ਫਗਵਾੜਾ ''ਚੋਂ ਵੀ ਮਿਲੇ 5 ਹੋਰ ''ਕੋਰੋਨਾ'' ਪਾਜ਼ੇਟਿਵ ਕੇਸ, ਦਹਿਸ਼ਤ ''ਚ ਲੋਕ

Friday, May 08, 2020 - 07:50 PM (IST)

ਫਗਵਾੜਾ ''ਚੋਂ ਵੀ ਮਿਲੇ 5 ਹੋਰ ''ਕੋਰੋਨਾ'' ਪਾਜ਼ੇਟਿਵ ਕੇਸ, ਦਹਿਸ਼ਤ ''ਚ ਲੋਕ

ਫਗਵਾੜਾ (ਜਲੋਟਾ,ਹਰਜੋਤ)— ਫਗਵਾੜਾ 'ਚ ਸ਼ੁੱਕਰਵਾਰ ਨੂੰ 5 ਹੋਰ ਲੋਕਾਂ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਕੱਠੇ 5 ਪਾਜ਼ੇਟਿਵ ਕੇਸ ਸਾਹਮਣੇ ਆਉਣ ਕਰਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਫਗਵਾੜਾ ਦੀ ਟੀਮ ਵੱਲੋਂ ਇਨ੍ਹਾਂ ਸਾਰੇ 5 ਪਾਜ਼ੇਟਿਵ ਪਾਏ ਗਏ ਪੀੜਤਾਂ ਨੂੰ ਸਥਾਨਕ ਇਕ ਨਿੱਜੀ ਯੂਨੀਵਰਸਿਟੀ 'ਚ ਬਣਾਏ ਗਏ ਆਈਸੋਲੇਸ਼ਨ ਵਾਰਡ 'ਚ ਹੁਣ ਸ਼ਿਫਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਨੇ ਗੋਲੀਆਂ ਨਾਲ ਭੁੰਨਿਆ ਕੌਮਾਂਤਰੀ ਕਬੱਡੀ ਖਿਡਾਰੀ

ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੱਲੋਂ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪੀੜਤ ਸਿਵਲ ਹਸਪਤਾਲ ਫਗਵਾੜਾ ਦੇ ਆਈਸੋਲੇਸ਼ਨ ਵਾਰਡ 'ਚ ਕੁਆਰੰਟਾਈਨ ਕੀਤੇ ਗਏ ਸਨ। ਇਨ੍ਹਾਂ 'ਚੋਂ 2 ਕੇਸ ਪਿੰਡ ਨਰੂੜ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਦਕਿ ਬਾਕੀ ਤਿੰਨ ਨੇੜਲੇ ਪਿੰਡਾਂ ਨਾਲ ਸਬੰਧਤ ਹਨ। ਇਥੇ ਦੱਸ ਦੇਈਏ ਕਿ ਅੱਜ ਦੇ ਮਿਲੇ ਕੇਸਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ ਕਪੂਰਥਲਾ 'ਚ 24 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚ ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਹਲਕਾ ਭੁਲੱਥ ਦੇ ਕੇਸ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ 'ਕੋਰੋਨਾ' ਦਾ ਕਹਿਰ ਜਾਰੀ, 16 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ


author

shivani attri

Content Editor

Related News