ਨਵਾਂਸ਼ਹਿਰ ਜ਼ਿਲ੍ਹੇ ''ਚੋਂ ਕੋਰੋਨਾ ਵਾਇਰਸ ਦੇ 34 ਨਵੇਂ ਮਾਮਲੇ ਆਏ ਸਾਹਮਣੇ
Monday, Sep 14, 2020 - 01:12 PM (IST)
ਨਵਾਂਸ਼ਹਿਰ (ਤ੍ਰਿਪਾਠੀ)— ਜ਼ਿਲ੍ਹਾ ਨਵਾਂਸ਼ਹਿਰ ਵਿਖੇ ਕੋਰੋਨਾ ਲਾਗ ਦੀ ਬੀਮਾਰੀ ਕਹਿਰ ਲਗਾਤਾਰ ਜਾਰੀ ਹੈ। ਨਵਾਂਸ਼ਹਿਰ ਜ਼ਿਲ੍ਹੇ 'ਚੋਂ 34 ਨਵੇਂ ਕੋਰੋਨਾ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਨਵਾਂਸ਼ਹਿਰ ਵਿਖੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 989 ਹੋ ਗਈ ਹੈ ਜਦਕਿ 1 ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 30 ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਨਵਾਂਸ਼ਹਿਰ ਦੇ ਪਿੰਡ ਸ਼ੇਖੁਮਜਾਰਾ ਵਿਖੇ 8, ਬਲਾਚੌਰ ਵਿਖੇ 7, ਬੰਗਾ, ਨਵਾਂਸ਼ਹਿਰ ਮੁਜੱਫਰਪੁਰ, ਬੀਸਲਾ, ਮੁਕੰਦਪੁਰ, ਉਸਮਾਨਪੁਰ, ਸਨਾਵਾ, ਕਾਹਮਾ, ਮੱਲਾ ਸੋਢੀਆਂ, ਟੌਂਸਾ, ਰੈਲਮਾਜਰਾ, ਨੂਰਪੁਰ, ਮਜਾਰਾ ਨੌਂ ਆਬਾਦ ਅਤੇ ਜਾਡਲਾ ਵਿਖੇ 1-1 ਕੋਰੋਨਾ ਪਾਜ਼ੇਟਿਵ ਮਰੀਜ਼ ਪਾਇਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ: ਸਹੁਰੇ ਦਾ ਕਤਲ ਕਰਨ ਵਾਲਾ ਜਵਾਈ ਗ੍ਰਿਫ਼ਤਾਰ, ਬੇਦਰਦ ਮੌਤ ਦੇਣ ਲਈ ਖੁਦ ਤਿਆਰ ਕੀਤਾ ਸੀ ਚਾਕੂ
ਜ਼ਿਲ੍ਹਾ ਨਵਾਂਸ਼ਹਿਰ 'ਚ ਕੋਰੋਨਾ ਦੀ ਸਥਿਤੀ
ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ 19 ਅਪ੍ਰੈਲ ਤੋਂ ਸ਼ੁਰੂ ਹੋਏ ਕੋਵਿਡ-19 ਦੇ ਕਹਿਰ 'ਚ ਪਹਿਲੇ ਕਰੀਬ 100 ਦਿਨ੍ਹਾਂ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 304 ਅਤੇ ਮ੍ਰਿਤਕਾਂ ਦਾ ਅੰਕੜਾ 3 ਸੀ, ਤਾਂ ਉੱਥੇ ਹੀ ਮਹੀਨਾ ਅਗਸਤ ਤੋਂ ਲੈ ਕੇ 13 ਸਤੰਬਰ ਤੱਕ ਦੇ ਕਰੀਬ 44 ਦਿਨ੍ਹਾਂ 'ਚ ਹੀ ਕੋਰੋਨਾ ਪੀੜਤਾਂ ਦੇ ਅੰਕੜਿਆਂ 'ਚ ਤਿਗੁਣੇ ਤੋਂ ਵੀ ਵੱਧ ਵਾਧਾ ਹੋਣ ਨਾਲ 685 ਅਤੇ ਮ੍ਰਿਤਕਾਂ ਦੇ ਅੰਕੜੇ 'ਚ ਬੇਤਹਾਸ਼ਾ ਦਰਜ ਹੋਏ ਵਾਧੇ ਨਾਲ 27 ਲੋਕ ਮੌਤ ਦੀ ਲਪੇਟ 'ਚ ਆ ਗਏ ਹਨ।
ਇਹ ਵੀ ਪੜ੍ਹੋ: ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਡਾ.ਭਾਟੀਆ ਨੇ ਦੱਸਿਆ ਕਿ ਜ਼ਿਲੇ 'ਚ ਹੁਣ ਤਕ 28,107 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ, ਜਿਸ 'ਚੋਂ 989 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ। 759 ਰਿਕਵਰ ਹੋ ਚੁੱਕੇ ਹਨ, 30 ਦੀ ਮੌਤ ਹੋਈ ਹੈ, 355 ਨਤੀਜੇ ਆਉਣੇ ਬਾਕੀ ਹਨ, ਜਦਕਿ 210 ਐਕਟਿਵ ਮਾਮਲੇ ਹਨ। ਡਾ. ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ 'ਚ 141 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 184 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ.ਭਾਟੀਆ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ 344 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਧਵਾ ਨੂੰ ਪ੍ਰੇਮ ਜਾਲ 'ਚ ਫਸਾ ਦਿੱਤਾ ਵਿਆਹ ਦਾ ਝਾਂਸਾ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ