ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਨੇ ਨਿਗਲੀ ਇਕ ਹੋਰ ਮਰੀਜ਼ ਦੀ ਜ਼ਿੰਦਗੀ
Sunday, Aug 02, 2020 - 02:30 PM (IST)

ਰੂਪਨਗਰ (ਸੱਜਣ ਸੈਣੀ)— ਕੋਰੋਨਾ ਵਾਇਰਸ ਦੇ ਕਾਰਨ ਰੂਪਨਗਰ 'ਚ ਇਕ ਹੋਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਆਨੰਦਪੁਰ ਸਬ ਡਿਵੀਜ਼ਨ ਦੇ ਪਿੰਡ ਨਗਲੀਆਂ ਟੱਪਰੀਆਂ ਦੇ 78 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਦੇ ਚੱਲਦੇ ਮੌਤ ਹੋ ਗਈ।
ਇਹ ਵੀ ਪੜ੍ਹੋ: ਬਿਨਾਂ ਟੋਕਨ ਦੇ ਕੰਮ ਕਰਵਾਉਣ ਪਹੁੰਚੇ SHO 'ਤੇ ਭੜਕੀ ਬੀਬੀ ਨੇ ਸੁਣਾਈਆਂ ਖਰੀਆਂ-ਖਰੀਆਂ, ਵੀਡੀਓ ਵਾਇਰਲ
ਇਹ ਜਾਣਕਾਰੀ ਰੂਪਨਗਰ ਸਿਵਲ ਸਰਜਨ ਡਾਕਟਰ ਐੱਚ. ਐੱਨ. ਸ਼ਰਮਾ ਵੱਲੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਲਾਵਾ ਰੂਪਨਗਰ ਜ਼ਿਲ੍ਹੇ 'ਚ 3 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਇਨ੍ਹਾਂ ਤਿੰਨ ਮਾਮਲਿਆਂ 'ਚ ਮਰਨ ਵਾਲਾ 78 ਸਾਲਾ ਬਜ਼ੁਰਗ ਵੀ ਸ਼ਾਮਲ ਹੈ। ਕੋਰੋਨਾ ਨਾਲ ਇਕ ਹੋਰ ਹੋਈ ਮੌਤ ਦੇ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਜਲੰਧਰ ਟ੍ਰੈਫਿਕ ਪੁਲਸ ਨੇ ਲਿਆ ਸਖ਼ਤ ਫੈਸਲਾ (ਵੀਡੀਓ)
ਸਿਹਤ ਮਹਿਕਮੇ ਦੇ ਰਿਕਾਰਡ ਅਨੁਸਾਰ ਮਰਨ ਵਾਲਾ ਵਿਅਕਤੀ ਫੇਫੜਿਆਂ ਦੀ ਬੀਮਾਰੀ ਨਾਲ ਪੀੜਤ ਸੀ। ਜ਼ਿਲ੍ਹੇ 'ਚ ਨਵੇਂ ਆਏ ਤਿੰਨ ਮਾਮਲਿਆਂ ਦੇ ਬਾਅਦ ਹੁਣ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 73 ਹੋ ਚੁੱਕੀ ਹੈ। ਜੇਕਰ ਜ਼ਿਲ੍ਹਾ ਰੂਪਨਗਰ 'ਚ ਅੱਜ ਤੱਕ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 'ਤੇ ਨਜ਼ਰ ਮਾਰੀ ਜਾਵੇ ਤਾਂ ਪਾਜ਼ੇਟਿਵ ਕੇਸਾਂ ਦਾ ਅੰਕੜਾ 274 ਤੱਕ ਪਹੁੰਚ ਚੁੱਕਾ ਹੈ ਜਦੋਂਕਿ ਇਨ੍ਹਾਂ 'ਚੋਂ 194 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ