ਫਗਵਾੜਾ ''ਚ ਕੋਰੋਨਾ ਨੇ ਲਈ 60 ਸਾਲਾ ਬਜ਼ੁਰਗ ਦੀ ਜਾਨ, 4 ਨਵੇਂ ਮਾਮਲੇ ਸਾਹਮਣੇ ਆਏ

Monday, Aug 31, 2020 - 01:02 PM (IST)

ਫਗਵਾੜਾ ''ਚ ਕੋਰੋਨਾ ਨੇ ਲਈ 60 ਸਾਲਾ ਬਜ਼ੁਰਗ ਦੀ ਜਾਨ, 4 ਨਵੇਂ ਮਾਮਲੇ ਸਾਹਮਣੇ ਆਏ

ਫਗਵਾੜਾ (ਹਰਜੋਤ)— ਕੋਰੋਨਾ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਫਗਵਾੜਾ ਸ਼ਹਿਰ 'ਚ ਕੋਰੋਨਾ ਕਾਰਨ ਇਕ 60 ਸਾਲਾ ਵਿਅਕਤੀ ਨੂੰ ਆਪਣੀ ਜ਼ਿੰਦਗੀ ਤੋਂ ਜਾਨ ਗੁਆਉਣੀ ਪਈ। ਮ੍ਰਿਤਕ ਵਿਅਕਤੀ ਦੀ ਪਛਾਣ ਅਮਰਜੀਤ (60) ਵਾਸੀ ਸੰਤੋਖਪੁਰਾ ਮੁਹੱਲਾ ਗਲੀ ਨੰਬਰ 11 ਵਜੋਂ ਹੋਈ ਹੈ। ਇਸ ਦੇ ਨਾਲ ਹੀ 4 ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)

ਇਸ ਦੀ ਪੁਸ਼ਟੀ ਐੱਸ. ਐੱਮ. ਓ. ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਉਕਤ ਵਿਅਕਤੀ 29 ਅਗਸਤ ਨੂੰ ਹਸਪਤਾਲ ਵਿੱਖੇ ਖੁਦ ਬੁਖਾਰ ਦੀ ਸ਼ਿਕਾਇਤ ਨਾਲ ਹਸਪਤਾਲ ਵਿਖੇ ਆਇਆ ਸੀ, ਜਿੱਥੇ ਉਸ ਦਾ ਤੁਰੰਤ ਫਲੂ ਕਾਰਨਰ ਵਿਖੇ ਟੈਸਟ ਕਰਵਾਇਆ ਗਿਆ, ਜੋ ਪਾਜ਼ੇਟਿਵ ਆਇਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖਲ ਹੋਣ ਲਈ ਕਿਹਾ ਗਿਆ ਪਰ ਉਕਤ ਵਿਅਕਤੀ ਅਤੇ ਉਸ ਦੇ ਮੈਂਬਰਾ ਨੇ ਘਰ 'ਚ ਉਸ ਨੂੰ ਇਕਾਂਤਵਾਸ ਕਰਨ ਲਈ ਆਪਣੀਆਂ ਸ਼ਰਤਾ ਪੂਰੀਆਂ ਕੀਤੀਆਂ। ਇਸ ਦੌਰਾਨ ਉਸ ਨੂੰ ਘਰ ਇਕਾਂਤਵਾਸ ਲਈ ਭੇਜ ਦਿੱਤਾ ਅਤੇ ਲਗਾਤਾਰ ਡਾਕਟਰਾ ਦੀ ਟੀਮ ਵੱਲੋਂ ਉਸ ਦੀ ਸਿਹਤ 'ਤੇ ਨਜ਼ਰ ਰੱਖੀ ਹੋਈ ਸੀ ਪਰ ਬੀਤੇ ਦਿਨ ਸਵੇਰੇ ਉਸ ਦੀ ਮੌਤ ਹੋ ਗਈ। ਸਿਹਤ ਵਿਭਾਗ ਦੀਆਂ ਟੀਮਾ ਡਾ. ਕਮਲ ਕਿਸ਼ੋਰ ਦੀ ਅਗਵਾਈ ਹੇਠ ਉਸ ਦੇ ਘਰ ਪੁੱਜੀਆਂ।

ਇਹ ਵੀ ਪੜ੍ਹੋ: ਨਾਕੇ ਦੌਰਾਨ ASI 'ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ  (ਵੀਡੀਓ)

ਐੱਸ. ਐੱਮ. ਓ. ਨੇ ਦੱਸਿਆ ਕਿ ਉਕਤ ਵਿਅਕਤੀ ਘਰ ਦੀ ਚੌਥੀ ਮੰਜ਼ਿਲ 'ਤੇ ਇਕਾਂਤਵਾਸ ਕੀਤਾ ਹੋਇਆ ਸੀ, ਜਿਸ ਉਪਰੰਤ ਸਿਹਤ ਵਿਭਾਗ ਦੀ ਜ਼ਿਆਦਾ ਮੈਂਬਰੀ ਟੀਮ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਬਾਅਦ 'ਚ ਉਸ ਦਾ ਸੰਸਕਾਰ ਕਰ ਦਿੱਤਾ। ਇਸੇ ਤਰ੍ਹਾਂ ਫਗਵਾੜਾ 'ਚ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਐੱਸ. ਐੱਮ. ਓ. ਨੇ ਦੱਸਿਆ ਕਿ ਇਕ 46 ਸਾਲਾ ਮਹਿਲਾ ਅਰਬਨ ਅਸਟੇਟ, 25 ਸਾਲਾ ਲੜਕੀ ਫ਼ਰੈਡਜ ਕਾਲੋਨੀ, 23 ਸਾਲਾ ਲੜਕਾ ਦੀਪ ਨਗਰ, 20 ਸਾਲਾ ਲੜਕੀ ਦੀਪਕ ਨਗਰ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਵੱਲੋਂ ਬੀਤੇ ਦਿਨ 16 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ ਅਤੇ ਫ਼ਿਲਹਾਲ 39 ਰਿਪੋਰਟਾਂ ਆਉਣੀਆਂ ਬਾਕੀ ਹਨ।

ਇਹ ਵੀ ਪੜ੍ਹੋ: ਤਾਲਾਬੰਦੀ ਨੇ ਉਜਾੜਿਆ ਪਰਿਵਾਰ, ਕੰਮ ਨਾ ਮਿਲਣ 'ਤੇ ਨੌਜਵਾਨ ਨੇ ਚੁੱਕਿਆ ਹੈਰਾਨ ਕਰਦਾ ਕਦਮ
ਇਹ ਵੀ ਪੜ੍ਹੋ:  ਸ਼ਰਾਬ ਦੇ ਪੈਸੇ ਨਾ ਦੇਣੇ ਨੌਜਵਾਨ ਨੂੰ ਪਏ ਮਹਿੰਗੇ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿੱਤੀ ਭਿਆਨਕ ਮੌਤ


author

shivani attri

Content Editor

Related News