ਰੂਪਨਗਰ ਜ਼ਿਲ੍ਹੇ ''ਚ 12 ਸਾਲਾ ਬੱਚੀ ਸਣੇ 5 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

Saturday, Jun 27, 2020 - 10:09 AM (IST)

ਰੂਪਨਗਰ (ਵਿਜੇ ਸ਼ਰਮਾ)— ਰੂਪਨਗਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ ਪੰਜ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਲੰਗਮਾਜਰੀ 'ਚ 2 ਮਾਮਲੇ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ 'ਚ ਦਿੱਲੀ ਤੋਂ ਵਾਪਸ ਪਰਤੀ 30 ਸਾਲਾ ਮਹਿਲਾ ਅਤੇ 12 ਸਾਲਾ ਬੱਚੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਸੂਚੀ ਹੋਈ ਜਾਰੀ

ਰੂਪਨਗਰ ਸ਼ਹਿਰ 'ਚ ਵੀ 2 ਮਾਮਲੇ ਸਾਹਮਣੇ ਆਏ ਹਨ। ਰੂਪਨਗਰ ਸ਼ਹਿਰ ਦੇ ਗਾਂਧੀ ਨਗਰ ਇਲਾਕੇ 'ਚ 23 ਸਾਲਾ ਵਿਅਕਤੀ ਅਤੇ 47 ਸਾਲਾ ਮਹਿਲਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਨੰਗਲ ਦੇ ਸ਼ਿਵਾਲਕ ਅਵੈਨਿਊ 'ਚ ਇਕ 73 ਸਾਲਾ ਬਜ਼ੁਰਗ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 10,115 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 9704 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 306 ਲੋਕਾਂ ਦੀ ਰਿਪੋਰਟ ਪੈਡਿੰਗ ਦੱਸੀ ਜਾ ਰਹੀ ਹੈ। ਜ਼ਿਲ੍ਹੇ 'ਚ ਇਸ ਸਮੇਂ ਕੋਰੋਨਾ ਵਾਇਰਸ ਦੇ ਐਕਵਿਟ ਮਾਮਲਿਆਂ ਦੀ ਗਿਣਤੀ 22 ਦੱਸੀ ਜਾ ਰਹੀ ਹੈ।


shivani attri

Content Editor

Related News