ਸ੍ਰੀ ਦਰਬਾਰ ਸਾਹਿਬ ਲਈ ਭਿਜਵਾਈ ਗਈ 200 ਕੁਇੰਟਲ ਤੋਂ ਵਧ ਦੀ ਕਣਕ

05/17/2020 4:10:33 PM

ਗੋਰਾਇਆ (ਮੁਨੀਸ਼)— ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਵੱਲੋਂ 200 ਕੁਇੰਟਲ ਤੋਂ ਵੱਧ ਕਣਕ ਦੀ ਰਸਦ ਬੜਾ ਪਿੰਡ ਦੇ ਗੁਰਦੁਆਰਾ ਟਾਹਲੀ ਸਾਹਿਬ ਤੋਂ ਅਰਦਾਸ ਉਪਰੰਤ ਕਣਕ ਦੀਆਂ ਭਰੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਨ੍ਹਾਂ ਟਰਾਲੀਆਂ ਨੂੰ ਖੁਦ ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਹਰਜਿੰਦਰ ਸਿੰਘ ਲੱਲੀਆਂ ਚਲਾ ਕੇ ਲੈ ਕੇ ਗਏ।

ਇਹ ਵੀ ਪੜ੍ਹੋ:  ਕਪੂਰਥਲਾ 'ਚ ਵਾਪਰੀ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨਿਹੰਗ (ਤਸਵੀਰਾਂ)

PunjabKesari

ਇਸ ਦੌਰਾਨ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਸੰਗਤ ਵੱਲੋਂ ਬਹੁਤ ਹੀ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਕਣਕ ਦੀ ਸੇਵਾ ਨਿਭਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਸੰਗਤ ਦੇ ਸਹਿਯੋਗ ਨਾਲ ਇਹ ਸੇਵਾ ਜਾਰੀ ਰਹੇਗੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਤੋਂ ਇਲਾਵਾ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਲਲੀਆ, ਜ਼ਿਲਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਜਸਬੀਰ ਸਿੰਘ ਰੁੜਕਾ, ਲੰਬਰਦਾਰ ਦਲਬੀਰ ਸਿੰਘ ਮਨਕੂ, ਜਥੇਦਾਰ ਚੂਹੜ ਸਿੰਘ ਬੜਾਪਿੰਡ, ਗੁਰਮੀਤ ਸਿੰਘ ਰਿਟਾਇਰਡ ਜੇ. ਈ. ਦੇ ਇਲਾਵਾ ਹੋਰ ਅਕਾਲੀ ਵਰਕਰ ਵੱਡੀ ਗਿਣਤੀ 'ਚ ਮੌਜੂਦ ਸਨ।

ਇਹ ਵੀ ਪੜ੍ਹੋ​​​​​​​: ਫਿਰੋਜ਼ਪੁਰ 'ਚ ਵਾਪਰੀ ਮੰਦਭਾਗੀ ਘਟਨਾ, ਦੋ ਸਕੇ ਭਰਾਵਾਂ ਨੇ ਨਹਿਰ 'ਚ ਮਾਰੀ ਛਾਲ 


shivani attri

Content Editor

Related News