'ਵੀਕੈਂਡ ਤਾਲਾਬੰਦੀ' ਨੂੰ ਲੈ ਕੇ ਨਵਾਂਸ਼ਹਿਰ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

06/13/2020 7:04:31 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਦੇ ਹਫਤੇ ਦੇ ਆਖਰੀ ਦਿਨਾਂ 'ਚ ਦੁਕਾਨਾਂ ਅਤੇ ਆਵਾਜਾਈ ਸਬੰਧੀ ਜਾਰੀ ਕੀਤੇ ਨਵੇਂ ਹੁਕਮਾਂ ਨੂੰ ਜ਼ਿਲ੍ਹੇ 'ਚ ਲਾਗੂ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਦੁੱਧ ਡੇਅਰੀ, ਮਿਲਕ ਬੂਥ-ਪਲਾਂਟ, ਦਵਾਈਆਂ, ਮਠਿਆਈ-ਹਲਵਾਈ, ਕੋਲਡ ਸਟੋਰੇਜ਼, ਵੇਅਰ ਹਾਊਸਿੰਗ ਸਰਵਿਸ ਅਤੇ ਉਸਾਰੀ ਗਤੀਵਿਧੀਆਂ ਹਫ਼ਤੇ ਦੇ ਸਾਰੇ ਦਿਨ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਚੱਲ ਸਕਣਗੀਆਂ। ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣ ਵਾਲੇ ਕਾਰੋਬਾਰਾਂ 'ਚ ਸ਼ਾਮਲ ਕਰਿਆਨਾ, ਫਲ, ਸਬਜ਼ੀਆਂ, ਪੀਣ ਵਾਲਾ ਪਾਣੀ, ਬ੍ਰੈਡ ਬੇਕਰੀ, ਆਟਾ ਚੱਕੀਆਂ, ਐੱਲ. ਪੀ. ਜੀ. ਗੈਸ ਏਜੰਸੀਆਂ, ਲੈਬੋਰਟਰੀਆਂ, ਸਰਜੀਕਲ, ਸਟੇਸ਼ਨਰੀ, ਪਸ਼ੂਆਂ ਲਈ ਹਰਾ ਚਾਰਾ, ਪਸ਼ੂ ਫੀਡ, ਪੋਲਟਰੀ ਫੀਡ, ਤਾਜਾ ਮੀਟ, ਮੱਛੀ, ਪੋਲਟਰੀ, ਆਂਡਾ, ਸਾਈਕਲ, ਦੋ ਪਹੀਆ ਅਤੇ ਚਾਰ ਪਹੀਆ ਵਾਹਨ ਨਾਲ ਸਬੰਧਤ ਦੁਕਾਨਾਂ ਅਤੇ ਆਟੋਮੋਬਾਇਲ ਏਜੰਸੀਆਂ ਰਿਪੇਅਰ ਅਤੇ ਸਪੇਅਰ ਪਾਰਟਸ (ਕੇਵਲ ਸਰਵਿਸ ਅਤੇ ਰਿਪੇਅਰ), ਟਾਇਰ ਪੈਂਚਰ, ਕੋਰੀਅਰ ਸਰਵਿਸ, ਇੱਟਾਂ ਦੇ ਭੱਠੇ, ਖਾਦਾਂ, ਬੀਜ਼, ਕੀੜੇਮਾਰ ਦਵਾਈਆਂ ਆਦਿ, ਇਲੈਕਟ੍ਰਾਨਿਕਸ/ਇਲੈਕਟ੍ਰੀਕਲ/ਕੰਪਿਊਟਰ ਦੇ ਨਵੇਂ ਸਾਮਾਨ/ਰਿਪੇਅਰ, ਲੱਕੜ ਚੀਰਨ ਵਾਲੇ ਆਰੇ, ਕੰਨਸਟ੍ਰਕਸ਼ਨ ਮੈਟੀਰੀਅਲ, ਲੋਹਾ, ਸੀਮਿੰਟ, ਸਰੀਆ, ਪਲਾਈ, ਸੈਨੇਟਰੀ, ਐਲਮੀਨੀਅਮ, ਸ਼ੀਸ਼ੇ ਨਾਲ ਸਬੰਧਤ ਕੰਮਕਾਰ ਬਾਕੀ ਦਿਨਾਂ ਨੂੰ ਛੱਡ ਕੇ ਸਿਰਫ ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਸ਼ਾਮ 5 ਵਜੇ ਤੱਕ ਹੀ ਖੋਲ੍ਹਣ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ: ਸੁਪਨਿਆਂ ਨੂੰ ਪੂਰਾ ਕਰਨ ਲਈ ਅਮਰੀਕਾ ਗਏ ਕਪੂਰਥਲੇ ਦੇ ਨੌਜਵਾਨ ਦੀ ਹਾਦਸੇ ’ਚ ਮੌਤ
ਇਸੇ ਤਰ੍ਹਾਂ ਸੋਮਵਾਰ, ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣ ਵਾਲੇ ਮਨਿਆਰੀ, ਕੱਪੜਾ, ਰੇਡੀਮੇਡ ਕੱਪੜਾ, ਡਰਾਈਕਲੀਨ, ਹੈਂਡਲੂਮ, ਜੁੱਤੇ, ਦਰਜੀ, ਲੈਸਾਂ/ਗੋਟਾ ਕਿਨਾਰੀ, ਫਰਨੀਚਰ, ਕਾਰਪੇਂਟਰ, ਮਨੀਗ੍ਰਾਮ/ਵੈਸਟਰਨ ਯੂਨੀਅਨ, ਟਿੰਬਰ ਮਰਚੈਂਟ, ਫੋਟੋਸਟੈਟ, ਬੈਗ, ਚਮੜੇ ਦੀਆਂ ਵਸਤਾਂ, ਪ੍ਰੀਟਿੰਗ ਪ੍ਰੈੱਸ, ਖੇਡਾਂ ਦਾ ਸਾਮਾਨ, ਗਿਫਟ/ਖਿਡਾਉਣੇ, ਜਿਊਲਰੀ, ਬਰਤਨ ਭੰਡਾਰ, ਕਰੋਕਰੀ, ਪਲਾਸਟਿਕ, ਐਨਕਾਂ, ਘੜੀਆਂ, ਗੈਸ ਚੁੱਲ੍ਹੇ ਰਿਪੇਅਰ, ਫੋਟੋਗ੍ਰਾਫਰ, ਮੋਬਾਇਲ ਰਿਪੇਅਰ/ ਰਿਚਾਰਜ, ਟੈਲੀਕਾਮ ਆਪਰੇਟਰਜ਼ ਅਤੇ ਏਜੰਸੀਆਂ, ਹਾਰਡਵੇਅਰ/ਪੇਂਟ, ਬੋਰਿੰਗ ਵਰਕਸ, ਵੈਲਡਿੰਗ ਦੇ ਕਾਰੋਬਾਰ ਬਾਕੀ ਦਿਨਾਂ ਨੂੰ ਛੱਡ ਕੇ ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਕੇਵਲ 5 ਵਜੇ ਤੱਕ ਹੀ ਖੋਲ੍ਹਣ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ: 31 ਸਾਲਾ ਜਨਾਨੀ ਦੀ ਸ਼ੱਕੀ ਹਾਲਾਤ 'ਚ ਮੌਤ, ਘਰ 'ਚੋਂ ਮਿਲੀ ਲਾਸ਼
ਇਸ ਤੋਂ ਇਲਾਵਾ ਪੈਟਰੋਲ/ਡੀਜ਼ਲ ਪੰਪਾਂ ਨੂੰ ਖੋਲ੍ਹਣ ਸਬੰਧੀ ਪਹਿਲਾਂ ਜਾਰੀ ਕੀਤੇ ਗਏ ਹੁਕਮ ਹੀ ਲਾਗੂ ਰਹਿਣਗੇ। ਉਕਤ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਕੋਵਿਡ ਸ਼ਰਤਾਂ ਵੀ ਪਹਿਲਾਂ ਜਾਰੀ ਕੀਤੇ ਗਏ ਹੁਕਮ ਵੀ 8 ਮਈ ਅਨੁਸਾਰ ਲਾਗੂ ਰਹਿਣਗੀਆਂ। ਇਨ੍ਹਾਂ ਤੋਂ ਇਲਾਵਾ ਰੈਸਟੋਰੈਂਟ ਅਤੇ ਠੇਕੇ ਸਾਰਾ ਹਫ਼ਤਾ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ ਰੈਸਟੋਰੈਂਟ ਤੋਂ ਸਿਰਫ ਟੇਕ-ਅਵੇਅ ਅਤੇ ਹੋਮ ਡਿਲਿਵਰੀ ਦੀ ਸਹੂਲਤ ਹੀ ਰਹੇਗੀ। ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 7 ਤੋਂ 7 ਵਜੇ ਤੱਕ ਖੁੱਲ੍ਹਣ ਵਾਲੇ ਸ਼ਾਪਿੰਗ ਮਾਲ ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ 5 ਵਜੇ ਤੱਕ ਹੀ ਖੁੱਲ੍ਹ ਸਕਣਗੇ। ਵਿਆਹ ਸਮਾਗਮ ਆਮ ਦਿਨਾਂ 'ਚ ਈ-ਪਾਸ ਰਾਹੀਂ ਹੀ 50 ਵਿਅਕਤੀਆਂ ਦੀ ਸ਼ਰਤ ਨਾਲ ਹੋ ਸਕਣਗੇ।ਸ਼ਨੀਵਾਰ, ਐਤਵਾਰ ਅਤੇ ਹੋਰ ਗਜ਼ਟਿਡ ਛੁੱਟੀਆਂ ਵਾਲੇ ਦਿਨ ਅੰਤਰ ਜ਼ਿਲ੍ਹਾ ਆਵਾਜਾਈ ਸਿਰਫ ਈ-ਪਾਸ ਦੇ ਆਧਾਰ 'ਤੇ ਹੋ ਸਕੇਗੀ। ਇਹ ਈ ਪਾਸ ਕੇਵਲ ਜ਼ਰੂਰੀ ਕੰਮ ਲਈ ਹੀ ਜਾਰੀ ਹੋਵੇਗੀ ਪਰ ਮੈਡੀਕਲ ਐਮਰਜੈਂਸੀ ਲਈ ਕਿਸੇ ਪਾਸ ਦੀ ਜ਼ਰੂਰਤ ਨਹੀਂ।


shivani attri

Content Editor

Related News