ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੇ ਵੀਡੀਓ ਰਾਹੀਂ ਫਗਵਾੜਾ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ

05/02/2020 7:29:15 PM

ਫਗਵਾੜਾ (ਜਲੋਟਾ)— ਫਗਵਾੜਾ 'ਚ ਕੋਰੋਨਾ ਵਾਇਰਸ ਦੇ ਚਲਦਿਆਂ ਇਹਤਿਆਤ ਵਜੋਂ ਆਈਸੋਲੇਟ ਕੀਤੇ ਗਏ ਸ਼ੱਕੀ ਲੋਕਾਂ ਦੇ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ, ਇਸ ਦੀ ਤਾਜ਼ਾ ਉਦਾਹਰਣ ਅੱਜ ਉਦੋਂ ਦੇਖਣ ਨੂੰ ਮਿਲੀ ਜਦੋਂ ਸਥਾਨਕ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਕੁਝ ਲੋਕਾਂ ਨੇ ਉਨ੍ਹਾਂ ਦੇ ਨਾਲ ਕੀਤੇ ਜਾ ਰਹੇ ਵਿਵਹਾਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ।

ਇਹ ਵੀ ਪੜ੍ਹੋ:  ਜਲੰਧਰ: ਵਿਗੜੇ ਨੌਜਵਾਨ ਦੀ ਘਟੀਆ ਕਰਤੂਤ, ਨਾਕੇ ਦੌਰਾਨ ਏ.ਐੱਸ.ਆਈ. 'ਤੇ ਚੜ੍ਹਾਈ ਕਾਰ (ਵੀਡੀਓ)

PunjabKesari

ਸ਼ਰਧਾਲੂਆਂ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ
ਵੀਡੀਓ 'ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਨੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਉਹ ਫਗਵਾੜਾ ਦੇ ਪਿੰਡ ਰੋਡ ਨਰੂਰ ਸਮੇਤ ਨੇੜੇ ਦੇ ਪਿੰਡਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਫਗਵਾੜਾ ਪ੍ਰਸ਼ਾਸਨ ਵੱਲੋਂ ਨਾਂਦੇੜ ਤੋਂ ਆਉਣ ਤੋਂ ਬਾਅਦ ਸਿਵਲ ਹਸਪਤਾਲ ਫਗਵਾੜਾ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਹੱਡਬੀਤੀ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦਾ ਕੋਈ ਵੀ ਸੀਨੀਅਰ ਅਧਿਕਾਰੀ ਉਨ੍ਹਾਂ ਦਾ ਹਾਲ ਤੱਕ ਨਹੀਂ ਪੁੱਛਣ ਆਇਆ ਹੈ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਅਜਿਹੀ ਵਿਵਸਥਾ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਸਮੇਂ 'ਤੇ ਖਾਣਾ, ਚਾਹ ਆਦਿ ਮਿਲ ਸਕੇ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਉਨ੍ਹਾਂ ਨੂੰ ਜਾਨਵਰਾਂ ਵਾਂਗ ਰੱਖਿਆ ਜਾ ਰਿਹਾ ਹੈ। ਇਥੇ ਨਹਾਉਣ ਅਤੇ ਸਾਫੀ-ਸਫਾਈ ਨੂੰ ਲੈ ਕੇ ਵੀ ਕੋਈ ਸਰਕਾਰੀ ਬੰਦੋਬਸਤ ਨਹੀਂ ਕੀਤੇ ਗਏ ਹਨ। ਇਕ ਬਜ਼ੁਰਗ ਨੇ ਕਿਹਾ ਕਿ ਉਹ ਖੁਦ ਹੈਰਾਨ ਹਨ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਨਾਲ ਕਿਹੋ-ਜਿਹਾ ਸਲੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 'ਕੋਰੋਨਾ' ਬਲਾਸਟ, ਹਜ਼ੂਰ ਸਾਹਿਬ ਤੋਂ ਪਰਤੇ 33 ਸ਼ਰਧਾਲੂ ਕੋਰੋਨਾ ਪਾਜ਼ੇਟਿਵ

PunjabKesari

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਸੁਣਾਈ ਹੱਡਬੀਤੀ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਮੰਗ ਕੀਤੀ ਗਈ ਸੀ ਕਿ ਉਹ ਉਨ੍ਹਾਂ ਦੀ ਸਾਰ ਲੈਣ। ਸੋਮ ਪ੍ਰਕਾਸ਼ ਨਾਲ ਗੱਲਬਾਤ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਹਸਪਤਾਲ 'ਚ ਪੀਣ ਦੇ ਯੋਗ ਪਾਣੀ ਦੀਆਂ ਬੋਤਲਾਂ ਭੇਜੀਆਂ ਗਈਆਂ ਸਨ ਪਰ ਸ਼ੁੱਧ ਪਾਣੀ ਉਨ੍ਹਾਂ ਤੱਕ ਨਹੀਂ ਪਹੁੰਚ ਸਕਿਆ ਹੈ।

PunjabKesari

ਬੱਚਿਆਂ ਨੂੰ ਹੋ ਰਹੀ ਭਾਰੀ ਪਰੇਸ਼ਾਨੀ
ਪੀੜਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਇਥੇ ਭਾਰੀ ਪਰੇਸ਼ਾਨੀ ਹੋ ਰਹੀ ਹੈ। ਉੱਤਰ ਪ੍ਰਦੇਸ਼ ਤੋਂ ਵਾਪਸ ਆਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਥੇ ਕੋਈ ਵੀ ਸੁੱਖ ਸੁਵਿਧਾ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਉਹ ਸਾਰੇ ਫਗਵਾੜਾ ਦੇ ਬੇਹੱਦ ਵਧੀਆ ਪਰਿਵਾਰਾਂ ਦੇ ਨਾਲ ਸਬੰਧਤ ਹਨ ਅਤੇ ਉਹ ਚਾਹੁੰਦੇ ਹਨ ਕਿ ਜਾਂ ਤਾਂ ਸਿਵਲ 'ਚ ਫਗਵਾੜਾ ਪ੍ਰਸ਼ਾਸਨ ਅਤੇ ਜ਼ਿਲ ਕਪੂਰਥਲਾ ਦਾ ਪ੍ਰਸ਼ਾਸਨ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਬਣਦੀਆਂ ਸਹੂਲਤਾਂ ਦੇਵੇ ਨਹੀਂ ਤਾਂ ਉਨ੍ਹਾਂ ਨੂੰ ਘਰ ਭੇਜ ਘਰਾਂ 'ਚ ਹੀ ਆਈਸੋਲੇਟ ਕਰ ਦਿੱਤਾ ਜਾਵੇ।

ਕੀ ਕਹਿਣਾ ਹੈ ਪ੍ਰਸ਼ਾਸਨ ਦਾ

ਇਸ ਮਾਮਲੇ 'ਤੇ ਜ਼ਿਲਾ ਮੁਖੀ ਦੀਪਤੀ ਉੱਪਲ ਨੇ ਕਿਹਾ ਕਿ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਗਿਆ ਹੈ ਅਤੇ ਵੀਡੀਓ ਦੇਖਣ ਤੋਂ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਵੱਡਾ ਸਵਾਲ ਇਹ ਹੈ ਆਖਿਰ ਬੀਤੇ 4 ਦਿਨਾਂ ਤੋਂ ਸਿਵਲ ਹਸਤਾਲ ਫਗਵਾੜਾ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਸਬੰਧਤ ਲੋਕਾਂ ਦੇ ਨਾਲ ਪ੍ਰਸ਼ਾਸਨਿਕ ਪੱਧਰ 'ਤੇ ਫਗਵਾੜਾ ਪ੍ਰਸ਼ਾਸਨ ਵੱਲੋਂ ਬਣਦੀ ਪਹਿਲ ਕਰਕੇ ਉਨ੍ਹਾਂ ਦਾ ਹਾਲ-ਚਾਲ ਅਤੇ ਇਥੇ ਹੋ ਰਹੇ ਸਰਕਾਰੀ ਬੰਦੋਬਸਤ ਦਾ ਜਾਇਜ਼ਾ ਕਿਉਂ ਨਹੀਂ ਲਿਆ ਗਿਆ। ਜੇਕਰ ਫਗਵਾੜਾ ਪ੍ਰਸ਼ਾਸਨ ਸਮੇਂ 'ਤੇ ਜਾਇਜ਼ਾ ਲਿਆ ਹੁੰਦਾ ਤਾਂ ਅੱਜ ਸਬੰਧਤ ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਸਰਕਾਰੀ ਬੰਦੋਬਸਤ ਦੀ ਪੋਲ ਨਾ ਖੁੱਲ੍ਹਦੀ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਨਾਂਦੇੜ ਤੋਂ ਪਰਤੀ ਸੰਗਤ ਦੇ 'ਕੋਰੋਨਾ' ਟੈਸਟ ਕਰਦੇ ਸਮੇਂ ਮਹਿਲਾ ਡਾਕਟਰ ਹੋਈ ਬੇਹੋਸ਼


shivani attri

Content Editor

Related News