ਮਾਨਸਾ ''ਚ ਦੋ ਹੋਰ ''ਕੋਰੋਨਾ'' ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 19 ਤੱਕ ਪੁੱਜੀ
Wednesday, May 06, 2020 - 10:19 AM (IST)
ਮਾਨਸਾ (ਅਮਰਜੀਤ)— ਮਾਨਸਾ ਜ਼ਿਲੇ 'ਚ ਦੋ ਹੋਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਥੇ ਦੱਸਣਯੋਗ ਹੈ ਕਿ ਮਾਨਸਾ ਜ਼ਿਲੇ 'ਚ ਪਹਿਲਾਂ ਕੁੱਲ 17 ਕੇਸ ਪਾਜ਼ੇਟਿਵ ਸਨ, ਅੱਜ ਦੇ ਮਿਲੇ ਕੇਸਾਂ ਨੂੰ ਮਿਲਾ ਕੇ ਕੁੱਲ ਅੰਕੜਾ ਮਾਨਸਾ 'ਚ ਹੁਣ 19 ਤੱਕ ਪਹੁੰਚ ਗਿਆ ਹੈ। ਇਨ੍ਹਾਂ 'ਚੋਂ ਚਾਰ ਠੀਕ ਹੋ ਗਏ ਹਨ ਅਤੇ 15 ਦਾ ਇਲਾਜ ਸਰਕਾਰੀ ਹਸਤਾਲ 'ਚ ਕੀਤਾ ਜਾ ਰਿਹਾ ਹੈ। ਅੱਜ ਦੇ ਮਿਲੇ ਦੋਵੇਂ ਪਾਜ਼ੇਟਿਵ ਕੇਸ ਪੰਜਾਬ ਦੇ ਦੂਜੇ ਸੂਬਿਆਂ 'ਚੋਂ ਆਏ ਦੱਸੇ ਜਾ ਰਹੇ ਹਨ। ਇਸ ਦੀ ਪੁਸ਼ਟੀ ਐੱਸ. ਐੱਮ. ਓ. ਡਾਕਟਰ ਅਸ਼ੋਕ ਕੁਮਾਰ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ 'ਕੋਰੋਨਾ' ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਣ ਲੱਗਾ ਹੈ। ਇਸ ਦੇ ਲਈ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਜ਼ਿਲਿਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਬਾਹਰ ਦੇ ਸੂਬਿਆਂ ਤੋਂ ਆਉਣ ਵਾਲੇ ਹਰ ਇਕ ਵਿਅਕਤੀ ਨੂੰ ਚੈੱਕਅਪ ਕਰਵਾ ਕੇ ਉਨ੍ਹਾਂ ਨੂੰ ਇਕਾਂਤਵਾਸ 'ਚ ਰੱਖਣਾ ਹੋਵੇਗਾ ਪਰ ਲੱਗਦਾ ਹੈ ਕਿ ਮਾਨਸਾ ਜ਼ਿਲੇ 'ਚ ਮੁੱਖ ਮੰਤਰੀ ਕੈਪਟਨ ਦੇ ਇਹ ਹੁਕਮ ਲਾਗੂ ਨਹੀਂ ਹੁੰਦੇ, ਜਿਸ ਦਾ ਨਤੀਜਾ ਕੋਰੋਨਾ ਦੀ ਗਿਣਤੀ 'ਚ ਲਗਾਤਾਰ ਵੱਧਣ ਨਾਲ ਨਿਕਲ ਰਿਹਾ ਹੈ। ਜੇਕਰ ਉਨ੍ਹਾਂ ਨੂੰ ਪਹਿਲਾਂ ਹੀ ਇਕਾਂਤਵਾਸ ਕੀਤਾ ਹੁੰਦਾ ਤਾਂ ਮਾਨਸਾ 'ਚ ਸਤਿਥੀ ਕੁਝ ਹੋਰ ਹੀ ਹੁੰਦੀ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮਾਨਸਾ 'ਚ ਬਾਹਰ ਤੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਨੇ ਇਕਾਂਤਵਾਸ 'ਚ ਨਹੀਂ ਰੱਖਿਆ ਅਤੇ ਉਨ੍ਹਾਂ ਨੂੰ ਆਪਣੇ ਪਿੰਡਾਂ 'ਚ ਭੇਜ ਦਿੱਤਾ ਗਿਆ। ਅੱਜ ਇਨ੍ਹਾਂ ਦੋ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਸਿਹਤ ਵਿਭਾਗ ਦੀ ਟੀਮ ਜਾ ਕੇ ਇਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਲੈ ਆਈ। ਐੱਸ.ਐੱਮ.ਓ. ਡਾਕਟਰ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਦੋਵੇਂ ਮਰੀਜ਼ਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: 'ਲਵ ਮੈਰਿਜ' ਕਰਨੀ ਕੁੜੀ ਨੂੰ ਪਈ ਮਹਿੰਗੀ, ਪਿਓ ਨੇ ਸਹੁਰੇ ਘਰ ਪਹੁੰਚ ਕੇ ਕੀਤੀ ਇਹ ਵਾਰਦਾਤ
ਇਹ ਵੀ ਪੜ੍ਹੋ: ਕੋਰੋਨਾ ਦੇ ਸੰਕਟ ਦਰਮਿਆਨ ਵਿਧਾਇਕ ਰਾਜਾ ਵੜਿੰਗ ਨੇ ਬਾਦਲ ਜੋੜੇ ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂ