ਕੋਰੋਨਾ ਕਾਰਨ ਮਰੇ ਰੋਪੜ ਦੇ ਮੋਹਨ ਸਿੰਘ ਦੀ ਪਤਨੀ ਤੇ ਪੁੱਤ ਨੇ ਕੋਰੋਨਾ ''ਤੇ ਕੀਤੀ ''ਫਤਿਹ'' ਹਾਸਲ

Thursday, Apr 23, 2020 - 08:31 PM (IST)

ਕੋਰੋਨਾ ਕਾਰਨ ਮਰੇ ਰੋਪੜ ਦੇ ਮੋਹਨ ਸਿੰਘ ਦੀ ਪਤਨੀ ਤੇ ਪੁੱਤ ਨੇ ਕੋਰੋਨਾ ''ਤੇ ਕੀਤੀ ''ਫਤਿਹ'' ਹਾਸਲ

ਰੂਪਨਗਰ/ਰੋਪੜ  (ਸੱਜਣ ਸੈਣੀ)— ਕੋਰੋਨਾ ਵਾਇਰਸ ਨੂੰ ਲੈ ਕੇ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਕੋਰੋਨਾ ਕਾਰਨ ਮਰੇ ਮੋਹਨ ਸਿੰਘ ਦੀ ਪਤਨੀ ਤੇ ਪੁੱਤ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਪਿੰਡ ਚਿਤਾਮਲੀ ਦੇ ਮ੍ਰਿਤਕ ਮੋਹਨ ਸਿੰਘ ਦੀ ਪਤਨੀ, ਜੋ ਕਿ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ, ਉਹ ਵੀ ਹੁਣ ਕੋਰੋਨਾ ਵਾਇਰਸ 'ਤੇ ਜੰਗ ਜਿੱਤਦੇ ਹੋਏ ਠੀਕ ਹੋ ਕੇ ਆਪਣੇ ਘਰ ਪਹੁੰਚ ਗਈ ਹੈ।

PunjabKesari

ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ ਮੋਹਨ ਸਿੰਘ ਦੀ ਪਤਨੀ ਦੀ ਰਿਪੋਰਟ ਹੁਣ ਨੈਗੇਟਿਵ ਆਈ ਹੈ। ਉਕਤ ਮਹਿਲਾ ਮੋਹਾਲੀ ਦੇ ਗਿਆਨ ਸਾਗਰ ਮੈਡੀਕਲ ਸੈਂਟਰ ਤੋਂ ਵਾਪਸ ਆਪਣੇ ਪਿੰਡ ਚਿਤਾਮਲੀ 'ਚ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਇਸ ਦੇ ਇਕ ਦਿਨ ਪਹਿਲਾਂ ਮ੍ਰਿਤਕ ਮੋਹਨ ਸਿੰਘ ਦੇ 16 ਸਾਲਾ ਬੇਟੇ ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ। ਉਹ ਵੀ ਕੱਲ੍ਹ ਆਪਣੇ ਘਰ ਆ ਗਿਆ ਸੀ।

PunjabKesari

ਖੁਸ਼ੀ ਦੀ ਗੱਲ ਇਹ ਹੈ ਕਿ ਜ਼ਿਲਾ ਰੂਪਨਗਰ 'ਚ ਕੋਰੋਨਾ ਵਾਇਰਸ ਦਾ ਇਕ ਵੀ ਮਰੀਜ਼ ਪਾਜ਼ੀਟਿਵ ਨਹੀਂ ਰਿਹਾ ਜਦਕਿ ਇਸ ਤੋਂ ਪਹਿਲਾਂ ਪਿੰਡ ਚਿਤਾਮਲੀ ਦੇ ਮੋਹਨ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਦੇ ਕੁਝ ਦਿਨ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਦੇ ਬਾਅਦ ਪਤਨੀ ਅਤੇ ਬੇਟਾ ਵੀ ਪਾਜ਼ੀਟਿਵ ਪਾਏ ਗਏ ਸਨ। ਇਨ੍ਹਾਂ  ਦੋਹਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ 'ਚ ਚੱਲ ਰਿਹਾ ਸੀ, ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।

PunjabKesari


author

shivani attri

Content Editor

Related News