ਰੂਪਨਗਰ ਜ਼ਿਲ੍ਹੇ ’ਚ ਮੁੜ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, 18 ਨਵੇਂ ਮਾਮਲੇ ਆਏ ਸਾਹਮਣੇ (ਵੀਡੀਓ)

Sunday, Feb 28, 2021 - 11:25 AM (IST)

ਰੂਪਨਗਰ (ਵਿਜੇ ਸ਼ਰਮਾ,ਸੱਜਣ ਸੈਣੀ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਰੂਪਨਗਰ ਜ਼ਿਲ੍ਹੇ ’ਚ 18 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਕੋਰੋਨਾ ਤੋਂ ਠੀਕ ਹੋਣ ਵਾਲੇ 6 ਲੋਕਾਂ ਨੂੰ ਡਿਸਚਾਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ ’ਚ 135766 ਸੈਂਪਲ ਲਏ ਗਏ ਜਿਨ੍ਹਾਂ ’ਚੋਂ 131174 ਦੀ ਰਿਪੋਰਟ ਨੈਗੇਟਿਵ ਆਈ ਅਤੇ 1688 ਦੀ ਰਿਪੋਰਟ ਹਾਲੇ ਪੈਂਡਿੰਗ ਹੈ। ਜ਼ਿਲ੍ਹੇ ’ਚ ਹੁਣ ਤੱਕ 3692 ਲੋਕ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ ਅਤੇ 3420 ਰਿਕਵਰ ਹੋਏ ਹਨ। ਜ਼ਿਲ੍ਹੇ ’ਚ ਕੋਰੋਨਾ ਦੇ 97 ਐਕਟਿਵ ਕੇਸ ਹਨ ਅਤੇ ਜ਼ਿਲ੍ਹੇ ’ਚ ਕੋਰੋਨਾ ਪਾਜ਼ੇਟਿਵ ਹੋਏ 175 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ

ਸਿਹਤ ਮਹਿਕਮੇ ਵੱਲੋਂ ਸ਼ਨੀਵਾਰ 563 ਸੈਂਪਲ ਲਏ ਗਏ। ਪਾਜ਼ੇਟਿਵ ਪਾਏ ਗਏ ਕੇਸਾਂ ਵਿਚ ਰੂਪਨਗਰ ਤੋਂ 6, ਸ੍ਰੀ ਅਨੰਦਪੁਰ ਸਾਹਿਬ ਤੋਂ 7, ਨੰਗਲ ਤੋਂ 2, ਮੋਰਿੰਡਾ ਤੋਂ 2 ਅਤੇ ਸ੍ਰੀ ਚਮਕੌਰ ਸਾਹਿਬ ਤੋਂ 1 ਵਿਅਕਤੀ ਸ਼ਾਮਲ ਹੈ। ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਰੂਪਨਗਰ ਪੁਲਸ ਪ੍ਰਸ਼ਾਸਨ ਵੱਲੋਂ ਵੀ ਸਮੂਹ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
 

ਇਹ ਵੀ ਪੜ੍ਹੋ: ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼


shivani attri

Content Editor

Related News