ਪੰਜਾਬ 'ਚ 'ਕੋਰੋਨਾ' ਦਾ ਕਹਿਰ ਜਾਰੀ, ਤਰਨਤਾਰਨ 'ਚ ਇਕੱਠੇ 26 ਕੇਸ ਆਏ ਸਾਹਮਣੇ
Sunday, May 03, 2020 - 03:11 PM (IST)
ਤਰਨਤਾਰਨ (ਰਮਨ)— ਪੰਜਾਬ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਕੋਰੋਨਾ ਪਾਜ਼ੇਟਿਵ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲੇ 'ਚ ਤਰਨਤਾਰਨ 'ਚ ਇਕੱਠੇ 26 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਨ੍ਹਾਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਵੱਲੋਂ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚ ਜ਼ਿਆਦਾਤਰ ਕੇਸ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਹਨ, ਜਿਨ੍ਹਾਂ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਥੇ ਦੱਸ ਦੇਈਏ ਕਿ ਪਹਿਲਾਂ ਤਰਨਤਾਰਨ 'ਚ 15 ਪਾਜ਼ੇਟਿਵ ਕੇਸ ਪਾਏ ਗਏ ਸਨ, ਜਿਨ੍ਹਾਂ 'ਚੋਂ ਇਕ ਮਰੀਜ਼ ਦੀ ਰਿਪਰੋਟ ਨੈਗੇਟਿਵ ਆ ਗਈ ਹੈ। ਅੱਜ ਦੇ ਮਿਲੇ ਇਨ੍ਹਾਂ 26 ਕੇਸਾਂ ਨੂੰ ਮਿਲਾ ਕੇ ਤਰਨਤਾਰਨ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 40 ਤੱਕ ਪਹੁੰਚ ਗਈ ਹੈ।