ਨਵਾਂਸ਼ਹਿਰ ''ਚ ਦੋ ਹੋਰ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ

06/10/2020 1:40:18 PM

ਨਵਾਂਸ਼ਹਿਰ (ਤ੍ਰਿਪਾਠੀ)— ਨਵਾਂਸ਼ਹਿਰ 'ਚ ਕੋਰੋਨਾ ਮਰੀਜਾਂ ਦੀ ਗਿਣਤੀ ਦਿਨੋਂ ਦਿਨ ਵੱਧਣ ਲੱਗ ਪਈ ਹੈ। 2 ਨਵੇਂ ਪਾਜ਼ੇਟਿਵ ਮਾਮਲੇ ਆਉਣ ਨਾਲ ਹੁਣ ਜ਼ਿਲੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕਾਂਤਵਾਸ 'ਚ ਰੱਖੇ ਹੋਏ ਦੁਬਈ ਅਤੇ ਮਹਾਂਰਾਸ਼ਟਰ ਤੋਂ ਆਏ 1-1 ਵਿਅਕਤੀ ਦੇ ਟੈਸਟ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੀਰਪੁਰ ਜੱਟਾਂ ਦਾ 43 ਸਾਲਾ ਵਿਅਕਤੀ ਦੁਬਈ ਤੋਂ ਪਰਤਣ ਬਾਅਦ ਕੇ. ਸੀ. ਕਾਲਜ 'ਚ ਬਣਾਏ ਇਕਾਂਤਵਾਸ ਕੇਂਦਰ 'ਚ ਰੱਖਿਆ ਹੋਇਆ ਸੀ, ਜਿਸ ਦਾ ਕੋਵਿਡ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 10 ਤੱਕ ਪੁੱਜਾ

ਇਸੇ ਤਰ੍ਹਾਂ ਮਹਾਂਰਾਸ਼ਟਰ ਤੋਂ ਆਪਣੀ ਰਿਸ਼ਤੇਦਾਰੀ 'ਚ ਪਰਿਵਾਰ ਸਮੇਤ ਆਏ 45 ਸਾਲ ਦੇ 1 ਹੋਰ ਵਿਅਕਤੀ ਦਾ ਨਤੀਜਾ ਵੀ ਪਾਜ਼ੇਟਿਵ ਪਾਇਆ ਗਿਆ ਹੈ। ਉਸ ਦੇ ਨਾਲ ਕੁਆਰੰਟਾਈਨ ਕੀਤੇ ਗਏ 4 ਹੋਰ ਮੈਂਬਰਾਂ ਦੇ ਟੈਸਟ ਨੈਗੇਟਿਵ ਪਾਏ ਗਏ ਹਨ। ਇਨ੍ਹਾਂ ਦੋਵਾਂ ਕੋਵਿਡ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋ ਨਵੇਂ ਕੇਸਾਂ ਦੇ ਆਉਣ ਨਾਲ ਜ਼ਿਲੇ 'ਚ ਕੁਲ 11 ਕੇਸ ਐਕਟਿਵ ਹੋ ਗਏ ਹਨ ਜਦਕਿ ਦੂਜੇ ਰਾਜਾਂ/ਜ਼ਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਦੀ ਗਿਣਤੀ 15 ਹੋ ਗਈ ਹੈ।

ਇਹ ਵੀ ਪੜ੍ਹੋ: ਕੈਪਟਨ ਦੀ ਅਗਵਾਈ 'ਚ 2022 ਦੀ ਚੋਣ ਲੜੇਗੀ ਪਾਰਟੀ: ਜਾਖੜ

shivani attri

This news is Content Editor shivani attri