ਰੂਪਨਗਰ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼

03/19/2020 6:40:30 PM

ਰੂਪਨਗਰ (ਸੱਜਣ ਸੈਣੀ)— ਰੂਪਨਗਰ ਵਿਖੇ ਕੋਰੋਨਾ ਦਾ ਸ਼ੱਕੀ ਮਰੀਜ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੱਕੀ ਮਰੀਜ਼ ਨੂੰ ਸਿਵਲ ਹਸਪਤਾਲ ਰੂਪਨਗਰ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਰੂਪਨਗਰ ਅਨੁਸਾਰ ਦਾਖਲ ਕੀਤਾ ਗਿਆ ਵਿਆਕਤੀ 28 ਫਰਵਰੀ ਨੂੰ ਆਪਣੀ ਪਤਨੀ ਦੇ ਨਾਲ ਦੁਬਈ ਤੋਂ ਟਰੈਵਲ ਕਰਕੇ ਭਾਰਤ ਦਾਖਲ ਹੋਇਆ ਸੀ ਅਤੇ 4-5 ਦਿਨ ਪਹਿਲਾਂ ਉਸ 'ਚ ਕਰੋਨਾ ਵਾਇਰਸ ਵਰਗੇ ਲੱਛਣ ਪਾਏ ਜਾਣ ਤੋਂ ਬਾਅਦ ਉਸ ਨੂੰ ਰੂਪਨਗਰ ਦੇ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਨਿਗਰਾਨੀ 'ਚ ਰੱਖਦੇ ਹੋਏ ਉਸ ਦੇ ਬਲੱਡ ਸੈਂਪਲ ਲੈਬ ਭੇਜੇ ਗਏ ਹਨ।
ਇਹ ਵੀ ਪੜ੍ਹੋ ► ਪੰਜਾਬ 'ਚ ਕੋਰੋਨਾ ਦਾ ਕਹਿਰ, ਨਵਾਂਸ਼ਹਿਰ ਤੋਂ ਬਾਅਦ ਹੁਣ ਫਗਵਾੜਾ 'ਚ ਹੋਈ ਦੂਜੀ ਮੌਤ

PunjabKesari

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਵਿਸ਼ਵ ਭਰ 'ਚ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਦੇ ਨਾਲ ਦੇਸ਼ ਭਰ 'ਚੋਂ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਵੀ ਇਸ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਕਾਲਜ, ਸ਼ਾਪਿੰਗ ਮਾਲ, ਜਿੰਮ, ਸਬਜੀ ਮੰਡੀਆਂ, ਅਦਾਲਤਾਂ ਆਦਿ 31 ਮਾਰਚ ਤੱਕ ਬੰਦ ਰੱਖਣ ਲਈ ਅਡਵਾਇਜ਼ਰੀ ਵੀ ਜਾਰੀ ਕਰ ਰੱਖੀ ਹੈ।
ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਰੂਪਨਗਰ ਜਿਲੇ 'ਚ ਇਕ ਵੀ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਜਿਸ ਸ਼ੱਕੀ ਮਰੀਜ ਨੂੰ ਦਾਖਲ ਕੀਤਾ ਗਿਆ ਹੈ। ਇਹ ਵਿਆਹ ਤੋਂ ਬਾਅਦ ਆਪਣੀ ਪਤਨੀ ਨਾਲ ਦੁਬਈ ਘੁੰਮਣ ਗਿਆ ਸੀ ਅਤੇ 28 ਫਰਵਰੀ ਨੂੰ ਭਾਰਤ ਵਾਪਸ ਪਹੁੰਚਿਆ ਸੀ।  

ਇਹ ਵੀ ਪੜ੍ਹੋ ► ਚੰਡੀਗੜ੍ਹ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, ਪੂਰੇ ਸ਼ਹਿਰ 'ਚ ਮਚਿਆ ਹੜਕੰਪ (ਵੀਡੀਓ)

PunjabKesari

ਕੋਰੋਨਾ ਵਾਇਰਸ ਦੀ ਨਾਮੁਰਾਬ ਬੀਮਾਰੀ ਕਰਕੇ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਬੰਦ ਕੀਤੇ ਸਕੂਲ, ਕਾਲਜ, ਜਿੰਮ, ਸਾਪਿੰਗ ਮਾਲ,  ਸਬਜ਼ੀ ਮੰਡੀਆਂ, ਅਦਾਲਤਾਂ ਆਦਿ ਕਰਕੇ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਜੇਕਰ ਅਜਿਹਾ ਹੀ ਹਾਲ ਰਿਹਾ ਤਾਂ ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਖਰਾਬ ਹੋ ਸਕਦੇ ਹਨ। ਰੋਜਮਰਾ ਦੀਆਂ ਵਸਤੂਆਂ ਦੀ ਕਮੀ ਦੇ ਚਲਦੀ ਰੇਟਾਂ 'ਚ ਵਾਧਾ ਹੋ ਸਕਦਾ ਹੈ, ਜਿਸ ਕਰਕੇ ਪਹਿਲਾ ਤੋਂ ਅਜਿਹੇ ਹਲਾਤਾਂ ਨਾਲ ਨਜਿੱਠਣ ਲਈ ਸਭ ਨੂੰ ਤਿਆਰ ਰਹਿਣਾ ਪਵੇਗਾ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਵੱਡਾ ਫੈਸਲਾ

ਇਹ ਵੀ ਪੜ੍ਹੋ ► ਸਿਰ ਕੱਟੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖੁਲਾਸਾ, ਪਤਨੀ ਨੇ ਹੀ ਰਚੀ ਸੀ ਇਹ ਘਿਨਾਉਣੀ ਸਾਜਿਸ਼


shivani attri

Content Editor

Related News