ਕੋਰੋਨਾ 'ਤੇ ਜੰਗ ਜਿੱਤਣ ਵਾਲੇ ਨਵਾਂਸ਼ਹਿਰ ਦੇ ਇਨ੍ਹਾਂ ਭਰਾਵਾਂ ਨੇ ਸਾਂਝੀਆਂ ਕੀਤੀਆਂ ਇਹ ਗੱਲਾਂ

Tuesday, Apr 14, 2020 - 01:47 PM (IST)

ਕੋਰੋਨਾ 'ਤੇ ਜੰਗ ਜਿੱਤਣ ਵਾਲੇ ਨਵਾਂਸ਼ਹਿਰ ਦੇ ਇਨ੍ਹਾਂ ਭਰਾਵਾਂ ਨੇ ਸਾਂਝੀਆਂ ਕੀਤੀਆਂ ਇਹ ਗੱਲਾਂ

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਕੋਰੋਨਾ ਵਾਇਰਸ ਨੂੰ ਆਪਣੀ ਮਜ਼ਬੂਤ ਇੱਛਾ ਸ਼ਕਤੀ ਨਾਲ ਮਾਤ ਦੇਣ ਵਾਲੇ ਪਠਲਾਵਾ ਦੇ 2 ਭਰਾ ਹਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਬੀਮਾਰੀ ਤੋਂ ਡਰਨ ਦੀ ਨਹੀਂ ਸਗੋਂ ਇਸ ਨਾਲ ਲੜਨ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਮਾਰੀ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਅਤੇ ਆਪਣੀ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣਾ ਹੈ।

ਇਹ ਵੀ ਪੜ੍ਹੋ ► ਕੋਰੋਨਾ ਆਫਤ, ਸਿਹਤ ਵਿਭਾਗ ਨੇ ਪੰਜਾਬ 'ਚ 17 ਹਾਟਸਪਾਟ ਦੀ ਕੀਤੀ ਸ਼ਨਾਖਤ

ਇੰਝ ਹਰਾ ਸਕਦੇ ਹਾਂ ਕੋਰੋਨਾ ਵਰਗੀ ਬੀਮਾਰੀ ਨੂੰ  
20 ਅਤੇ 21 ਮਾਰਚ ਦੀ ਵਿਚਕਾਰਲੀ ਰਾਤ ਨੂੰ ਜ਼ਿਲਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਇਥੇ ਲਿਆਂਦੇ ਗਏ ਦੋਵੇਂ ਭਰਾਵਾਂ ਦਾ ਕਹਿਣਾ ਹੈ ਕਿ ਬੀਮਾਰੀ ਨੂੰ ਹਰਾਉਣ ਲਈ ਮਜ਼ਬੂਤ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਸਟਾਫ ਵੱਲੋਂ ਕੀਤੀ ਸੇਵਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੇਵਾ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਰੀਜ਼ ਤਾਂ ਮਹਿਸੂਸ ਹੋਣ ਹੀ ਨਹੀਂ ਦਿੱਤਾ ਅਤੇ ਅੱਜ ਇਸ ਸੇਵਾ ਦਾ ਨਤੀਜਾ ਹੀ ਹੈ ਕਿ ਉਹ ਆਪਣੇ ਘਰਾਂ ਨੂੰ ਸਿਹਤਮੰਦ ਹੋ ਕੇ ਜਾ ਰਹੇ ਹਨ। 

ਇਹ ਵੀ ਪੜ੍ਹੋ ► ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸੀਲ ਕਰਨ ਦੀ ਚਿਤਾਵਨੀ, ਜਾਣੋ ਕਿਉਂ

ਜੇਕਰ ਵਰਤੀ ਲਾਪਰਲਾਹੀ ਤਾਂ ਕੋਰੋਨਾ ਹੋਵੇਗਾ ਖਤਰਨਾਕ ਸਾਬਤ
ਦੋਵੇਂ ਭਰਾਵਾਂ ਦਾ ਕਹਿਣਾ ਸੀ ਕਿ ਕੋਰੋਨਾ ਵਾਇਰਸ ਉਸ ਹੱਦ ਤੱਕ ਹੀ ਖਤਰਨਾਕ ਹੈ, ਜਦੋਂ ਤੱਕ ਅਸੀਂ ਲਾਪ੍ਰਵਾਹ ਹਾਂ। ਜੇਕਰ ਅਸੀਂ ਆਪਣੇ ਪ੍ਰਤੀ ਸੁਹਿਰਦ ਹੋ ਜਾਂਦੇ ਹਾਂ ਤਾਂ ਅਸੀਂ ਇਸ ਦੇ ਪੀੜਤ ਹੋਣ ਬਾਅਦ ਵੀ ਪੂਰੇ ਹੌਸਲੇ ਨਾਲ ਇਸ ਦਾ ਮੁਕਾਬਲਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਪਾਲਣ ਜ਼ਰੂਰ ਕੀਤਾ ਜਾਵੇ ਅਤੇ ਜੇਕਰ ਫਿਰ ਵੀ ਕੋਈ ਵਿਅਕਤੀ ਇਸ ਤੋਂ ਪੀੜਤ ਹੋ ਵੀ ਜਾਵੇ ਤਾਂ ਬੁਲੰਦ ਹੌਸਲੇ ਨਾਲ ਇਸ ਦਾ ਮੁਕਾਬਲਾ ਕੀਤਾ ਜਾਵੇ ਅਤੇ ਇਸ 'ਤੇ ਜਿੱਤ ਪ੍ਰਾਪਤ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਜ਼ਿਲਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਤਾਇਨਾਤ ਸਟਾਫ ਦਾ ਇਨ੍ਹਾਂ ਮਰੀਜ਼ਾਂ ਨਾਲ ਅਜਿਹਾ ਭਾਵੁਕ ਰਿਸ਼ਤਾ ਬਣ ਗਿਆ ਹੈ ਕਿ ਉਹ ਇਨ੍ਹਾਂ ਨੂੰ ਘਰ ਤੋਰਨ ਵੇਲੇ ਸਮੂਹਿਕ ਤੌਰ 'ਤੇ ਇਕੱਠੇ ਹੋ ਕੇ ਉਨ੍ਹਾਂ ਨੂੰ ਅਲਵਿਦਾ ਆਖਣ ਆਏ। 

PunjabKesari

ਐੱਸ. ਐੱਮ. ਓ. ਡਾ. ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹਸਪਤਾਲ ਲਈ ਵੱਡੀ ਚਿੰਤਾ ਇਸ ਗੱਲ ਦੀ ਹੁੰਦੀ ਹੈ ਕਿ ਕੋਵਿਡ-19 ਮਰੀਜ਼ ਨੂੰ ਘਰ ਜਾਣ ਤੱਕ ਇਥੇ ਕੋਈ ਤਕਲੀਫ ਨਾ ਆਵੇ। ਇਸੇ ਲਈ ਉਨ੍ਹਾਂ ਦੀ ਹਰ ਲੋੜ ਦਾ ਖਿਆਲ ਰੱਖਣ ਤੋਂ ਇਲਾਵਾ ਉਨ੍ਹਾਂ ਦੇ ਹੌਸਲੇ ਨੂੰ ਬੁਲੰਦ ਰੱਖਣ ਲਈ ਕੌਂਸਲਿੰਗ ਤੱਕ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਪਾਲ ਕਟਾਰੀਆ, ਐੱਮ. ਐੱਲ. ਟੀ. ਨੀਰਜ ਕੁਮਾਰ ਕੰਵਲ ਨੈਣ ਅਤੇ ਜਗਤਾਰ ਸਿੰਘ, ਸਟਾਫ ਨਰਸ ਜੋਤੀ ਸਰੂਪ, ਕਲੈਰੀਕਲ ਸਟਾਫ 'ਚੋਂ ਰੇਖਾ, ਚਮਨ ਲਾਲ ਡਰਾਈਵਰ ਅਤੇ ਦਰਜਾ ਚਾਰ ਪ੍ਰਦੀਪ ਵੀ ਮੌਜੂਦ ਸੀ। ਐੱਸ. ਐੱਮ. ਓ. ਡਾ. ਹਰਿਵੰਦਰ ਸਿੰਘ ਅਨੁਸਾਰ ਠੀਕ ਹੋਏ ਮਰੀਜ਼ਾਂ ਨੂੰ ਹਸਪਤਾਲ ਤੋਂ ਘਰ ਤੱਕ ਐਂਬੂਲੈਂਸ ਰਾਹੀਂ ਭੇਜਿਆ ਗਿਆ। 

ਇਹ ਵੀ ਪੜ੍ਹੋ ► ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਵੱਡਾ ਖੁਲਾਸਾ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਨਵਾਂਸ਼ਹਿਰ ਦੇ ਪਾਜ਼ੀਟਿਵ ਪਾਏ ਗਏ 18 'ਚੋਂ 15 ਹੋ ਚੁੱਕੇ ਹਨ ਸਿਹਤਯਾਬ : ਅੰਗਦ ਸਿੰਘ
ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਦੇਸ਼ ਭਰ 'ਚ ਕੋਰੋਨਾ ਦੇ ਪ੍ਰਸਾਰ ਵਿੱਚ ਤੇਜੀ ਆ ਰਹੀ ਹੈ। ਜਿਸ ਦੇ ਚਲਦੇ ਭਾਰਤ ਦੇ 27 ਸੂਬਿਆਂ ਦੇ ਲਗਭਗ 600 ਜ਼ਿਲਿਆਂ 'ਚੋਂ ਕਰੀਬ 350 ਤੋਂ ਵੱਧ ਜ਼ਿਲਿਆਂ 'ਚ ਇਹ ਫੈਲ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ 4281 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 3590 ਨੈਗੇਟਿਵ ਪਾਏ ਗਏ ਹਨ, ਜਦੋਂਕਿ 521 ਸੈਂਪਲਾਂ ਦਾ ਨਤੀਜਾ ਆਉਣਾ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਕੋਰੋਨਾ ਦੇ 19 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਬਾਕੀ 18 ਵਿੱਚੋਂ 15 ਸਿਹਚਯਾਬ ਹੋ ਚੁੱਕੇ ਹਨ। ਜਦੋਂਕਿ ਬਾਕੀ ਰਹਿੰਦੇ 3 ਮਰੀਜ਼ਾਂ ਦੇ ਸੈਂਪਲ ਹਾਲੀਂ ਭੇਜਣੇ ਬਾਕੀ ਹਨ। ਉਨ੍ਹਾਂ ਕਿਹਾ ਜਲਦ ਨਵਾਂਸ਼ਹਿਰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਮੁਕਤ ਹੋਣ ਵਾਲਾ ਹੈ, ਪਰ ਇਸਦਾ ਅਰਥ ਨਹੀਂ ਹੈ ਕਿ ਜ਼ਿਲੇ 'ਚ ਕੋਰੋਨਾ ਖਿਲਾਫ ਲੜਾਈ ਪੂਰੀ ਤਰ੍ਹਾਂ ਜਿੱਤ ਲਈ ਹੈ।

ਇਹ ਵੀ ਪੜ੍ਹੋ ► ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਸਾਹਮਣੇ ਆਈ ਇਹ ਗੱਲ

ਇਹ ਵੀ ਪੜ੍ਹੋ ► ਅੰਮ੍ਰਿਤਸਰ: ACP ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ (ਵੀਡੀਓ)

ਹਲਕਾ ਵਿਧਾਇਕ ਜੋ ਵਿਸਾਖੀ ਦੇ ਮੌਕੇ ਨਵਾਂਸ਼ਹਿਰ ਦੇ ਵਪਾਰ ਮੰਡਲ ਪੁਲਸ ਮੁਲਾਜ਼ਮਾਂ ਨੂੰ ਮਿਠਾਈਆਂ ਵੰਡਕੇ ਉਨ੍ਹਾਂ ਦੇ ਹੌਂਸਲਾ ਅਫਜਾਈ ਲਈ ਉਚੇਚੇ ਤੌਰ 'ਤੇ ਪੁੱਜੇ ਸਨ, ਨੇ ਕਿਹਾ ਕਿ ਕੋਰੋਨਾ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਜਨਤਾ ਹੀ ਰੱਲ ਮਿਲ ਕੇ ਅਤੇ ਸਰਕਾਰ ਦੀ ਐਡਵਾਈਜ਼ਰੀ ਦਾ ਪਾਲਣ ਕਰਕੇ ਕਰ ਸਕਦੀ ਹੈ। ਕਿਉਂਕਿ ਕੋਰੋਨਾ ਦੀ ਲੜਾਈ ਨਾ ਤਾਂ ਸਰਕਾਰ ਦੀ ਲੜਾਈ ਹੈ ਅਤੇ ਨਾ ਹੀ ਸਿਹਤ ਮਾਹਰਾਂ ਦੀ। ਇਸ ਮੌਕੇ ਐੱਸ.ਪੀ. ਬਲਵਿੰਦਰ ਸਿੰਘ ਭਿੱਖੀ, ਵਪਾਰ ਮੰਡਲ ਦੇ ਪ੍ਰਧਾਨ ਗੁਰਚਰਨ ਅਰੋੜਾ ਅਤੇ ਸੀਨੀਅਰ ਵਾਇਸ ਪ੍ਰਧਾਨ ਪ੍ਰਵੀਨ ਭਾਟੀਆ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ ► ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਵਰਕਰ ਦੀ ਸ਼ੱਕੀ ਹਾਲਾਤ 'ਚ ਮੌਤ, 'ਕੋਰੋਨਾ' ਜਾਂਚ ਲਈ ਲਏ ਸੈਂਪਲ


author

shivani attri

Content Editor

Related News