''ਕੋਰੋਨਾ'' ਕਾਰਨ ਜ਼ਿਲ੍ਹਾ ਲੁਧਿਆਣਾ ਦੇ ਇਸ ਪਿੰਡ ਦੇ ਸਰਪੰਚ ਦੀ ਹੋਈ ਮੌਤ
Friday, Jul 17, 2020 - 04:33 PM (IST)
ਲੁਧਿਆਣਾ/ਹਠੂਰ (ਭੱਟੀ)— ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਕਾਰਨ ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਕਈ ਮਰੀਜ਼ ਮੌਤ ਦੇ ਮੂੰਹ 'ਚ ਵੀ ਜਾ ਰਹੇ ਹਨ। ਤਾਜ਼ਾ ਮਾਮਲੇ 'ਚ ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਦੇ ਕਾਰਨ ਸਰੰਪਚ ਦੀ ਮੌਤ ਹੋਣ ਦੀ ਖਬਰ ਮਿਲੀ ਹੈ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ 'ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ
ਮਿਲੀ ਜਾਣਕਾਰੀ ਮੁਤਾਬਕ ਹਠੂਰ ਨੇੜਲੇ ਪਿੰਡ ਜੱਟਪੁਰਾ ਦੇ ਮੌਜੂਦਾ ਸਰਪੰਚ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਰਾਜ ਸਿੰਘ ਰਾਜਾ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ। ਸਰਪੰਚ ਜਗਰਾਜ ਸਿੰਘ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਹੀ ਕੋਰੋਨਾ ਕਾਰਨ ਅੱਜ ਉਕਤ ਸਰਪੰਚ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਜਨਮਦਿਨ ਮਨਾਉਂਦੇ ਸਮਾਜਿਕ ਦੂਰੀ ਭੁੱਲੇ ASI, ਤਸਵੀਰਾਂ ਵਾਇਰਲ ਹੋਣ 'ਤੇ ਡਿੱਗੀ ਗਾਜ
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1170, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ 'ਚ 672 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221, ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਵੱਲੋਂ ਰਾਸ਼ਨ ਸਟੋਰ ਕਰਨ ਦੇ ਲਗਾਏ ਦੋਸ਼ਾਂ 'ਤੇ ਵਿਧਾਇਕ ਬੇਰੀ ਦਾ ਪਲਟਵਾਰ
ਇਹ ਵੀ ਪੜ੍ਹੋ: ਭੈਣ ਨੂੰ ਗੋਲੀ ਮਾਰ ਕੇ ਮੌਤ ਦੇਣ ਵਾਲਾ ਭਰਾ ਹੋਇਆ ਗ੍ਰਿਫ਼ਤਾਰ, ਪੁੱਛਗਿੱਛ 'ਚ ਦੱਸਿਆ ਕਤਲ ਦਾ ਰਾਜ਼
ਇਹ ਵੀ ਪੜ੍ਹੋ: ਪੰਚਾਇਤ ਤੋਂ ਦੁਖੀ ਹੋ ਕੇ ਲਾਇਆ ਮੌਤ ਨੂੰ ਗਲੇ, ਖੁਦਕੁਸ਼ੀ ਕਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਭਾਵੁਕ ਵੀਡੀਓ