ਨਵਾਂਸ਼ਹਿਰ ਜ਼ਿਲ੍ਹੇ ’ਚ 82 ਸਾਲਾ ਬੀਬੀ ਸਣੇ 2 ਦੀ ਕੋਰੋਨਾ ਨਾਲ ਮੌਤ, 80 ਨਵੇਂ ਮਾਮਲੇ ਆਏ ਸਾਹਮਣੇ

Wednesday, May 19, 2021 - 02:20 PM (IST)

ਨਵਾਂਸ਼ਹਿਰ (ਤ੍ਰਿਪਾਠੀ) - ਨਵਾਂਸ਼ਹਿਰ ’ਚ ਕੋਰੋਨਾ ਮਹਾਮਾਰੀ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਜ਼ਿਲ੍ਹੇ ’ਚ ਰੋਜ਼ਾਨਾ ਮੌਤਾਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਮੰਗਲਵਾਰ 82 ਸਾਲਾ ਬੀਬੀ ਸਮੇਤ 2 ਵਿਅਕਤੀਆਂ ਦੇ ਕੋਰੋਨਾ ਨਾਲ ਮਰਨ ਦਾ ਸਮਾਚਾਰ ਹੈ, ਜਦਕਿ ਜ਼ਿਲ੍ਹੇ ’ਚ 80 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਹੈਰਾਨੀਜਨਕ! ਫਗਵਾੜਾ ਦੇ ਪਿੰਡਾਂ 'ਚ ਕੋਰੋਨਾ ਦੀ ਮੌਤ ਦਰ ਮਹਾਰਾਸ਼ਟਰ, ਉੱਤਰਾਖੰਡ ਤੇ ਦਿੱਲੀ ਤੋਂ 3 ਗੁਣਾ ਵੱਧ

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਬਲਾਚੌਰ ਬਲਾਕ ਦੀ 82 ਸਾਲਾ ਬੀਬੀ ਅਤੇ 77 ਸਾਲ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਡਾ. ਕਪੂਰ ਨੇ ਦੱਸਿਆ ਕਿ ਨਵਾਂਸ਼ਹਿਰ ਅਤੇ ਸੁੱਜੋਂ ਵਿਖੇ 10-10, ਰਾਹੋਂ ਅਤੇ ਬੰਗਾ ਵਿਖੇ 1-1, ਮੁਜ਼ੱਫਰਪੁਰ ਵਿਖੇ 24, ਮੁਕੰਦਪੁਰ ਵਿਖੇ 5, ਬਲਾਚੌਰ ਵਿਖੇ 21 ਅਤੇ ਸੜੋਆ ਵਿਖੇ 8 ਨਵੇਂ ਪਾਜ਼ੇਟਿਵ ਮਰੀਜ਼ ਡਿਟੈਕਟ ਹੋਏ ਹਨ। ਜਿਸਦੇ ਚਲਦੇ ਜ਼ਿਲੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 10,343 ਹੋ ਗਈ ਹੈ।

ਇਹ ਵੀ ਪੜ੍ਹੋ: ਵਿਆਹ ਤੋਂ ਇਕ ਦਿਨ ਪਹਿਲਾਂ ਮਾਂ ਸਣੇ ਪੁੱਤਰ ਗ੍ਰਿਫ਼ਤਾਰ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਹਾਲਾਂਕਿ 89.80 ਫ਼ੀਸਦੀ ਦੀ ਦਰ ਨਾਲ 9289 ਮਰੀਜ਼ ਰਿਕਵਰ ਹੋ ਚੁੱਕੇ ਹਨ। ਜ਼ਿਲ੍ਹੇ ’ਚ 2.79 ਫ਼ੀਸਦੀ ਦੀ ਦਰ ਨਾਲ 289 ਵਿਅਕਤੀਆਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ। ਡਾ. ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 2,08,771 ਲੋਕਾਂ ਦੇ ਕੋਰੋਨਾ ਟੈਸਟ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 10,343 ਮਰੀਜ਼ ਪਾਜ਼ੇਟਿਵ ਪਾਏ ਗਏ ਹਨ, 9289 ਰਿਕਵਰ ਹੋ ਚੁੱਕੇ ਹਨ, ਮ੍ਰਿਤਕਾਂ ਦੀ ਗਿਣਤੀ 289 ਹੋ ਗਈ ਹੈ। ਉਨ੍ਹਾਂ ਦੱਸਿਆ ਕਿ 695 ਮਰੀਜ਼ ਹੋਮ ਆਈਸੋਲੇਟ ਹਨ, ਜਦਕਿ 54 ਮਰੀਜ਼ ਵੱਖ-ਵੱਖ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਜ਼ਿਲੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 765 (ਹੋਰ ਜ਼ਿਲਿਆਂ ਦੇ 23 ਸਮੇਤ ਕੁੱਲ 788) ਹੈ, ਜਦਕਿ 1243 ਦੇ ਨਤੀਜੇ ਅਵੇਟਿਡ ਹਨ।

ਇਹ ਵੀ ਪੜ੍ਹੋ: ਪਿਮਸ ਹਸਪਤਾਲ ’ਚ 24 ਸਾਲਾ ਕੋਰੋਨਾ ਪੀੜਤ ਨੌਜਵਾਨ ਦੀ ਮੌਤ, ਮਰਨ ਤੋਂ ਪਹਿਲਾਂ ਮਾਂ ਨੂੰ ਭੇਜਿਆ ਭਾਵੁਕ ਮੈਸੇਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News