ਅੰਮ੍ਰਿਤਸਰ: ACP ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ (ਵੀਡੀਓ)

04/13/2020 4:07:31 PM

ਅੰਮ੍ਰਿਤਸਰ (ਸੁਮਿਤ)— ਲੁਧਿਆਣਾ ਵਿਖੇ ਪੰਜਾਬ ਪੁਲਸ ਦੇ ਏ. ਸੀ. ਪੀ. ਅਨਿਲ ਕੋਹਲੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਹੁਣ ਪੰਜਾਬ ਪੁਲਸ ਆਪਣੇ ਮੁਲਾਜ਼ਮਾਂ ਦਾ ਮੈਡੀਕਲ ਕਰਵਾਉਣ ਜਾ ਰਹੀ ਹੈ। ਇਸੇ ਤਹਿਤ ਇਸ ਦੀ ਕੋਸ਼ਿਸ਼ ਅੱਜ ਅੰਮ੍ਰਿਤਸਰ ਪੁਲਸ ਵੱਲੋਂ ਸ਼ੁਰੂ ਕੀਤੀ ਗਈ, ਜਿਸ 'ਚ ਸਾਰੇ ਮੁਲਾਜ਼ਮਾਂ ਦੇ ਟੈਸਟ ਕੀਤੇ ਜਾ ਰਹੇ ਹਨ। ਇਸ ਦੌਰਾਨ ਸੇਵਾ 'ਚ ਕੰਮ ਕਰ ਰਹੇ ਪੁਲਸ ਮੁਲਾਜ਼ਮਾਂ ਨੂੰ ਅੱਜ ਇਕ ਸਨਮਾਨ ਭੇਂਟ ਕੀਤਾ ਗਿਆ, ਜਿਨ੍ਹਾਂ ਦੀ ਲੰਬੇ ਸਮੇਂ ਤੋਂ ਆਪਣੇ ਘਰਾਂ 'ਚ ਰਾਸ਼ਨ ਬਣਾ ਕੇ ਲੋਕਾਂ 'ਚ ਵੰਡਿਆ ਹੈ।

ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਵੱਡਾ ਖੁਲਾਸਾ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਇਹ ਵੀ ਪੜ੍ਹੋ :  ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਵਾਲੇ ਨਾ ਚਾਹੁੰਦੇ ਹੋਏ ਵੀ ਲੋਕਾਂ ਨੂੰ ਮਿਲ ਰਹੇ ਹਨ। ਇਸ ਵਿਚਾਲੇ ਕੋਰੋਨਾ ਵਾਇਰਸ ਦਾ ਖਤਰਾ ਸਭ ਤੋਂ ਵਧ ਹੈ। ਇਸੇ ਨੂੰ ਲੈ ਕੇ ਹੁਣ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਵੇਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਆਉਣ ਵਾਲੇ ਸਮੇਂ 'ਚ ਲਾਕ ਡਾਊਨ 'ਚ ਹੋਰ ਸਖਤੀ ਤੇਜ਼ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਕੋਵਿਡ-19 ਦੇ ਮੱਦੇਨਜ਼ਰ ਮੁਨਾਫਾਖੋਰੀ ਰੋਕਣ ਲਈ ਜਲੰਧਰ ਦੇ ਡੀ. ਸੀ. ਨੇ ਲਿਆ ਅਹਿਮ ਫੈਸਲਾ

ਇਹ ਵੀ ਪੜ੍ਹੋ : 'ਇਹ ਵਿਸਾਖੀ ਖਾਮੋਸ਼ ਹੈ ਹਰ ਵਰ੍ਹੇ ਵਿਸਾਖੀ ਮਨਾਉਣ ਲਈ...!'

shivani attri

This news is Content Editor shivani attri