ਮਾਨਸਾ ''ਚ ਇਕ ਹੋਰ ਸ਼ਰਧਾਲੂ ਨਿਕਲਿਆ ਪਾਜ਼ੇਟਿਵ, ਗਿਣਤੀ 17 ਤੱਕ ਪੁੱਜੀ

05/04/2020 6:18:47 PM

ਮਾਨਸਾ (ਅਮਰਜੀਤ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਆਪਣੇ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਰੋਜ਼ਾਨਾ ਜ਼ਿਲਿਆਂ 'ਚੋਂ ਲਗਾਤਾਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲੇ ਮਿਲ ਰਹੇ ਹਨ। ਤਾਜ਼ਾ ਮਾਮਲੇ 'ਚ ਹੁਣ ਮਾਨਸਾ 'ਚੋਂ ਇਕ ਹੋਰ ਕੋਰੋਨਾ ਦਾ ਪਾਜ਼ੇਟਿਵ ਕੇਸ ਪਾਇਆ ਗਿਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਲਾਲਚੰਦ ਠੁਕਰਾਲ ਵੱਲੋਂ ਕੀਤੀ ਗਈ ਹੈ।

ਇਸ ਦੇ ਨਾਲ ਹੀ ਮਾਨਸਾ 'ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 17 ਹੋ ਗਈ ਹੈ ਜਦਕਿ ਇਨ੍ਹਾਂ 'ਚੋਂ 4 ਮਰੀਜ਼ ਠੀਕ ਹੋ ਕੇ ਆਪਣੇ ਘਰਾਂ 'ਚ ਵਾਪਸ ਜਾ ਚੁੱਕੇ ਹਨ ਅਤੇ ਸਿਰਫ 13 ਮਰੀਜ਼ ਹਸਪਤਾਲ 'ਚ ਇਲਾਜ ਅਧੀਨ ਹਨ। ਲਾਲਚੰਦ ਠੁਕਰਾਲ ਨੇ ਦੱਸਿਆ ਕਿ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ 'ਚੋਂ ਚਾਰ ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ ਲੋਕਾਂ ਦੀ ਰਿਪੋਰਟ ਆਈ ਸੀ, ਇਸ ਤੋਂ ਬਾਅਦ ਅੱਜ ਚੌਥੇ ਸ਼ਰਧਾਲੂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਇਸ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


shivani attri

Content Editor

Related News