ਕੋਰੋਨਾ ''ਤੇ ਫਤਿਹ ਕਰਨ ਵਾਲੇ ਦਲਜਿੰਦਰ ਨੇ ਸੁਣਾਈ ਹੱਡਬੀਤੀ, ਲੋਕਾਂ ਨੂੰ ਦਿੱਤੀ ਇਹ ਨਸੀਹਤ (ਤਸਵੀਰਾਂ)
Wednesday, Apr 08, 2020 - 01:20 PM (IST)
ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)— ਪਿਛਲੇ 17 ਦਿਨਾਂ ਤੋਂ ਇਲਾਜ ਅਧੀਨ ਅਤੇ ਦੂਜੀ ਵਾਰ ਨੈਗੇਟਿਵ ਰਿਪੋਰਟ ਆਉਣ 'ਤੇ ਤੰਦਰੁਸਤ ਐਲਾਨੇ ਗਏ ਪਿੰਡ ਲਧਾਣਾ ਝਿੱਕਾ ਦੇ 60 ਸਾਲਾ ਦਲਜਿੰਦਰ ਸਿੰਘ ਨੇ ਦੱਸਿਆ ਕਿ ਪੂਰੇ ਵਿਸ਼ਵ ਨੂੰ ਆਪਣੀ ਲਪੇਟ 'ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕੋਈ ਇਲਾਜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ 'ਤੇ ਅਮਲ ਕਰਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵੱਲੋਂ 17 ਦਿਨਾਂ ਤੱਕ ਸਾਡੀ ਚੰਗੀ ਤਰੀਕੇ ਨਾਲ ਦੇਖਭਾਲ ਕੀਤੀ ਗਈ ਹੈ। ਉਨ੍ਹਾਂ ਸਮੁੱਚੇ ਮੈਡੀਕਲ ਸਟਾਫ ਵੱਲੋਂ ਦਿੱਤੇ ਗਏ ਸਹਿਯੋਗ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ : ਫਤਿਹ ਸਿੰਘ ਤੋਂ ਬਾਅਦ ਨਵਾਂਸ਼ਹਿਰ 'ਚ 7 ਹੋਰ ਮਰੀਜ਼ਾਂ ਨੇ ਹਾਸਲ ਕੀਤੀ ਕੋਰੋਨਾ 'ਤੇ 'ਫਤਿਹ'
ਘਰਾਂ 'ਚ ਰਹਿ ਕੇ ਸਾਰੇ ਲੋਕ ਵਾਹਿਗੁਰੂ ਜੀ ਦੇ ਅੱਗੇ ਕਰਨ ਅਰਦਾਸ
ਉਨ੍ਹਾਂ ਕਿਹਾ ਕਿ 14 ਦਿਨਾਂ ਤੋਂ ਬਾਅਦ ਸਾਡੇ ਫਿਰ ਸੈਂਪਲ ਲਏ ਗਏ ਅਤੇ 17 ਦਿਨਾਂ ਸਾਡੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਸਾਨੂੰ ਘਰ ਜਾਣ ਦਾ ਇਜਾਜ਼ਤ ਮਿਲੀ ਹੈ। ਉਨ੍ਹਾਂ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਦੱਸਿਆ ਕਿ ਜਿਵੇਂ ਸਰਕਾਰ ਨੇ ਸਾਰਿਆਂ ਨੂੰ ਘਰਾਂ 'ਚ ਰਹਿਣ ਲਈ ਕਿਹਾ ਹੋਇਆ ਹੈ, ਉਨ੍ਹਾਂ ਪਾਬੰਦੀਆਂ 'ਤੇ ਅਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਲੋਕ ਘਰ 'ਚ ਰਹਿ ਕੇ ਖੁਸ਼ੀ-ਖੁਸ਼ੀ ਬਾਣੀ ਪੜ੍ਹਨ ਅਤੇ ਸਿਮਰਨ ਕਰਦੇ ਹੋਏ ਵਾਹਿਗੁਰੂ ਜੀ ਦੇ ਅੱਗੇ ਇਹੀ ਅਰਦਾਸ ਕਰਨ ਕਿ ਜਿਹੜੀ ਬੀਮਾਰੀ ਸੰਸਾਰ 'ਚ ਆਈ ਹੈ, ਇਸ ਦਾ ਖਾਤਮਾ ਹੋ ਸਕੇ।
ਇਹ ਵੀ ਪੜ੍ਹੋ : ਆਦਮਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਕੋਰੋਨਾ ਨਾਲ ਨਿਊਯਾਰਕ 'ਚ ਮੌਤ
ਕੋਰੋਨਾ ਖਿਲਾਫ ਲੜਾਈ ਲੜ ਰਹੇ ਨਵਾਂਸ਼ਹਿਰ ਦੇ ਜ਼ਿਲਾ ਹਸਪਤਾਲ ਵਿਖੇ ਇਲਾਜ ਅਧੀਨ 8 ਮਰੀਜ਼ਾਂ ਦੀ ਦੂਜੀ ਰਿਪੋਰਟ ਵੀ ਨੈਗੇਟਿਵ ਆਉਣ 'ਤੇ ਬੀਤੇ ਦਿਨ ਸਿਹਤ ਵਿਭਾਗ ਵੱਲੋਂ ਤੰਦਰੁਸਤ ਐਲਾਨੇ ਗਏ। ਇਨ੍ਹਾਂ ਮਰੀਜ਼ਾਂ ਨਾਲ ਹਲਕਾ ਵਿਧਾਇਕ ਅੰਗਦ ਸਿੰਘ ਨੇ ਮੁਲਾਕਾਤ ਕੀਤੀ। ਉਨ੍ਹਾਂ ਸਮੂਹ ਤੰਦਰੁਸਤ ਮਰੀਜ਼ਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਜਜ਼ਬੇ ਨਾਲ ਕੋਰੋਨਾ ਨੂੰ ਹਰਾ ਕੇ ਨਾ ਸਿਰਫ ਲੜਾਈ 'ਚ ਜਿੱਤ ਹਾਸਲ ਕੀਤੀ ਹੈ, ਸਗੋਂ ਕੋਰੋਨਾ ਪਾਜ਼ੇਟਿਵ ਹੋਰ ਮਰੀਜ਼ਾਂ ਨੂੰ ਹੌਸਲਾ ਦੇਣ ਦੇ ਨਾਲ-ਨਾਲ ਆਮ ਲੋਕਾਂ 'ਚ ਵੀ ਇਸ ਦੇ ਡਰ ਨੂੰ ਘੱਟ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਵਾਇਰਸ ਨੇ ਫੜੀ ਤੇਜ਼ੀ, ਜਲੰਧਰ 'ਚ ਇਕ ਹੋਰ ਪਾਜ਼ੀਟਿਵ ਕੇਸ ਆਇਆ ਸਾਹਮਣੇ
ਇਸ ਮੌਕੇ ਹਲਕਾ ਵਿਧਾਇਕ ਨੇ ਇਸ ਲੜਾਈ ਨਾਲ ਫਰੰਟ 'ਤੇ ਲੜਨ ਵਾਲੇ ਮੈਡੀਕਲ ਸਟਾਫ ਜਿਨ੍ਹਾਂ 'ਚ ਸੀਨੀਅਰ ਮੈਡੀਕਲ ਅਫਸਰ ਡਾ.ਹਰਵਿੰਦਰ ਸਿੰਘ, ਡਾ. ਗੁਰਪਾਲ ਕਟਾਰੀਆ, ਡਾ.ਭੁਪਿੰਦਰ ਸਿੰਘ, ਸਟਾਫ ਨਰਸ ਰਾਜਰਾਣੀ ਅਤੇ ਪੂਨਮ ਬਾਲਾ ਤੋਂ ਇਲਾਵਾ ਗੁਰਪ੍ਰੀਤ ਅਤੇ ਪੰਜਾਬ ਹੋਮਗਾਰਡ ਜਵਾਨ ਕੁਲਵੰਤ ਆਦਿ ਦੇ ਸ਼ਲਾਘਾਯੋਗ ਯੋਗਦਾਨ ਦੀ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ :ਜਲੰਧਰ: ਕੋਰੋਨਾ ਦੇ 5 ਹੋਰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ