ਕੈਪਟਨ ਦੇ ਠੇਕੇ ਖੋਲ੍ਹਣ ਦੀ ਮੰਗ ''ਤੇ ਭਖੀ ਸਿਆਸਤ, ''ਆਪ'' ਅਤੇ ਅਕਾਲੀ ਦਲ ਨੇ ਚੁੱਕੇ ਸਵਾਲ

Wednesday, Apr 22, 2020 - 08:18 PM (IST)

ਕੈਪਟਨ ਦੇ ਠੇਕੇ ਖੋਲ੍ਹਣ ਦੀ ਮੰਗ ''ਤੇ ਭਖੀ ਸਿਆਸਤ, ''ਆਪ'' ਅਤੇ ਅਕਾਲੀ ਦਲ ਨੇ ਚੁੱਕੇ ਸਵਾਲ

ਲੁਧਿਆਣਾ (ਨਰਿੰਦਰ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਵੱਲੋਂ ਕੀਤੀ ਗਈ ਮੰਗ ਨੂੰ ਲੈ ਕੇ ਪੰਜਾਬ 'ਚ ਹੁਣ ਸਿਆਸਤ ਗਰਮਾਉਣ ਲੱਗੀ ਹੈ ਅਤੇ ਵਿਰੋਧੀਆਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਚੁੱਕਣੇ ਵੀ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਹੈ ਕਿ ਇਸ ਵੇਲੇ ਜਾਨ ਜ਼ਰੂਰੀ ਹੈ ਜਾਂ ਸ਼ਰਾਬ।

ਇਹ ਵੀ ਪੜ੍ਹੋ:  ਕੈਪਟਨ ਤੇ ਮੋਦੀ ਦੀ ਪੇਂਟਿੰਗ ਬਣਾ ਕੇ ਇਸ ਲੜਕੀ ਨੇ ਕੋਰੋਨਾ ਤੋਂ ਬਚਣ ਲਈ ਦਿੱਤਾ ਵੱਖਰਾ ਸੰਦੇਸ਼ (ਵੀਡੀਓ)

ਮੁੱਖ ਮੰਤਰੀ ਪੰਜਾਬ ਦੀ ਇਸ ਮੰਗ ਨੂੰ ਲੈ ਕੇ ਜਿੱਥੇ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਹੈ ਕਿ ਕੈਪਟਨ ਸਾਬ੍ਹ ਇਸ ਲਈ ਸ਼ਰਾਬ ਦੇ ਠੇਕੇ ਖੁੱਲ੍ਹਵਾਉਣਾ ਚਾਹੁੰਦੇ ਹਨ ਤਾਂ ਜੋ ਹੁਣ ਲੋਕ ਵਿਹਲੇ ਬਹਿ ਕੇ ਇਹ ਨਾ ਸੋਚਣ ਕਿ ਉਨ੍ਹਾਂ ਦੀ ਸਰਕਾਰ ਨੇ ਬੀਤੇ ਸਾਲਾਂ 'ਚ ਕੀ ਕੰਮ ਕੀਤਾ ਹੈ। ਮਾਣੂਕੇ ਨੇ ਕਿਹਾ ਕਿ ਸਰਕਾਰ ਨੂੰ ਇਸ ਵੇਲੇ ਲੋਕਾਂ 'ਚ ਵੰਡੇ ਗਏ ਰਾਸ਼ਨ ਦੀਆਂ ਲਿਸਟਾਂ ਜਨਤਕ ਕਰਨੀਆਂ ਚਾਹੀਦੀਆਂ ਹਨ ਅਤੇ ਜੋ ਹਰਸਿਮਰਤ ਕੌਰ ਬਾਦਲ 900 ਕਰੋੜ ਪੈਕੇਜ ਦੀ ਗੱਲ ਕਰ ਰਹੇ ਹਨ, ਉਸ ਸਬੰਧੀ ਗਰਾਂਟਾਂ ਜਾਰੀ ਕਰਨੀ ਚਾਹੀਦੀਆਂ ਹਨ ਨਾ ਕਿ ਠੇਕੇ ਖੋਲ੍ਹਣ ਦੀ ਮੰਗ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:  ਨਵਾਂਸ਼ਹਿਰ ਪੂਰੇ ਦੇਸ਼ ਲਈ ਬਣਿਆ ਮਿਸਾਲ, 'ਕੋਰੋਨਾ' ਦਾ ਇੰਝ ਕੀਤਾ ਸਫਾਇਆ

ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਲੁਧਿਆਣਾ ਤੋਂ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਵੀ ਕਿਹਾ ਹੈ ਕਿ ਸ਼ਰਾਬ ਕੋਈ ਜ਼ਰੂਰੀ ਚੀਜ਼ ਨਹੀਂ ਹੈ ਉਹ ਆਪਣੀ ਇੱਛਾ ਹੈ। ਗਰੇਵਾਲ ਨੇ ਕਿਹਾ ਕਿ ਸਰਕਾਰ ਇੰਨੀ ਵੱਡੀ ਤਦਾਦ 'ਚ ਜੋ ਪੰਜਾਬ ਦੇ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਪਾਸ ਕਿਵੇਂ ਜਾਰੀ ਕਰੇਗੀ, ਇਹ ਵੀ ਇਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋੜ ਹੈ ਕੈਪਟਨ ਸਾਬ੍ਹ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਨਾ ਕਿ ਠੇਕੇ ਖੁਲਵਾਉਣ ਦੀਆਂ ਮੰਗਾਂ ਕਰਨ।

ਇਹ ਵੀ ਪੜ੍ਹੋ:  'ਕੋਰੋਨਾ' ਦੇ ਕਹਿਰ ਦੌਰਾਨ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ


author

shivani attri

Content Editor

Related News