ਮੋਹਾਲੀ 'ਚ ਮਿਲੇ 4 ਹੋਰ ਨਵੇਂ ਪਾਜ਼ੀਟਿਵ ਕੇਸ, ਗਿਣਤੀ 61 ਤੱਕ ਪਹੁੰਚੀ

Sunday, Apr 19, 2020 - 09:59 AM (IST)

ਮੋਹਾਲੀ 'ਚ ਮਿਲੇ 4 ਹੋਰ ਨਵੇਂ ਪਾਜ਼ੀਟਿਵ ਕੇਸ, ਗਿਣਤੀ 61 ਤੱਕ ਪਹੁੰਚੀ

ਮੋਹਾਲੀ (ਪ੍ਰਦੀਪ)— ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਇਸ ਸਮੇਂ ਪੂਰੀ ਦੁਨੀਆ ਦੇ ਨਾਲ-ਨਾਲ ਪੰਜਾਬ 'ਚ ਵੀ ਕੋਹਰਾਮ ਮਚਾਇਆ ਹੋਇਆ ਹੈ ਅਤੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲੇ 'ਚ ਮੋਹਾਲੀ ਤੋਂ 4 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ।

ਅੱਜ ਦੇ ਮਿਲੇ 4 ਪਾਜ਼ੀਟਿਵ ਕੇਸਾਂ ਨੂੰ ਮਿਲਾ ਕੇ ਮੋਹਾਲੀ 'ਚ ਗਿਣਤੀ 61 ਤੱਕ ਪਹੁੰਚ ਗਈ ਹੈ। ਪਹਿਲਾਂ ਮੋਹਾਲੀ 'ਚ ਕੁੱਲ ਪਾਜ਼ੀਟਿਵ ਕੇਸ 57 ਸਨ, ਜਦਕਿ ਹੁਣ ਇਥੇ ਕੋਰੋਨਾ ਪੀੜਤਾਂ ਦੀ ਗਿਣਤੀ 61 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਚਾਰੇ ਕੇਸ ਪਹਿਲਾਂ ਪਾਏ ਗਏ ਪਾਜ਼ੀਟਿਵ ਪੀ. ਜੀ. ਆਈ. ਸਫਾਈ ਸੇਵਕ ਨਵਾਂਗਰਾਓਂ ਸੁਨੀਲ ਕੁਮਾਰ (30) ਦੇ ਪਰਿਵਾਰਕ ਮੈਂਬਰ ਹਨ।

ਇਹ ਵੀ ਪੜ੍ਹੋ:  ਕੋਰੋਨਾ ਖਿਲਾਫ ਜੰਗ: ਹੁਣ ਪੰਜਾਬ 'ਚ 20 ਦੀ ਸ਼ਾਮ ਨੂੰ 'ਬੋਲੇ ਸੋ ਨਿਹਾਲ' ਸਣੇ 'ਹਰ-ਹਰ ਮਹਾਦੇਵ' ਦੇ ਲੱਗਣਗੇ ਜੈਕਾਰੇ

ਹੁਣ ਸੁਨੀਲ ਕੁਮਾਰ ਦੀ ਪਤਨੀ, ਮਾਤਾ ਅਤੇ ਸਾਲਾ ਅਤੇ ਇਕ ਛੋਟੀ ਬੱਚੀ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਇਲਾਵਾ 24 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਦੇ ਇਲਾਵਾ ਸਿਹਤ ਵਿਭਾਗ ਵੱਲੋਂ ਨਵਾਂਗਰਾਓਂ ਵਿਖੇ 611 ਘਰਾਂ 'ਚ ਸਰਵੇ ਕਰਕੇ 27 ਘਰਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਮੋਹਾਲੀ ਤੋਂ ਬਾਅਦ ਜਲੰਧਰ ਦੂਜੇ ਨੰਬਰ 'ਤੇ ਹੈ, ਜਿੱਥੇ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 41 ਤੱਕ ਪਹੁੰਚ ਚੁੱਕੀ ਹੈ।

ਇਹ ਵੀ ਪੜ੍ਹੋ: ਜਲੰਧਰ: ਕਰਫਿਊ ''ਚ ਕੀਤਾ ਅਜਿਹਾ ਸਾਦਾ ਵਿਆਹ ਕਿ ਬਣ ਗਿਆ ਚਰਚਾ ਦਾ ਵਿਸ਼ਾ

ਇਹ ਵੀ ਪੜ੍ਹੋ:  ਜਲੰਧਰ 'ਚ ਕੋਰੋਨਾ ਦਾ ਕੋਹਰਾਮ, 3 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ


author

shivani attri

Content Editor

Related News