ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਦੋ ਕੋਰੋਨਾ ਵਾਇਰਸ ਪੀੜਤ ਮਰੀਜ਼ ਮਿਲੇ

Saturday, Mar 21, 2020 - 02:51 PM (IST)

ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਦੋ ਕੋਰੋਨਾ ਵਾਇਰਸ ਪੀੜਤ ਮਰੀਜ਼ ਮਿਲੇ

ਅਜਨਾਲਾ (ਬਾਠ) : ਸਿਵਲ ਹਸਪਤਾਲ ਅਜਨਾਲਾ 'ਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਪਸਰ ਗਿਆ ਜਦੋਂ ਅਜਨਾਲਾ ਦੇ ਨਾਲ ਲੱਗਦੇ ਪਿੰਡ ਈਸਾਪੁਰ ਤੇ ਭਲਾ ਪਿੰਡ ਵਿਖੇ ਬੀਤੇ ਦਿਨੀਂ ਵਿਦੇਸ਼ ਤੋਂ ਆਏ ਦੋ ਵਿਅਕਤੀਆਂ 'ਚ ਕਰੋਨਾ ਵਾਇਰਸ ਹੋਣ ਦੇ ਲੱਛਣ ਪਾਏ ਗਏ। ਸਿਵਲ ਹਸਪਤਾਲ ਅਜਨਾਲਾ ਐੱਸ. ਐੱਮ. ਓ. ਅਜਨਾਲਾ ਡਾਕਟਰ ਓਮ ਪ੍ਰਕਾਸ਼ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਨੇ ਤੁਰੰਤ ਉਕਤ ਮਰੀਜ਼ਾਂ ਨੂੰ ਘਰ 'ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਡਾਕਟਰਾਂ ਦੀ ਟੀਮ ਨੇ ਉਕਤ ਮਰੀਜ਼ਾਂ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਸਥਿਤ ਜਾਂਚ ਕੇਂਦਰ ਵਿਖੇ ਭੇਜ ਦਿੱਤੇ ਹਨ। ਡਾਕਟਰ ਪ੍ਰਕਾਸ਼ ਨੇ ਦੱਸਿਆ ਕਿ ਉਕਤ ਦੋਵੇਂ ਮਰੀਜ਼ ਪਿਛਲੇ ਦਿਨੀਂ ਵਿਦੇਸ਼ ਤੋਂ ਵਾਪਸ ਭਾਰਤ ਪਰਤੇ ਸਨ, ਜਿਨ੍ਹਾਂ ਦੀ ਰਾਜਾਸਾਂਸੀ ਰਿਪੋਰਟ 'ਤੇ ਸਕਰੀਨਿੰਗ ਕੀਤੀ ਗਈ ਸੀ। ਉਸ ਵੇਲੇ ਦੋਵਾਂ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ ਪਰ ਬੀਤੇ ਕੱਲ ਦੋਬਾਰਾ ਇਨ੍ਹਾਂ ਦੋਹਾਂ ਮਰੀਜ਼ਾਂ 'ਚ ਕੋਰੋਨਾ ਦੇ ਲੱਛਣ ਪਾਏ ਜਾਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇੱਕ ਮਰੀਜ਼ ਨੂੰ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਇਕ ਦੂਸਰੇ ਮਰੀਜ਼ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਅਗਲੇਰੀ ਮੈਡੀਕਲ ਸਹੂਲਤ ਲਈ ਭੇਜ ਦਿੱਤਾ ਗਿਆ।

PunjabKesari

ਗੜ੍ਹਸ਼ੰਕਰ 'ਚ ਮਿਲਿਆ ਪਾਜ਼ੀਟਿਵ ਮਰੀਜ਼
ਕੋਰੋਨਾ ਵਾਇਰਸ ਦੇ ਮਰੀਜ਼ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਵਲੋਂ ਬਲਦੇਵ ਸਿੰਘ ਦੇ ਨਜ਼ਦੀਕੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਨ੍ਹਾਂ 'ਚੋਂ ਬਲਦੇਵ ਸਿੰਘ ਦੇ ਇਕ ਮਿੱਤਰ ਹਰਭਜਨ ਸਿੰਘ 'ਚ ਕੋਰੋਨਾ ਦੇ ਕਾਫੀ ਲੱਛਣ ਨਜ਼ਰ ਆਉਂਦੇ ਦੇਖ ਸਿਹਤ ਵਿਭਾਗ ਵੱਲੋਂ ਹਰਭਜਨ ਸਿੰਘ ਨੂੰ ਸਰਕਰੀ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ 'ਚ ਲਿਆਂਦਾ ਗਿਆ ਸੀ ਅਤੇ ਹਰਭਜਨ ਸਿੰਘ ਦੇ ਖੂਨ ਦੇ ਸੈਂਪਲ ਚੰਡੀਗੜ੍ਹ ਵਿਖੇ ਪੀ. ਜੀ. ਆਈ. 'ਚ ਜਾਂਚ ਲਈ ਭੇਜੇ ਗਏ ਸਨ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਹਰਭਜਨ ਸਿੰਘ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ► ਪੰਜਾਬ 'ਚ ਕੋਰੋਨਾ ਦਾ ਕਹਿਰ, ਹੁਣ ਗੜ੍ਹਸ਼ੰਕਰ 'ਚ ਮਿਲਿਆ ਪਾਜ਼ੀਟਿਵ ਮਰੀਜ਼

ਪੰਜਾਬ 'ਚ 'ਕੋਰੋਨਾ ਵਾਇਰਸ' ਦੇ 7 ਕੇਸਾਂ ਦੀ ਪੁਸ਼ਟੀ, ਇਕ ਦੀ ਮੌਤ
ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਤੜਥੱਲੀ ਮਚਾਈ ਹੋਈ ਹੈ। ਸੂਬੇ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 7 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ। ਪਿੰਡ ਪਠਲਾਵਾ ਵਾਸੀ ਬਲਦੇਵ ਸਿੰਘ ਪੁੱਤਰ ਜਗਨ ਨਾਥ ਬੀਤੀ 6 ਮਾਰਚ ਨੂੰ ਜਰਮਨ ਵਾਇਆ ਇਟਲੀ 2 ਘੰਟੇ ਦੀ ਏਅਰ ਸਟੇਅ ਤੋਂ ਬਾਅਦ ਆਪਣੇ ਪਿੰਡ ਪੁੱਜਾ ਸੀ, ਜਿਸ ਤੋਂ ਬਾਅਦ ਬੀਮਾਰ ਹੋਣ 'ਤੇ ਉਸ ਨੂੰ ਬੰਗਾ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੂਜਾ ਮਾਮਲਾ ਅੰਮ੍ਰਿਤਸਰ ਦਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੁਸ਼ਿਆਰਪੁਰ ਵਾਸੀ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ, ਜਿੱਥੇ ਦੂਜੀ ਵਾਰ ਉਸ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ


author

Anuradha

Content Editor

Related News