ਹੁਣ ਦਿੱਲੀ 'ਚ ਐਂਟਰੀ ਲਈ ਪੰਜਾਬੀਆਂ ਨੂੰ ਦਿਖਾਉਣੀ ਪਵੇਗੀ ਕੋਰੋਨਾ ਨੈਗੇਟਿਵ ਰਿਪੋਰਟ
Wednesday, Feb 24, 2021 - 11:29 AM (IST)
ਨਵੀਂ ਦਿੱਲੀ- ਦੇਸ਼ ਦੇ ਕੁਝ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਅਲਰਟ ਹੋ ਗਈ ਹੈ। ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਪੰਜਾਬ ਤੋਂ ਆਉਣ ਵਾਲੇ ਲੋਕਾਂ ਨੂੰ ਰਾਸ਼ਟਰੀ ਰਾਜਧਾਨੀ 'ਚ ਐਂਟਰੀ ਕਰਨ ਤੋਂ ਪਹਿਲਾਂ ਕੋਵਿਡ-19 ਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣੀ ਹੋਵੇਗੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਆਦੇਸ਼ 26 ਫਰਵਰੀ ਤੋਂ 15 ਮਾਰਚ 2021 ਤੱਕ ਪ੍ਰਭਾਵੀ ਰਹੇਗਾ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਸੋਮਵਾਰ ਨੂੰ ਹੋਈ ਬੈਠਕ 'ਚ ਵੀ ਇਸ ਮੁੱਦੇ 'ਤੇ ਚਰਚਾ ਕੀਤੀ ਗਈ ਸੀ। ਦੇਸ਼ ਦੇ 5 ਸੂਬਿਆਂ ਤੋਂ ਦਿੱਲੀ ਆਉਣ ਵਾਲੇ ਲੋਕਾਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣਾ ਜ਼ਰੂਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਨਵੀਂਆਂ ਗਾਈਡਲਾਈਨਜ਼ ਜਾਰੀ
ਅਧਿਕਾਰੀਆਂ ਨੇ ਕਿਹਾ ਕਿ ਕੋਵਿਡ-19 ਨੈਗੇਟਿਵ ਜਾਂਚ ਰਿਪੋਰਟ ਪੇਸ਼ ਕਰਨ ਦੀ ਜ਼ਰੂਰਤ ਸ਼ੁੱਕਰਵਾਰ ਰਾਤ ਤੋਂ ਪ੍ਰਭਾਵੀ ਹੋ ਸਕਦੀ ਹੈ। ਕੇਂਰੀ ਸਿਹਤ ਮੰਤਰਾਲਾ ਦੇ ਇਕ ਅਧਿਕਾਰੀ ਅਨੁਸਾਰ, ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਰੋਜ਼ਾਨਾ ਵੱਧ ਰਹੇ ਹਨ। ਕੇਰਲ 'ਚ ਪਹਿਲਾਂ ਦੀ ਤੁਲਨਾ 'ਚ ਇਨਫੈਕਸ਼ਨ ਦੇ ਮਾਮਲੇ ਘੱਟ ਰਹੇ ਹਨ ਪਰ ਹਾਲੇ ਵੀ ਇਨਫੈਕਸ਼ਨ ਦੇ ਮਾਮਲੇ ਜ਼ਿਆਦਾ ਆ ਰਹੇ ਹਨ। ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ 'ਚ ਇਨਫੈਕਸ਼ਨ ਦੇ ਮਾਮਲਿਆਂ 'ਚ ਰੋਜ਼ ਵਾਧਾ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਸਾਵਧਾਨ! ਕੋਰੋਨਾ ਮਹਾਮਾਰੀ ਅਜੇ ਨਹੀਂ ਹਾਰੀ!!