ਨਵਾਂਸ਼ਹਿਰ ''ਚ ਮਿਲੇ 5 ਨਵੇਂ ਕੋਰੋਨਾ ਦੇ ਕੇਸ
Thursday, Jul 30, 2020 - 06:35 PM (IST)

ਨਵਾਂਸ਼ਹਿਰ (ਤ੍ਰਿਪਾਠੀ)— ਨਵਾਂਸ਼ਹਿਰ ਵਿਖੇ ਭੈਣ-ਭਰਾ ਸਣੇ ਇਕ ਹੀ ਮੁਹੱਲੇ ਦੇ 3 ਸਣੇ 5 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 309 ਹੋ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂਸ਼ਹਿਰ ਦੇ ਮੁਹੱਲਾ ਰਵੀਦਾਸ ਦੀ 25 ਸਾਲਾਂ ਲੜਕੀ ਸਣੇ ਉਸਦਾ 28 ਸਾਲਾਂ ਭਰਾ ਅਤੇ 26 ਸਾਲਾਂ ਸਹੇਲੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸੇ ਤਰ੍ਹਾਂ ਬਲਾਚੌਰ ਦਾ 36 ਸਾਲਾਂ ਨੌਜਵਾਨ ਅਤੇ ਪਿੰਡ ਕਟਵਾਰਾ ਦਾ 20 ਸਾਲਾਂ ਨੌਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਡਾ. ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤਕ 16,813 ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਜਿਸ 'ਚ 16,306 ਦੀ ਰਿਪੋਰਟ ਨੈਗੇਟਿਵ ਹੈ, ਜਦਕਿ 3 ਦੀ ਮੌਤ ਹੋ ਗਈ ਅਤੇ 48 ਮਾਮਲੇ ਐਕਟਿਵ ਹਨ। ਉਨ੍ਹਾਂ ਦੱਸਿਆ ਕਿ 127 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 21 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ. ਭਾਟੀਆ ਅਨੁਸਾਰ ਹੋਮ ਕੁਆਰੰਟਾਈਨ ਕੀਤੇ ਗਏ ਵਿਅਕਤੀਆਂ ਦੀ ਜਾਣਕਾਰੀ ਹਾਸਲ ਕਰਨ ਲਈ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਨਿਯਮਿਤ ਤੌਰ 'ਤੇ ਦੌਰੇ ਵੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ