ਨਵਾਂਸ਼ਹਿਰ ''ਚ 72 ਸਾਲਾ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ, ਸਟਾਫ ਨੂੰ ਅਸੀਸਾਂ ਦਿੰਦੀ ਪਰਤੀ ਘਰ

Sunday, Apr 19, 2020 - 05:13 PM (IST)

ਨਵਾਂਸ਼ਹਿਰ ''ਚ 72 ਸਾਲਾ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ, ਸਟਾਫ ਨੂੰ ਅਸੀਸਾਂ ਦਿੰਦੀ ਪਰਤੀ ਘਰ

ਨਵਾਂਸ਼ਹਿਰ (ਮਨੋਰੰਜਨ, ਤ੍ਰਿਪਾਠੀ)— ਨਵਾਂਸ਼ਹਿਰ 'ਚ 72 ਸਾਲਾ ਕੋਰੋਨਾ ਪੀੜਤਾ ਔਰਤ ਨੇ ਕੋਰੋਨਾ ਨੂੰ ਮਾਤ ਦਿੰਦੇ ਹੋਏ ਫਤਿਹ ਹਾਸਲ ਕੀਤੀ ਹੈ। ਚੰਗੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਆਈਸੋਲੇਸ਼ਨ 'ਚੋਂ ਬਾਹਰ ਆ ਕੇ ਸਟਾਫ ਨੂੰ ਅਸੀਸਾਂ ਦਿੰਦੀ ਹੋਈ ਔਰਤ ਆਪਣੇ ਘਰ ਲਈ ਰਵਾਨਾ ਹੋਈ। ਨਵਾਂਸ਼ਹਿਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚੋਂ ਅੱਜ ਇਕ ਹੋਰ ਮਰੀਜ਼ ਦੇ ਬਾਹਰ ਆਉਣ ਨਾਲ ਜ਼ਿਲੇ 'ਚ ਕੋਰੋਨਾ 'ਤੇ ਫਤਿਹ ਹਾਸਲ ਕਰਨ ਵਾਲਿਆਂ ਦੀ ਗਿਣਤੀ 17 'ਤੇ ਪੁੱਜ ਗਈ। ਅੱਜ ਮਾਤਾ ਪ੍ਰੀਤਮ ਕੌਰ (72) ਜਦੋਂ ਆਈਸੋਲੇਸ਼ਨ ਵਾਰਡ 'ਚੋਂ ਬਾਹਰ ਆਏ ਤਾਂ ਐਂਬੂਲੈਂਸ ਤੱਕ ਆਉਂਦਿਆਂ ਹੀ ਉਨ੍ਹਾਂ ਨੇ ਨਮ ਅੱਖਾਂ ਨਾਲ ਹਸਪਤਾਲ ਦੇ ਸਟਾਫ ਲਈ ਅਸੀਸਾਂ ਦੀ ਝੜੀ ਲਗਾ ਦਿੱਤੀ।

ਇਹ ਵੀ ਪੜ੍ਹੋ : ਬਰਨਾਲਾ ਲਈ ਚੰਗੀ ਖਬਰ, ਦੂਜੀ ਪੀੜਤਾ ਔਰਤ ਨੇ ਜਿੱਤੀ 'ਕੋਰੋਨਾ' 'ਤੇ ਜੰਗ

ਸਟਾਫ ਨੇ ਸਿਖਾਇਆ ਜ਼ਿੰਦਗੀ ਦੀ ਲੜਾਈ ਲੜਨ ਦਾ ਹੌਸਲਾ
ਉਨ੍ਹਾਂ ਕਿਹਾ ਕਿ ਜੋ ਹੌਸਲਾ ਜ਼ਿੰਦਗੀ ਦੀ ਲੜਾਈ ਲੜਨ ਦਾ ਹਸਪਤਾਲ ਦੇ ਸਟਾਫ ਤੋਂ ਮਿਲਿਆ, ਉਸ ਦਾ ਬਿਆਨ ਸ਼ਬਦਾਂ ਤੋਂ ਪਰੇ ਹੈ। ਬੀਬੀ ਪ੍ਰੀਤਮ ਕੌਰ ਪਠਲਾਵਾ ਦੇ ਸਰਪੰਚ ਹਰਪਾਲ ਸਿੰਘ ਦੇ ਮਾਤਾ ਹਨ। 26 ਮਾਰਚ ਨੂੰ ਬੀਬੀ ਪ੍ਰੀਤਨ ਕੌਰ ਨੂੰ ਕੋਰੋਨਾ ਦਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ 'ਚ ਲਿਆਂਦਾ ਗਿਆ ਸੀ। ਸਰਪੰਚ ਹਰਪਾਲ ਸਿੰਘ ਵੀ ਪਹਿਲਾਂ ਤੋਂ ਹੀ ਆਈਸੋਲੇਸ਼ਨ ਵਾਰਡ 'ਚ ਇਲਾਜ ਅਧੀਨ ਸਨ ਅਤੇ ਠੀਕ ਹੋਣ ਤੋਂ ਬਾਅਦ 7 ਅਪ੍ਰੈਲ ਨੂੰ ਆਈਸੋਲੇਸ਼ਨ ਵਾਰਡ ਤੋਂ ਬਾਹਰ ਆਏ ਸਨ।

PunjabKesari

ਇਹ ਵੀ ਪੜ੍ਹੋ : ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਬਣ ਰਹੀ ਹੈ 'ਕੋਰੋਨਾ' ਦਾ ਗੜ੍ਹ, ਜਾਣੋ ਕੀ ਨੇ ਹਾਲਾਤ

ਭੈਣ ਦੇ ਠੀਕ ਹੋਣ ਦੀ ਖੁਸ਼ੀ 'ਚ ਭਰਾ ਨੇ ਹਸਪਤਾਲ ਨੂੰ ਦਿੱਤੀ ਇਕ ਮਹੀਨੇ ਦੀ ਪੈਨਸ਼ਨ
ਆਪਣੀ ਭੈਣ ਦੇ ਠੀਕ ਹੋਣ ਦੀ ਖੁਸ਼ੀ ਸਾਂਝੀ ਕਰਨ ਵਿਸ਼ੇਸ਼ ਤੌਰ 'ਤੇ ਹਸਪਤਾਲ ਪੁੱਜੇ ਨਵਾਂਸ਼ਹਿਰ ਨੇੜਲੇ ਪਿੰਡ ਉਸਮਾਨਪੁਰ ਦੇ ਸਾਬਕਾ ਸਰਪੰਚ ਅਤੇ ਸੇਵਾਮੁਕਤ ਮੁੱਖ ਅਧਿਆਪਕ ਅਜਾਇਬ ਸਿੰਘ ਤਾਂ ਹਸਪਤਾਲ ਦੇ ਸਟਾਫ ਦੀ ਸੇਵਾ ਭਾਵਨਾ ਤੋਂ ਇੰਨੇ ਖੁਸ਼ ਹੋਏ ਕਿ ਤੁਰੰਤ ਆਪਣੀ ਇਕ ਮਹੀਨੇ ਦੀ ਪੈਨਸ਼ਨ (40 ਹਜ਼ਾਰ ਰੁਪਏ) ਹਸਪਤਾਲ ਦੇ ਐੱਸ. ਐੱਮ. ਓ. ਹਰਪਾਲ ਸਿੰਘ ਨੂੰ ਚੈੱਕ ਦੇ ਰੂਪ 'ਚ ਸੌਂਪ ਦਿੱਤੀ।

PunjabKesari

ਇਹ ਵੀ ਪੜ੍ਹੋ : ਜਲੰਧਰ: ਮੇਅਰ ਸਣੇ ਦੋ ਦਰਜਨ ਕੌਂਸਲਰਾਂ ਨੇ ਕਰਵਾਇਆ ਕੋਰੋਨਾ ਵਾਇਰਸ ਦਾ ਟੈਸਟ

ਨਵਾਂਸ਼ਹਿਰ 'ਚ 19 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਹੁਣ ਤੱਕ ਨਹੀਂ ਵਧਿਆ ਅੰਕੜਾ
ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ 'ਚ 18 ਮਾਰਚ ਦੀ ਸਵੇਰ ਨੂੰ ਪਠਲਾਵਾ ਦੇ ਇਕ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਨੂੰ ਸ਼ੱਕੀ ਕੋਵਿਡ-19 ਪੀੜਤ ਮੰਨਦਿਆਂ ਉਸ ਦਾ ਲਿਆ ਟੈਸਟ ਪਾਜ਼ੀਟਿਵ ਆਉਣ ਬਾਅਦ, 19 ਅਪਰੈਲ ਤੋਂ 26 ਅਪਰੈਲ ਤੱਕ ਆਈਸੋਲੇਸ਼ਨ ਵਾਰਡ 'ਚ 18 ਮਰੀਜ਼ ਲਿਆਂਦੇ ਗਏ ਸਨ। ਇਨ੍ਹਾਂ 'ਚੋਂ 14 ਮਰੀਜ਼ ਸਵ. ਬਲਦੇਵ ਸਿੰਘ ਦੇ ਪਰਿਵਾਰ ਨਾਲ ਸਬੰਧਤ ਸਨ ਜਦਕਿ ਬਾਕੀਆਂ 'ਚੋਂ ਦੋ ਉਨ੍ਹਾਂ ਦੇ ਸੰਪਰਕ ਵਜੋਂ ਅਤੇ 2 ਵਿਦੇਸ਼ ਤੋਂ ਵਾਪਸ ਪਰਤੇ ਜੱਥੇ ਦੇ ਮੈਂਬਰ ਸਨ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਨੁਸਾਰ ਹੁਣ ਜ਼ਿਲਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਹੁਣ ਸਿਰਫ ਇਕੋ ਮਰੀਜ਼ ਹੀ ਰਹਿ ਗਿਆ ਹੈ, ਜਿਸ ਦਾ ਅਗਲੇ ਦੋ ਦਿਨਾਂ 'ਚ ਟੈਸਟ ਕਰਵਾਇਆ ਜਾਵੇਗਾ। ਇਹ ਮਰੀਜ਼ ਸਵਰਗੀ ਬਲਦੇਵ ਸਿੰਘ ਦੇ ਪਰਿਵਾਰ ਨਾਲ ਹੀ ਸਬੰਧਤ ਹੈ ਅਤੇ ਉਸ ਦੀ ਹਾਲਤ ਬਿਲਕੁਲ ਠੀਕ ਹੈ।

PunjabKesari

ਇਹ ਵੀ ਪੜ੍ਹੋ : ਕਰਫਿਊ 'ਚ ਵਧਿਆ ਸਾਦੇ ਵਿਆਹਾਂ ਦਾ ਰੁਝਾਨ, ਐਕਟਿਵਾ 'ਤੇ ਵਿਆਹ ਕੇ ਲਿਆਇਆ ਲਾੜੀ (ਤਸਵੀਰਾਂ)

ਇਹ ਵੀ ਪੜ੍ਹੋ : ਕੈਪਟਨ ਦਾ ਐਲਾਨ, ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਬਣੇਗੀ ਲੋਹੀਆਂ ਆਈ. ਟੀ. ਆਈ.

ਇੰਝ ਕੀਤਾ ਗਿਆ ਹਸਪਤਾਲ ਤੋਂ ਵਿਦਾ
ਹਸਪਤਾਲ ਦੇ ਸਟਾਫ ਵੱਲੋਂ ਅੱਜ ਮਾਤਾ ਪ੍ਰੀਤਮ ਕੌਰ ਨੂੰ ਫੁੱਲ ਦੇ ਕੇ ਹਸਪਤਾਲ ਤੋਂ ਵਿਦਾ ਕੀਤਾ ਗਿਆ ਅਤੇ ਉਨ੍ਹਾਂ ਨੂੰ 14 ਦਿਨ ਘਰ ਹੀ ਕੁਆਰੰਟਾਈਨ ਰਹਿਣ ਦੀ ਤਾਕੀਦ ਕੀਤੀ ਗਈ। ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ ਵੀ ਸਰਪੰਚ ਹਰਪਾਲ ਸਿੰਘ ਦੀ ਮਾਤਾ ਅਤੇ ਹਸਪਤਾਲ 'ਚ ਹੀ ਕੁਅਰਨਟਾਈਨ ਵਾਰਡ 'ਚ ਰਹਿ ਰਹੇ ਹਰਪਾਲ ਸਿੰਘ ਦੇ ਸੁਆਗਤ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ। ਇਸ ਮੌਕੇ ਐੱਸ. ਐੱਮ. ਓ ਡਾ. ਹਰਵਿੰਦਰ ਸਿੰਘ ਨੇ ਅੱਜ 17ਵੇਂ ਮਰੀਜ਼ ਦੇ ਆਈਸੋਲੇਸ਼ਨ ਵਾਰਡ 'ਚੋਂ ਬਾਹਰ ਆਉਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਇਨ੍ਹਾਂ 17 'ਚੋਂ ਸਿਆਣੀ ਉਮਰ ਵਾਲੇ ਤਿੰਨ ਮਰੀਜ਼ ਬਿਲਕੁਲ ਤੰਦਰੁਸਤ ਰਹੇ ਅਤੇ ਸਿਹਤਯਾਬ ਹੋ ਕੇ ਘਰ ਪਰਤੇ। ਇਸ ਮੌਕੇ ਹਸਪਤਾਲ ਦੇ ਡਾਕਟਰ ਅਤੇ ਸਮੁੱਚਾ ਸਟਾਫ ਵੀ ਮੌਜੂਦ ਸੀ।

ਇਹ ਵੀ ਪੜ੍ਹੋ : ਮੋਹਾਲੀ 'ਚ ਮਿਲੇ 4 ਹੋਰ ਨਵੇਂ ਪਾਜ਼ੀਟਿਵ ਕੇਸ, ਗਿਣਤੀ 61 ਤੱਕ ਪਹੁੰਚੀ


author

shivani attri

Content Editor

Related News