ਕੋਰੋਨਾ ਦਾ ਕਹਿਰ : ਗੜ੍ਹਸ਼ੰਕਰ 'ਚ ਇਕ ਹੋਰ ਮਰੀਜ਼ ਪਾਜ਼ੇਟਿਵ

03/25/2020 3:18:23 PM

ਗੜ੍ਹਸ਼ੰਕਰ (ਸ਼ੋਰੀ) : ਪੰਜਾਬ 'ਚ ਵੀ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਨਵਾਂ ਮਾਮਲਾ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿਛਲੇ ਦਿਨ ਗੜ੍ਹਸ਼ੰਕਰ ਤੋਂ ਹਰਭਜਨ ਸਿੰਘ ਦਾ ਕੋਰੋਨਾ ਦਾ ਟੈਸਟ ਪਾਜ਼ੀਟਿਵ ਆਇਆ ਸੀ। ਅੱਜ ਉਸ ਦੇ ਹੀ ਪੁੱਤਰ ਗੁਰਪ੍ਰੀਤ ਸਿੰਘ ਉਮਰ 30 ਸਾਲ ਦਾ ਕੋਰੋਨਾ ਟੈਸਟ ਕਰਵਾਇਆ ਸੀ, ਜੋ ਕਿ ਪਾਜ਼ੇਟਿਵ ਆਇਆ ਹੈ। ਗੁਰਪ੍ਰੀਤ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਪੰਜ ਪਿੰਡਾਂ 'ਚ ਅੱਜ ਘਰ-ਘਰ ਜਾ ਕੇ ਵੱਖ-ਵੱਖ ਤਰ੍ਹਾਂ ਦੇ ਵੇਰਵੇ ਇਕੱਠੇ ਕੀਤੇ ਗਏ, ਇਨ੍ਹਾਂ ਪਿੰਡਾਂ 'ਚ ਬਿੰਜੋਂ, ਐਮਾਂ ਜੱਟਾਂ, ਪੋਸੀ, ਮੋਰਾਂਵਾਲੀ ਅਤੇ ਬਸਿਆਲਾ ਪਿੰਡ ਸ਼ਾਮਿਲ ਹਨ। ਦੱਸਣਾ ਬਣਦਾ ਹੈ ਕਿ ਪਿੰਡ ਮੋਰਾਂਵਾਲੀ ਦਾ ਹਰਭਜਨ ਸਿੰਘ ਜੋ ਕਿ ਕੋਰੋਨਾ ਪਾਜ਼ੇਟਿਵ ਨਿਕਲਿਆ ਸੀ, ਉਹ ਪਠਲਾਵਾ ਵਾਲੇ ਬਾਬਾ ਬਲਦੇਵ ਸਿੰਘ ਦੇ ਸੰਪਰਕ 'ਚ ਸੀ, ਜਿਸ ਕਾਰਨ ਇਹ ਵਾਇਰਸ ਅੱਗੇ ਫੈਲਿਆ ਅਤੇ ਜੋ ਲੋਕ ਪਠਲਾਵਾ ਅਤੇ ਮੋਰਾਂਵਾਲੀ ਦੇ ਉਕਤ ਮਰੀਜ਼ਾਂ ਦੇ ਸੰਪਰਕ 'ਚ ਆਏ ਸਨ ਜਾਂ ਇਹ ਉਨ੍ਹਾਂ ਦੇ ਨਜ਼ਦੀਕ ਗਏ ਸਨ, ਉਨ੍ਹਾਂ ਸਾਰਿਆਂ ਪਿੰਡਾਂ ਅਤੇ ਥਾਵਾਂ ਦੀ ਸਿਹਤ ਵਿਭਾਗ ਸ਼ਨਾਖਤ ਕਰ ਰਿਹਾ ਹੈ। ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਤੋਂ ਪੁੱਛ ਰਹੇ ਹਨ ਕਿ ਤੁਹਾਡੇ ਕਿੰਨੇ ਮੈਂਬਰ ਹਨ, ਤੁਸੀਂ ਕਿਹੜੇ ਧਾਰਮਿਕ ਥਾਂ 'ਤੇ ਜਾਂਦੇ ਹੋ, ਕੀ ਤੁਸੀਂ ਪਿੱਛੇ ਜਿਹੇ ਪਠਲਾਵੇ ਪਿੰਡ ਗਏ ਹੋ? ਜਾਂ ਫਿਰ ਤੁਸੀਂ ਕਿਸੇ ਐੱਨ. ਆਰ. ਆਈ. ਦੇ ਸੰਪਰਕ 'ਚ ਆਏ ਹੋ? ਘਰ 'ਚ ਕਿਸੇ ਨੂੰ ਖਾਂਸੀ ਜਾਂ ਜ਼ੁਕਾਮ ਦੀ ਸ਼ਿਕਾਇਤ ਤਾਂ ਨਹੀਂ ਹੈ?  

ਇਹ ਵੀ ਪੜ੍ਹੋ ► ਫਿਲੌਰ : ਪ੍ਰਸ਼ਾਸਨ ਦੀ ਵੱਡੀ ਗਲਤੀ, 5 NRI ਵੀ ਹੋ ਸਕਦੇ ਹਨ ਕੋਰੋਨਾ ਦਾ ਸ਼ਿਕਾਰ    

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਕਹਿਰ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾਈ ਸਰਕਾਰਾਂ ਦੇ ਸਖ਼ਤ ਯਤਨਾਂ ਦੇ ਬਾਵਜੂਦ ਦੇਸ਼ ਵਿਚ ਇਸ ਕਾਰਨ ਪੀੜਤ ਹੋਣ ਵਾਲੇ ਅਤੇ ਮਰਨ ਵਾਲੇ ਲੋਕਾਂ ਦੀ ਗਿਣਤੀ ਵਿਚ ਰੋਜ਼ਾਨਾ ਵਾਧਾ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮਰੀਜ਼ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਵਲੋਂ ਬਲਦੇਵ ਸਿੰਘ ਦੇ ਨਜ਼ਦੀਕੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਨ੍ਹਾਂ 'ਚੋਂ ਬਲਦੇਵ ਸਿੰਘ ਦੇ ਇਕ ਮਿੱਤਰ ਹਰਭਜਨ ਸਿੰਘ 'ਚ ਕੋਰੋਨਾ ਦੇ ਕਾਫੀ ਲੱਛਣ ਨਜ਼ਰ ਆਉਂਦੇ ਦੇਖ ਸਿਹਤ ਵਿਭਾਗ ਵੱਲੋਂ ਹਰਭਜਨ ਸਿੰਘ ਨੂੰ ਸਰਕਰੀ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ 'ਚ ਲਿਆਂਦਾ ਗਿਆ ਸੀ ਅਤੇ ਹਰਭਜਨ ਸਿੰਘ ਦੇ ਖੂਨ ਦੇ ਸੈਂਪਲ ਚੰਡੀਗੜ੍ਹ ਵਿਖੇ ਪੀ. ਜੀ. ਆਈ. 'ਚ ਜਾਂਚ ਲਈ ਭੇਜੇ ਗਏ ਸਨ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਹਰਭਜਨ ਸਿੰਘ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ► ਵੱਡੀ ਖਬਰ: ਜਲੰਧਰ 'ਚ 'ਲਾਕ ਡਾਊਨ' ਦੇ ਬਾਵਜੂਦ ਮੈਡੀਕਲ ਸਟੋਰ ਖੋਲ੍ਹਣ 'ਤੇ ਮਾਲਕ ਲਿਆ ਹਿਰਾਸਤ     

ਜ਼ਿਕਰਯੋਗ ਹੈ ਕਿ ਸ਼ੱਕੀ ਮਰੀਜ਼ ਪਾਏ ਜਾਣ 'ਤੇ ਹਰਭਜਨ ਸਿੰਘ ਨੂੰ ਵੀ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਮੋਰਾਂਵਾਲੀ ਤੋਂ ਇੰਚਾਰਜ ਡਾ. ਰਘੁਬੀਰ ਸਿੰਘ ਅਨੁਸਾਰ ਹਰਭਜਨ ਸਿੰਘ ਪੁੱਤਰ ਭਗਤ ਸਿੰਘ (60 ਸਾਲ), ਜੋ ਕਿ ਪਠਲਾਵੇ ਦੇ ਗੁਰਦੁਆਰਾ ਸਾਹਿਬ ਵਿਚ ਪਾਠੀ ਸਿੰਘ ਦੀ ਸੇਵਾ ਨਿਭਾ ਰਿਹਾ ਸੀ, ਕੋਰੋਨਾ ਦੇ ਮਰੀਜ਼ ਵਜੋਂ ਸਿਹਤ ਵਿਭਾਗ ਨੇ ਸ਼ਨਾਖਤ ਕਰਕੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਭੇਜਿਆ ਸੀ। ਹਰਭਜਨ ਸਿੰਘ ਅਤੇ ਉਸ ਦੇ ਪਰਿਵਾਰ ਦੇ ਪੰਜ ਹੋਰ ਜੀਆਂ ਜਿਨ੍ਹਾਂ 'ਚ ਉਸ ਦੀ ਪਤਨੀ, ਪੁੱਤਰ, ਨੂੰਹ ਅਤੇ ਦੋ ਬੱਚੇ ਸ਼ਾਮਲ ਹਨ, ਨੂੰ ਆਈਸੋਲੇਸ਼ਨ ਲਈ ਹੁਸ਼ਿਆਰਪੁਰ ਭੇਜਿਆ ਗਿਆ ਹੈ।

ਇੱਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਪੰਜਾਬ 'ਚ 30 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 18, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 5, ਹੁਸ਼ਿਆਰਪੁਰ ਦੇ 3, ਜਲੰਧਰ ਦੇ 3 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ 'ਚ ਹੁਣ ਤੱਕ ਸ਼ੱਕੀ 251 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।

ਇਹ ਵੀ ਪੜ੍ਹੋ ► 21 ਦਿਨ ਲਾਕ ਡਾਊਨ : ਘਬਰਾਉਣ ਦੀ ਲੋੜ ਨਹੀਂ, ਜਾਣੋ ਕਿਨ੍ਹਾਂ ਚੀਜ਼ਾਂ 'ਤੇ ਮਿਲੇਗੀ ਛੋਟ


Anuradha

Content Editor

Related News