ਨਵਾਂਸ਼ਹਿਰ ਜ਼ਿਲ੍ਹੇ ''ਚ 2 ਕੋਰੋਨਾ ਮਰੀਜ਼ਾਂ ਦੀ ਮੌਤ, 27 ਨਵੇਂ ਮਾਮਲਿਆਂ ਦੀ ਪੁਸ਼ਟੀ
Saturday, Sep 26, 2020 - 11:57 AM (IST)
ਨਵਾਂਸ਼ਹਿਰ (ਤ੍ਰਿਪਾਠੀ)— ਨਵਾਂਸ਼ਹਿਰ ਵਿਖੇ ਕੋਰੋਨਾ ਦੇ 27 ਨਵੇਂ ਮਰੀਜ਼ ਪਾਏ ਜਾਣ ਨਾਲ ਕੋਰੋਨਾ ਮਰੀਜ਼ਾਂ ਦਾ ਅੰਕੜਾ 1489 ਹੋ ਗਿਆ ਹੈ। ਜਦਕਿ 64 ਸਾਲਾ ਅਤੇ 75 ਸਾਲਾ 2 ਵਿਅਕਤੀ ਸ਼ੂਗਰ ਅਤੇ ਹਾਈਪਰਟੈਂਸ਼ਨ ਨਾਲ ਪੀੜਤ ਸਨ, ਦੀ ਮੌਤ ਹੋ ਗਈ ਹੈ।ਇਸ ਦੇ ਨਾਲ ਹੀ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 41 ਹੋ ਗਿਆ ਹੈ।
ਸਿਵਲ ਸਰਡਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਮੁਕੰਦਪੁਰ ਬਲਾਕ ਦਾ ਰਹਿਣ ਵਾਲਾ 64 ਸਾਲਾਂ ਕੋਰੋਨਾ ਮਰੀਜ਼ ਵਿਅਕਤੀ ਜੋ ਕਿ ਸ਼ੂਗਰ ਦੀ ਬੀਮਾਰੀ ਨਾਲ ਪੀੜਤ ਸੀ, ਦੀ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ ਹੈ। ਇਸੇ ਤਰ੍ਹਾਂ ਬਲਾਕ ਸੁੱਜੋਂ ਵਾਸੀ 75 ਸਾਲਾਂ ਵਿਅਕਤੀ ਜੋ ਹਾਈਪਰਟੈਂਸ਼ਨ ਦਾ ਮਰੀਜ਼ ਸੀ, ਦੀ ਇਕ ਹੋਰ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ।
ਇਹ ਵੀ ਪੜ੍ਹੋ: ਨਾਜਾਇਜ਼ ਸੰਬੰਧਾਂ 'ਚ ਪੁੱਤ ਬਣ ਰਿਹਾ ਸੀ ਰੋੜਾ, ਤੈਸ਼ 'ਚ ਆ ਕੇ ਕਲਯੁਗੀ ਮਾਂ ਨੇ ਦਿੱਤੀ ਖ਼ੌਫ਼ਨਾਕ ਮੌਤ
ਇਨ੍ਹਾਂ ਇਲਾਕਿਆਂ 'ਚੋਂ ਪਾਏ ਗਏ ਪਾਜ਼ੇਟਿਵ ਮਰੀਜ਼
ਡਾ. ਭਾਟੀਆ ਨੇ ਦੱਸਿਆ ਕਿ ਨਵਾਂਸ਼ਹਿਰ ਅਬਰਨ ਦੇ 2, ਬੰਗਾ ਦੇ 4, ਸੁੱਜੋਂ ਦੇ 5, ਮੁਜੱਫਰਪੁਰ ਦੇ 3, ਸੜੋਆ ਦਾ 1 ਅਤੇ ਬਲਾਕ ਬਲਾਚੌਰ ਵਿਖੇ 12 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ 'ਚ 32,979 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 1489 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, 1099 ਰਿਕਵਰ ਹੋ ਚੁੱਕੇ ਹਨ। 41 ਦੀ ਮੌਤ ਹੋ ਗਈ ਹੈ, 476 ਦੇ ਨਤੀਜੇ ਆਉਣੇ ਬਾਕੀ ਹਨ ਜਦਕਿ 358 ਸਰਗਮ ਮਰੀਜ਼ ਹਨ। ਡਾ. ਭਾਟੀਆ ਨੇ ਦੱਸਿਆ ਕਿ ਜ਼ਿਲ੍ਹ 'ਚ 26 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 314 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ. ਭਾਟੀਆ ਨੇ ਦੱਸਿਆ ਕਿ ਸ਼ੁੱਕਰਵਾਰ ਜ਼ਿਲ੍ਹੇ 'ਚ 352 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ