ਨਵਾਂਸ਼ਹਿਰ ਜ਼ਿਲਾ ਮੈਜਿਸਟ੍ਰੇਟ ਨੇ ਦੁਕਾਨਾਂ ਖੋਲ੍ਹਣ ਦੇ ਰੋਸਟਰ ''ਚ ਕੀਤੀ ਤਬਦੀਲੀ

Sunday, May 24, 2020 - 12:04 PM (IST)

ਨਵਾਂਸ਼ਹਿਰ ਜ਼ਿਲਾ ਮੈਜਿਸਟ੍ਰੇਟ ਨੇ ਦੁਕਾਨਾਂ ਖੋਲ੍ਹਣ ਦੇ ਰੋਸਟਰ ''ਚ ਕੀਤੀ ਤਬਦੀਲੀ

ਨਵਾਂਸ਼ਹਿਰ (ਤ੍ਰਿਪਾਠੀ)— ਜ਼ਿਲਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਲਾਕ ਡਾਊਨ ਦੇ ਮੱਦੇਨਜ਼ਰ ਜ਼ਿਲੇ 'ਚ ਦੁਕਾਨਾਂ ਖੋਲ੍ਹਣ ਦੇ ਆਪਣੇ 17 ਮਈ ਦੇ ਹੁਕਮਾਂ ਦੇ ਲਗਤਾਰਤਾ 'ਚ ਦੁਕਾਨਾਂ ਖੋਲ੍ਹਣ ਲਈ ਬਣਾਏ ਰੋਸਟਰ 'ਚ ਸੋਧ ਕੀਤੀ ਹੈ। ਇਹ ਹੁਕਮ 25 ਮਈ ਤੋਂ ਲਾਗੂ ਹੋਣਗੇ ਜਦਕਿ ਦੁਕਾਨਾਂ ਦਾ ਖੁੱਲ੍ਹਣ ਦਾ ਸਮਾਂ ਸਵੇਰੇ 7 ਤੋਂ ਸ਼ਾਮ 6 ਤੱਕ ਦਾ ਹੀ ਹੋਵੇਗਾ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਹੁਣ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਇਸ ਹੁਕਮ 'ਚ ਬਦਲਾਅ ਕਰਦੇ ਹੋਏ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਅੱਗੇ ਲਿਖੇ ਰੋਸਟਰ ਅਨੁਸਾਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਇਨ੍ਹਾਂ 'ਚ ਦੁੱਧ ਡੇਅਰੀ, ਮਿਲਕ ਬੂਥ/ਪਲਾਂਟ, ਦਵਾਈਆਂ, ਮਠਿਆਈ/ਹਲਵਾਈ, ਕੋਲਡ ਸਟੋਰੇਜ਼, ਵੇਅਰਹਾਊਸਿੰਗ ਸਰਵਿਸ ਹਫਤੇ ਦੇ ਸਾਰੇ ਦਿਨ ਚੱਲ ਸਕਦੀ ਹੈ। ਸੋਮਵਾਰ ਤੋਂ ਸ਼ਨੀਵਾਰ ਕਰਿਆਨਾ, ਫੱਲ, ਸਬਜ਼ੀਆਂ, ਪੀਣ ਵਾਲਾ ਪਾਣੀ, ਬ੍ਰੈਡ ਬੇਕਰੀ, ਆਟਾ ਚੱਕੀਆਂ, ਐੱਲ. ਪੀ. ਜੀ. ਗੈਸ ਏਜੰਸੀਆਂ, ਲੈਬੋਰਟਰੀਆਂ, ਸਰਜੀਕਲ, ਸਟੇਸ਼ਨਰੀ, ਪਸ਼ੂਆਂ ਲਈ ਹਰਾ ਚਾਰਾ, ਪਸ਼ੂ ਫੀਡ, ਪੋਲਟਰੀ ਫੀਡ, ਤਾਜਾ ਮੀਟ, ਮੱਛੀ, ਪੋਲਟਰੀ, ਆਂਡਾ, ਸਾਈਕਲ, ਦੋ ਪਹੀਆ ਅਤੇ ਚਾਰ ਪਹੀਆ ਵਾਹਨ ਨਾਲ ਸਬੰਧਤ ਦੁਕਾਨਾਂ ਅਤੇ ਆਟੋਮੋਬਾਇਲ ਏਜੰਸੀਆਂ ਰਿਪੇਅਰ ਅਤੇ ਸਪੇਅਰ ਪਾਰਟਸ (ਕੇਵਲ ਸਰਵਿਸ ਅਤੇ ਰਿਪੇਅਰ), ਟਾਇਰ ਪੈਂਚਰ, ਕੋਰੀਅਰ ਸਰਵਿਸ, ਇੱਟਾਂ ਦੇ ਭੱਠੇ, ਖਾਂਦਾ, ਬੀਜ, ਕੀੜੇਮਾਰ ਦਵਾਈਆਂ ਆਦਿ, ਇਲੈਕਟ੍ਰਾਨਿਕਸ/ਇਲੈਕਟ੍ਰੀਕਲ/ ਕੰਪਿਊਟਰ ਦੇ ਨਵੇਂ ਸਾਮਾਨ/ਰਿਪੇਅਰ, ਲੱਕੜ ਚੀਰਨ ਵਾਲੇ ਆਰੇ, ਕੰਨਸਟ੍ਰਕਸ਼ਨ ਮੈਟੀਰੀਅਲ, ਲੋਹਾ, ਸੀਮਿੰਟ, ਸਰੀਆ, ਪਲਾਈ, ਸੈਨੇਟਰੀ, ਐਲਮੀਨੀਅਮ, ਸ਼ੀਸ਼ੇ ਨਾਲ ਸਬੰਧਤ ਕਾਰੋਬਾਰ ਚਲਾਏ ਜਾ ਸਕਦੇ ਹਨ।

ਸੋਮਵਾਰ, ਮੰਗਲਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮਨਿਆਰੀ, ਕੱਪੜਾ, ਰੇਡੀਮੇਡ ਕੱਪੜਾ, ਡਰਾਈਕਲੀਨ, ਹੈਂਡਲੂਮ, ਜੁੱਤੇ, ਦਰਜੀ, ਲੈਸਾਂ/ਗੋਟਾ ਕਿਨਾਰੀ, ਫਰਨੀਚਰ, ਕਾਰਪੇਂਟਰ, ਮਨੀਗ੍ਰਾਮ/ਵੈਸਟਰਨ ਯੂਨੀਅਨ, ਟਿੰਬਰ ਮਰਚੈਂਟ, ਫੋਟੋਸਟੈਟ, ਬੈਗ, ਚਮੜ੍ਹੇ ਦੀਆਂ ਵਸਤਾਂ, ਪ੍ਰੀਟਿੰਗ ਪ੍ਰੈੱਸ, ਖੇਡਾਂ ਦਾ ਸਾਮਾਨ, ਗਿਫਟ/ਖਿਡੋਣੇ, ਜਿਊਲਰੀ, ਬਰਤਨ ਭੰਡਾਰ, ਕਰੋਕਰੀ, ਪਲਾਸਟਿਕ, ਐਨਕਾਂ, ਘੜੀਆਂ, ਗੈਸ ਚੁੱਲੇ ਰਿਪੇਅਰ, ਫੋਟੋਗ੍ਰਾਫਰ ਮੋਬਾਇਲ ਰਿਪੇਅਰ/ ਰਿਚਾਰਜ, ਟੈਲੀਕਾਮ ਆਪ੍ਰੇਟਰਜ਼ ਅਤੇ ਏਜੰਸੀਆਂ, ਹਾਰਡਵੇਅਰ/ਪੇਂਟ, ਬੋਰਿੰਗ ਵਰਕਸ, ਵੈਲਡਿੰਗ ਦੀਆਂ ਦੁਕਾਨਾਂ/ਕਾਰੋਬਾਰ ਕੀਤੇ ਜਾ ਸਕਦੇ ਹਨ।

ਇਸ ਤੋਂ ਇਲਾਵਾ ਪੈਟਰੋਲ/ਡੀਜ਼ਲ ਪੰਪਾਂ ਨੂੰ ਖੋਲ੍ਹਣ ਸਬੰਧੀ ਪਹਿਲਾਂ ਜਾਰੀ ਕੀਤੇ ਗਏ ਹੁਕਮ ਹੀ ਲਾਗੂ ਰਹਿਣਗੇ। ਉਕਤ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਸ਼ਰਤਾਂ 17-05-2020 ਅਨੁਸਾਰ ਲਾਗੂ ਰਹਿਣਗੀਆਂ। ਇਹ ਹੁਕਮ ਇਸ ਜ਼ਿਲੇ ਦੇ ਕੰਨਟੇਨਮੈਂਟ ਜ਼ੋਨ 'ਚ ਲਾਗੂ ਨਹੀਂ ਹੋਵੇਗਾ।


author

shivani attri

Content Editor

Related News