ਫਗਵਾੜਾ ''ਚ ਵੱਡੀ ਵਾਰਦਾਤ, ਬਜ਼ੁਰਗ ਦੇ ਸਿਰ ''ਚ ਰਾਡ ਮਾਰ ਕੇ ਕੀਤਾ ਕਤਲ

Friday, May 15, 2020 - 07:55 PM (IST)

ਫਗਵਾੜਾ ''ਚ ਵੱਡੀ ਵਾਰਦਾਤ, ਬਜ਼ੁਰਗ ਦੇ ਸਿਰ ''ਚ ਰਾਡ ਮਾਰ ਕੇ ਕੀਤਾ ਕਤਲ

ਫਗਵਾੜਾ (ਹਰਜੋਤ)— ਕਰਫਿਊ ਦਰਮਿਆਨ ਫਗਵਾੜਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਮੁਹੱਲਾ ਗੁਰੂ ਨਾਨਕ ਨਗਰ ਵਿਖੇ ਤਿੰਨ ਚਾਰ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਇਕ ਘਰ 'ਚ ਦਾਖਲ ਹੋ ਕੇ ਘਰ ਦੇ ਮਾਲਕ ਕਸ਼ਮੀਰ ਸਿੰਘ (70) ਪੁੱਤਰ ਮਿਲਖਾ ਸਿੰਘ ਦਾ ਸਿਰ 'ਚ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਜਦ ਕਿ ਉਸ ਦੀ ਪਤਨੀ ਦੇ ਸੱਟਾਂ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਸੁਖਬੀਰ ਤੇ ਹਰਸਿਮਰਤ ਬਾਦਲ ਵੱਲੋਂ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਘਟਨਾ ਦੀ ਸੂਚਨਾ ਅੱਜ ਸਵੇਰੇ ਸਦਰ ਪੁਲਸ ਨੂੰ ਮਿਲਣ 'ਤੇ ਐੱਸ. ਐੱਚ. ਓ. ਅਮਰਜੀਤ ਸਿੰਘ ਸਬ ਇੰਸਪੈਕਟਰ ਬਲਵਿੰਦਰ ਰਾਏ ਮੌਕੇ 'ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਇਕੱਠੇ ਬਲੀਆਂ ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ, ਰੋਂਦੀਆਂ ਮਾਸੂਮ ਬੱਚੀਆਂ ਨੂੰ ਦੇਖ ਪਸੀਜਿਆ ਹਰ ਇਕ ਦਾ ਦਿਲ


author

shivani attri

Content Editor

Related News