ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਕਾਰਨ 1 ਦੀ ਮੌਤ, 62 ਦੀ ਰਿਪੋਰਟ ਪਾਜ਼ੇਟਿਵ
Friday, Sep 18, 2020 - 01:25 PM (IST)
ਰੂਪਨਗਰ (ਵਿਜੇ ਸ਼ਰਮਾ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਵੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜ਼ਿਲ੍ਹਾ ਰੂਪਨਗਰ 'ਚ ਵੀਰਵਾਰ ਨੂੰ ਕੋਰੋਨਾ ਪੀੜਤ 1 ਵਿਅਕਤੀ ਦੀ ਮੌਤ ਹੋਣ ਦੇ ਨਾਲ-ਨਾਲ 62 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹ 'ਚ ਕੋਰੋਨਾ ਐਕਟਿਵ ਕੇਸਾਂ ਦਾ ਅੰਕੜਾ 473 ਹੋ ਗਿਆ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼
ਜਾਣੋ ਕੀ ਰੂਪਨਗਰ 'ਚ ਕੋਰੋਨਾ ਦੀ ਸਥਿਤੀ
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਹੁਣ ਤੱਕ 42168 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 40535 ਦੀ ਰਿਪੋਰਟ ਨੈਗੇਟਿਵ ਅਤੇ 466 ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤੱਕ ਜ਼ਿਲ੍ਹੇ 'ਚ 1543 ਲੋਕ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ ਜਦਕਿ 1022 ਠੀਕ ਵੀ ਹੋਏ ਹਨ। ਵੀਰਵਾਰ ਕੋਰੋਨਾ ਤੋਂ ਠੀਕ ਹੋਣ ਵਾਲੇ 27 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ ਜ਼ਿਲੇ 'ਚ ਕੋਰੋਨਾ ਕਾਰਨ 48 ਮੌਤਾਂ ਹੋ ਚੁੱਕੀਆਂ ਹਨ। ਵੀਰਵਾਰ ਜ਼ਿਲ੍ਹੇ 'ਚ ਸਿਹਤ ਵਿਭਾਗ ਵੱਲੋਂ 381 ਸੈਂਪਲ ਲਏ ਗਏ ਹਨ। ਕੋਰੋਨਾ ਪਾਜ਼ੇਟਿਵ ਆਏ 62 ਲੋਕਾਂ 'ਚ ਨੰਗਲ ਤੋਂ 29, ਰੂਪਨਗਰ ਤੋਂ 9, ਮੋਰਿੰਡਾ ਤੋਂ 3, ਨੂਰਪੁਰਬੇਦੀ ਤੋਂ 5, ਭਰਤਗੜ੍ਹ ਤੋਂ 4 ਕੇਸ ਸ਼ਾਮਲ ਦੱਸੇ ਗਏ ਹਨ।
ਇਹ ਵੀ ਪੜ੍ਹੋ: ਕੇਂਦਰੀ ਵਜ਼ੀਰੀ 'ਚੋਂ ਹਰਸਿਮਰਤ ਦੇ ਅਸਤੀਫੇ ਦੇ ਕੀ ਹਨ ਮਾਇਨੇ!