ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਤੇ ਪੁੱਤਰ ਆਈਸੋਲੇਸ਼ਨ ਵਾਰਡ ’ਚ ਦਾਖਲ

04/16/2020 2:10:23 PM

ਪਟਿਆਲਾ (ਇੰਦਰਜੀਤ ਬਖਸ਼ੀ)— ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਜਿੱਥੇ ਪੰਜਾਬ ’ਚੋਂ 191 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ ਪਾਏ ਹਨ, ਉਥੇ ਹੀ ਹੁਣ ਤੱਕ ਪੰਜਾਬ ’ਚੋਂ ਕੋਰੋਨਾ ਵਾਇਰਸ ਕਾਰਨ 14 ਲੋਕਾਂ ਦੀ ਮੌਤ ਹੋ ਗਈ ਹੈ। ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਸਿਹਤ ਠੀਕ ਨਾ ਹੋਣ ਕਰਕੇ ਸ਼ੱਕੀ ਤੌਰ ’ਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਦਾਖਲ ਕੀਤਾ ਗਿਆ ਹੈ। 

ਸਿਵਲ ਸਰਜਨ ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਕੋਰੋਨਾ ਦੇ ਟੈਸਟ ਲੈ ਕੇ ਜਾਂਚ ਦੇ ਲਈ ਭੇਜ ਦਿੱਤੇ ਹਨ, ਜਿਨ੍ਹਾਂ ਦੀ ਰਿਪੋਰਟ ਅੱਜ ਸ਼ਾਮ ਤੱਕ ਆਉਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਸਿਵਲ ਸਰਜਨ ਨੇ ਪਟਿਆਲਾ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਜ਼ਰੂਰੀ ਨਾ ਹੋਵੇ ਤਾਂ ਲੋਕ ਘਰੋਂ ਬਾਹਰ ਨਾ ਨਿਕਲਣ।

ਪਟਿਆਲਾ ’ਚ ਲਗਾਤਾਰ ਕੋਰੋਨਾ ਪੀੜਤ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਪਟਿਆਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਹੁਣ ਹਰਕਤ ’ਚ ਨਜ਼ਰ ਆ ਰਿਹਾ ਹੈ। ਪਟਿਆਲਾ ’ਚ ਹੁਣ ਤੱਕ 6 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਪਟਿਆਲਾ ਪ੍ਰਸ਼ਾਸ਼ਨ ਹਰ ਇਕ ਵਿਅਕਤੀ ਦੀ ਚੈਕਿੰਗ ਕਰ ਰਿਹਾ ਹੈ। 

shivani attri

This news is Content Editor shivani attri