ਪ੍ਰਸ਼ਾਸਨ ਵੱਲੋਂ ਰੈੱਡ ਜ਼ੋਨ ਐਲਾਨਿਆ ਗਿਆ ਕਾਠਗੜ੍ਹ ਦਾ ਇਹ ਪਿੰਡ, ਲਾਈਆਂ ਪਾਬੰਦੀਆਂ

05/02/2021 4:42:42 PM

ਕਾਠਗੜ੍ਹ (ਰਾਜੇਸ਼ ਸ਼ਰਮਾ)- ਹਲਕੇ ਦੇ ਪਿੰਡ ਰੈਲਮਾਜਰਾ ਵਿਚ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੇ ਨਾਲ ਪ੍ਰਸ਼ਾਸਨ ਵੱਲੋਂ ਪਿੰਡ ਨੂੰ ਰੈਡ ਜ਼ੋਨ ਐਲਾਨ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਪਿੰਡ ਵਿਚ ਕੁੱਝ ਜ਼ਰੂਰੀ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐੱਸ. ਐੱਚ. ਓ. ਭਰਤ ਮਸੀਹ ਲੱਧੜ ਨੇ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਿੰਡ ਰੈਲਮਾਜਰਾ ਵਿਚ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਿਸ ਦੇ ਅਹਿਤਿਆਤ ਵਜੋਂ ਪਿੰਡ ਦੇ ਮੇਨ ਐਂਟਰੀ ਮਾਰਗ ’ਤੇ ਹਾਈਵੇ ਪੈਟਰੋਲਿੰਗ ਪੁਲਿਸ ਤੈਨਾਤ ਰਹੇਗੀ। ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਵੱਲੋਂ ਪਿੰਡ ਤੋਂ ਬਾਹਰ ਜਾਣ ਅਤੇ ਪਿੰਡ ਵਿਚ ਆਉਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਬਿਨਾਂ ਕਾਰਨ ਪਿੰਡ ਤੋਂ ਬਾਹਰ ਜਾਣ ਅਤੇ ਪਿੰਡ ਅੰਦਰ ਦਾਖ਼ਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। 

ਇਹ ਵੀ ਪੜ੍ਹੋ : ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ

ਉਨ੍ਹਾਂ ਦੱਸਿਆ ਕਿ ਪਿੰਡ ਵਿਚ ਸਰਕਾਰੀ ਆਦੇਸ਼ਾਂ ਮੁਤਾਬਿਕ ਮਿੱਥੇ ਸਮੇਂ ਦੌਰਾਨ ਦੁਕਾਨਾਂ ਆਦਿ ਖੁੱਲ ਸਕਦੀਆਂ ਹਨ ਪਰ ਕਿਧਰੇ ਵੀ ਕੋਈ ਭੀੜ ਆਦਿ ਕਰਨ ਦੀ ਬਿਲਕੁਲ ਮਨਾਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਨਿਵਾਸੀਆਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਸਫਾਈ ਆਦਿ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰੰਤੂ ਜੋ ਕੋਵਿਡ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ਦੇ ਡੀ. ਸੀ. ਨੇ ਕੋਵਿਡ ਮਰੀਜ਼ਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ, ਪ੍ਰਾਈਵੇਟ ਐਂਬੂਲੈਂਸਾਂ ਦੀ ਸਰਵਿਸ ਦੇ ਰੇਟ ਕੀਤੇ ਨਿਰਧਾਰਿਤ

ਪਿੰਡ ਦੇ ਮੇਨ ਐਂਟਰੀ ਮਾਰਗ ’ਤੇ ਤੈਨਾਤ ਹਾਈਵੇ ਪੈਟਰੋਲਿੰਗ ਪੁਲਿਸ ਪਾਰਟੀ ਦੇ ਏ.ਐਸ.ਆਈ. ਮਹਿੰਦਰ ਪਾਲ ਅਤੇ ਏ. ਐੱਸ. ਆਈ. ਭੂਸ਼ਨ ਲਾਲ ਨੇ ਦੱਸਿਆ ਕਿ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਨਿਰਦੇਸ਼ਾਂ ਮੁਤਾਬਿਕ ਹੀ ਲੋਕਾਂ ਨੂੰ ਆਉਣ-ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਆਕਸੀਜਨ ਤੇ ਬੈੱਡ ਦੀ ਕਿੱਲਤ ਕਾਰਨ ਮਰੀਜ਼ ਪੰਜਾਬ ਵੱਲ ਕਰ ਰਹੇ ਕੂਚ, ਕਈ ਹਸਪਤਾਲਾਂ ’ਚ ਚੱਲ ਰਿਹੈ ਇਲਾਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News