ਜ਼ਿਲ੍ਹਾ ਨਵਾਂਸ਼ਹਿਰ ''ਚ ਕੋਰੋਨਾ ਦਾ ਕਹਿਰ ਜਾਰੀ, 2 ਮੌਤਾਂ ਤੇ 24 ਨਵੇਂ ਮਾਮਲਿਆਂ ਦੀ ਪੁਸ਼ਟੀ

Thursday, Sep 10, 2020 - 01:03 PM (IST)

ਜ਼ਿਲ੍ਹਾ ਨਵਾਂਸ਼ਹਿਰ ''ਚ ਕੋਰੋਨਾ ਦਾ ਕਹਿਰ ਜਾਰੀ, 2 ਮੌਤਾਂ ਤੇ 24 ਨਵੇਂ ਮਾਮਲਿਆਂ ਦੀ ਪੁਸ਼ਟੀ

ਨਵਾਂਸ਼ਹਿਰ (ਤ੍ਰਿਪਾਠੀ)— ਜ਼ਿਲ੍ਹਾ ਨਵਾਂਸ਼ਹਿਰ ਵਿਖੇ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਪਾਜ਼ੇਟਿਵ 24 ਨਵੇਂ ਮਰੀਜ਼ਾਂ ਮਿਲਣ ਨਾਲ ਜਿੱਥੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 883 ਹੋ ਗਈ ਹੈ ਤਾਂ ਉੱਥੇ ਹੀ 2 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 29 ਹੋ ਗਿਆ ਹੈ।

ਇਹ ਵੀ ਪੜ੍ਹੋ: ਆਦਮਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਵੜ੍ਹ ਭਾਜਪਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂਸ਼ਹਿਰ ਦੇ ਪਿੰਡ ਸ਼ੇਖਾਮਜਾਰਾ ਵਿਖੇ 21 ਸਾਲਾਂ ਨੌਜਵਾਨ ਸਮੇਤ 7 ਮਰੀਜ਼, ਬੰਗਾ ਵਿਖੇ 5, ਨਵਾਂਸ਼ਹਿਰ ਵਿਖੇ 3, ਪਿੰਡ ਟੌਂਸਾ ਵਿਖੇ 2 ਬਲਾਚੌਰ, ਮਜਾਰੀ, ਕਾਹਮਾ, ਕਰਿਆਮ, ਬਿਛੌੜੀ ਅਤੇ ਰਾਹੋਂ ਵਿਖੇ 1-1 ਨਵਾਂ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ। ਡਾ. ਭਾਟੀਆ ਨੇ ਦੱਸਿਆ ਕਿ ਬੰਗਾ ਵਾਸੀ 63 ਸਾਲਾਂ ਅਤੇ ਰਾਹੋਂ ਵਿਖੇ 60 ਸਾਲਾਂ ਮਹਿਲਾ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

ਜ਼ਿਲ੍ਹਾ ਨਵਾਂਸ਼ਹਿਰ 'ਚ ਕੋਰੋਨਾ ਦੀ ਸਥਿਤੀ
ਡਾ. ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤਕ 2,842 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ, ਜਿਸ 'ਚ 883 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ। 710 ਠੀਕ ਹੋ ਕੇ ਮਰੀਜ਼ ਘਰਾਂ ਨੂੰ ਪਰਤ ਚੁੱਕੇ ਹਨ। ਕੋਰੋਨਾ ਕਾਰਨ ਜ਼ਿਲ੍ਹਾ ਨਵਾਂਸ਼ਹਿਰ 'ਚ ਮੌਤਾਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ। 60 ਦੇ ਨਤੀਜੇ ਅਜੇ ਆਉਣੇ ਬਾਕੀ ਜਦਕਿ 151 ਸਰਗਰਮ ਮਾਮਲੇ ਹਨ। ਡਾ. ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ 'ਚ 168 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 123 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ. ਭਾਟੀਆ ਨੇ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹੇ 'ਚ 384 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੀ ਬੱਚੀ 'ਤੇ ਪਿਟਬੁੱਲ ਨੇ ਕੀਤਾ ਹਮਲਾ, ਮਚਿਆ ਚੀਕ-ਚਿਹਾੜਾ (ਤਸਵੀਰਾਂ)


author

shivani attri

Content Editor

Related News