''ਕੋਰੋਨਾ'' ਦੇ ਕਹਿਰ ਵਿਚਾਲੇ ਕਾਲਾ ਬਾਜ਼ਾਰੀ ਨੇ ਮਚਾਈ ਹਾਹਾਕਾਰ

04/24/2020 6:03:56 PM

ਵਲਟੋਹਾ (ਗੁਰਮੀਤ ਸਿੰਘ)— 22 ਮਾਰਚ ਤੋਂ ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਕਾਰਨ ਜਿੱਥੇ ਸਾਰਾ ਦੇਸ਼ ਲਾਕ ਡਾਊਨ ਕੀਤਾ ਹੋਇਆ ਹੈ ਅਤੇ ਲੋਕ ਆਪਣੇ ਕੰਮਾਂ ਤੋਂ ਵਿਹਲੇ ਬੈਠ ਕੇ ਬੜੀ ਮੁਸ਼ਕਿਲ ਨਾਲ ਦੋ ਵਕਤ ਦੀ ਰੋਟੀ ਦਾ ਡੰਗ ਸਾਰ ਰਹੇ ਹਨ। ਉਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਮਿਲੀ ਢਿੱਲ ਕਾਰਨ ਦੁੱਧ, ਫਲ, ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਵੇਚਣ ਵਾਲਿਆਂ ਨੇ ਕਾਲਾ ਬਾਜ਼ਾਰੀ ਨੂੰ ਸਿਖਰਾਂ ਤੱਕ ਪਹੁੰਚਾ ਦਿੱਤਾ ਹੈ ਅਤੇ ਲੋਕਾਂ ਨੂੰ ਬਹੁਤ ਮਹਿੰਗੇ ਭਾਅ ਦੀਆਂ ਚੀਜ਼ਾਂ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਇਹ ਲਾਲਚੀ ਲੋਕ ਆਮ ਲੋਕਾਂ ਦੀ ਲੁੱਟ ਕਰ ਰਹੇ ਹਨ।

ਇਹ ਵੀ ਪੜ੍ਹੋ : ਹਸਪਤਾਲ 'ਚ ਭੰਗੜਾ ਪਾਉਂਦੇ ਦਿਸੇ OSD ਕੋਰੋਨਾ ਪੀੜਤ ਵਾਲੀਆ, 'ਟਿਕ-ਟਾਕ' 'ਤੇ ਵੀਡੀਓ ਹੋਈ ਵਾਇਰਲ

ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਅਤੇ ਇਸ ਦੇ ਬਚਾਅ ਲਈ ਲਾਕ ਡਾਊਨ ਨੂੰ ਸਭ ਤੋਂ ਅਹਿਮ ਹਥਿਆਰ ਮੰਨਿਆ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ 'ਚ ਹੀ ਰਹਿਣ ਲਈ ਕਿਹਾ ਗਿਆ ਹੈ। ਜਦਕਿ ਆਮ ਲੋਕਾਂ ਤੱਕ ਜ਼ਰੂਰੀ ਵਸਤਾਂ ਦੀ ਸਪਲਾਈ ਪਹੁੰਚਾਉਣ ਲਈ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਅਤੇ ਰੇਹੜੀ ਵਲਿਆਂ ਨੂੰ ਪਾਸ ਜਾਰੀ ਕੀਤੇ ਗਏ ਹਨ ਪਰ ਕੁਝ ਲੋਕਾਂ ਵੱਲੋਂ ਇਸ ਮਿਲੀ ਛੋਟ ਦਾ ਗਲਤ ਫਾਇਦਾ ਉਠਾਉਂਦੇ ਹੋਏ ਚੀਜ਼ਾਂ ਦੁੱਗਣੇ ਅਤੇ 3 ਗੁਣਾ ਮੁੱਲ 'ਤੇ ਵੇਚੀਆਂ ਜਾ ਰਹੀਆਂ ਹਨ। ਜਿਵੇਂ ਸਬਜ਼ੀਆਂ ਦਾ ਰੇਟ ਕਈ ਗੁਣਾ ਵੱਧ ਲਗਾਇਆ ਜਾ ਰਿਹਾ ਹੈ। ਆਮ ਤੌਰ 'ਤੇ ਵੇਖਿਆ ਜਾਵੇ ਤਾਂ ਹਰੀ ਮਿਰਚ 20 ਰੁਪਏ ਕਿਲੋ ਮਿਲ ਜਾਂਦੀ ਸੀ, ਜਿਸ ਨੂੰ 60 ਰੁਪਏ ਕਿਲੋ ਵੇਚਿਆ ਜਾ ਰਿਹਾ ਹੈ। ਇਸੇ ਤਰ੍ਹਾਂ ਦੁੱਧ 60 ਰੁਪਏ ਕਿੱਲੋ ਅਤੇ ਸੇਬ 150 ਰੁਪਏ ਪ੍ਰਤੀ ਕਿਲੋ, ਕੇਲੇ 70 ਰੁਪਏ ਪ੍ਰਤੀ ਦਰਜਨ ਅਤੇ ਅੰਗੂਰ 120 ਰੁਪਏ ਕਿਲੋ ਵੇਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ: 4 ਦਿਨਾਂ ਤੋਂ ਭੁੱਖੇ ਨੇ ਇਹ ਪ੍ਰਵਾਸੀ, ਜਲੰਧਰ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ

ਇਸ ਤੋਂ ਇਲਾਵਾ ਸੀਮੇਂਟ ਦੀ ਬੋਰੀ ਨੂੰ ਵੀ ਬਲੈਕ 'ਚ ਸ਼ਾਮਲ ਕਰਕੇ 450 ਤੋਂ 550 ਰੁਪਏ ਤੱਕ ਵੇਚੀ ਜਾ ਰਹੀ ਹੈ। ਸਰਹੱਦੀ ਹਲਕਾ ਖੇਮਕਰਨ ਅਧੀਨ ਆਉਂਦੇ ਕਸਬਾ ਵਲਟੋਹਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿਚ ਆਮ ਲੋਕਾਂ ਦੀ ਰੱਜਵੀਂ ਲੁੱਟ ਹੋ ਰਹੀ ਹੈ ਪਰ ਪ੍ਰਸ਼ਾਸਨ ਇਸ ਦਿਨ ਦੀਵੀਂ ਹੋ ਰਹੀ ਲੁੱਟ ਤੋਂ ਅੰਜਾਨ ਨਜ਼ਰ ਆ ਰਿਹਾ ਹੈ। ਲੋਕਾਂ ਦੀ ਮੰਗ ਹੈ ਕਿ ਇਸ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾਵੇ।

ਇਹ ਵੀ ਪੜ੍ਹੋ : ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਨੇ ਤੋੜਿਆ 'ਕੁਆਰੰਟਾਈਨ', ਲੋਕਾਂ ਨੂੰ ਵੰਡਿਆ ਰਾਸ਼ਨ (ਵੀਡੀਓ)

ਕੀ ਕਹਿੰਦੇ ਹਨ ਐੱਸ. ਡੀ. ਐੱਮ.
ਇਸ ਸਬੰਧੀ ਜਦੋਂ ਐੱਸ. ਡੀ. ਐੱਮ. ਨਰਿੰਦਰ ਸਿੰਘ ਧਾਲੀਵਾਲ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਾਲਾ ਬਾਜ਼ਾਰੀ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਜੇਕਰ ਕੋਈ ਮਹਿੰਗੇ ਭਾਅ 'ਤੇ ਚੀਜ਼ ਵੇਚਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਬਿਨਾਂ ਪਾਸ ਤੋਂ ਘੁੰਮ ਰਹੇ ਲੋਕਾਂ ਖਿਲਾਫ ਵੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਕਲਯੁਗੀ ਪਿਓ ਦੀ ਸ਼ਰਮਸਾਰ ਕਰਤੂਤ, ਪੈਸਿਆਂ ਖਾਤਿਰ ਵੇਚ ਦਿੱਤਾ 4 ਦਿਨਾਂ ਦਾ ਪੁੱਤ (ਵੀਡੀਓ)


shivani attri

Content Editor

Related News