਕਾ, 67 ਸਾਲਾ ਮਹਿਲਾ ਵਾਸੀ ਪਿੰਡ ਸੂਜੋਕਾਲੀਆ, 65 ਸਾਲਾ ਮਹਿਲਾ ਵਾਸੀ ਪਿੰਡ ਭੁੱਲਾਰਾਏ, 70 ਸਾਲਾ ਮਹਿਲਾ ਵਾਸੀ ਹਰਦਾਸਪੁਰ, 46 ਸਾਲਾ ਮਹਿਲਾ ਵਾਸੀ ਪਿੰਡ ਤਰਫਹਾਜੀ ਅਤੇ 64 ਸਾਲਾ ਪੁਰਸ਼ ਵਾਸੀ ਪਿੰਡ ਤਲਵੰਡੀ ਚੌਧਰੀਆਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 464 ਹੋ ਗਈ ਹੈ।

ਇਹ ਵੀ ਪੜ੍ਹੋ: ਸ਼ਨੀ ਨੇ ਬਦਲੀ ਚਾਲ, ਅਕਤੂਬਰ 2021 ’ਚ ਕੋਰੋਨਾ ਦੀ ਤੀਜੀ ਲਹਿਰ ਤੋਂ ਸਾਵਧਾਨ ਰਹਿਣ ਦੀ ਲੋੜ

ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਜ਼ਿਲਾ ਐਪੀਡਿਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਕੁੱਲ 3495 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ ਕਪੂਰਥਲਾ ਤੋਂ 815, ਫਗਵਾਡ਼ਾ ਤੋਂ 642, ਭੁਲੱਥ ਤੋਂ 122, ਸੁਲਤਾਨਪੁਰ ਲੋਧੀ ਤੋਂ 154, ਬੇਗੋਵਾਲ ਤੋਂ 207, ਢਿੱਲਵਾਂ ਤੋਂ 287, ਕਾਲਾ ਸੰਘਿਆਂ ਤੋਂ 153, ਫੱਤੂਢੀਂਗਾ ਤੋਂ 302, ਪਾਂਛਟਾ ਤੋਂ 638 ਅਤੇ ਟਿੱਬਾ ਤੋਂ 175 ਲੋਕਾਂ ਦੇ ਸੈਂਪਲ ਲਏ ਗਏ।

ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ

ਕੋਰੋਨਾ ਅਪਡੇਟ
ਕੁੱਲ ਮਾਮਲੇ-16321
ਠੀਕ ਹੋਏ-14827
ਐਕਟਿਵ ਮਾਮਲੇ-1030
ਕੁੱਲ ਮੌਤਾਂ-464

ਇਹ ਵੀ ਪੜ੍ਹੋ: ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਵੱਡੇ ਦੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News