ਬਰਨਾਲਾ ਦੀ ਕੋਰੋਨਾ ਪਾਜ਼ੀਟਿਵ ਮਹਿਲਾ ਪਟਿਆਲਾ ਵਿਖੇ ਰੈਫਰ
Monday, Apr 06, 2020 - 04:54 PM (IST)

ਬਰਨਾਲਾ (ਵਿਵੇਕ ਸਿੰਧਵਾਨੀ)— ਬੀਤੇ ਦਿਨੀਂ ਕੋਰੋਨਾ ਦਾ ਟੈਸਟ ਪਾਜ਼ੀਟਿਵ ਆਉਣ ਵਾਲੀ ਸੇਖਾ ਰੋਡ ਵਾਸੀ ਮਹਿਲਾ ਨੂੰ ਅੱਜ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਸ ਮਹਿਲਾ ਨੂੰ ਪਟਿਆਲਾ ਵਿਖੇ ਦਾਖਲ ਕਰਾਉਣ ਲਈ ਡਾ. ਮਨਪ੍ਰੀਤ ਸਿੱਧੂ ਖੁਦ ਗਏ ਹਨ। ਸਿਵਲ ਸਰਜਨ ਡਾ. ਗੁਰਵਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹਤਿਆਤ ਦੇ ਤੌਰ 'ਤੇ ਉਸ ਮਹਿਲਾ ਨੂੰ ਪਟਿਆਲਾ ਵਿਖੇ ਰੈਫਰ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੀ ਸ਼ਿਕਾਰ ਹੋਈ ਉਕਤ ਮਹਿਲਾ 'ਚ ਕੁਝ ਬਦਲਾਅ ਵੇਖਣ ਨੂੰ ਮਿਲੇ ਸਨ, ਜਿਸ ਕਰਕੇ ਅਸੀਂ ਉਸ ਮਹਿਲਾ ਨੂੰ ਪਟਿਆਲਾ ਵਿਖੇ ਰੈਫਰ ਕਰਨ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ: ਰੂਪਨਗਰ: ਕਰਫਿਊ ਦੌਰਾਨ ਪਤੀ-ਪਤਨੀ ਨੇ ਕਰ ਦਿੱਤਾ ਖੂਨੀ ਕਾਰਾ, ਹੁਣ ਖਾਣਗੇ ਜੇਲ ਦੀ ਹਵਾ (ਤਸਵੀਰਾਂ)
ਇਹ ਵੀ ਪੜ੍ਹੋ: ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ
ਜਾਣੋ ਪੰਜਾਬ 'ਚ ਹੋਈਆਂ ਮੌਤਾਂ ਦਾ ਵੇਰਵਾ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਹੋਈ, ਜੋ ਅੰਮ੍ਰਿਤਸਰ 'ਚ ਦਾਖਲ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ
ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ, ਅਪ੍ਰੈਲ ਮਹੀਨੇ 'ਚ ਪੰਜਾਬ ਸਰਕਾਰ ਨੂੰ ਹੋਇਆ 5 ਹਜ਼ਾਰ ਕਰੋੜ ਦਾ ਵਿੱਤੀ ਨੁਕਸਾਨ
31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ, ਜਦਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ ਜਦਕਿ ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ। ਇਸ ਤੋਂ ਇਲਾਵਾ 7ਵੀਂ ਮੌਤ ਪਠਾਨਕੋਟ ਦੀ ਕੋਰੋਨਾ ਪੀੜਤ ਔਰਤ ਦੀ ਅੰਮ੍ਰਿਤਸਰ ਵਿਖੇ 5 ਅਪ੍ਰੈਲ ਨੂੰ ਹੋਈ ਸੀ।
ਇਹ ਵੀ ਪੜ੍ਹੋ: ਸ਼ੱਕੀ ਹਾਲਾਤ ''ਚ ਵਿਆਹੁਤਾ ਦੀ ਮੌਤ, ਕੋਰੋਨਾ ਦੇ ਖੌਫ ਕਾਰਨ ਸ਼ਮਸ਼ਾਨ ਘਾਟ ''ਚ ਸਸਕਾਰ ਦਾ ਹੋਇਆ ਵਿਰੋਧ
ਪੰਜਾਬ 'ਚ ਕੋਰੋਨਾ ਵਾਇਰਸ ਦੀ ਪੀੜਤ ਮਰੀਜ਼ਾਂ ਦੀ ਗਿਣਤੀ 76 ਤੱਕ ਪਹੁੰਚੀ
ਪੰਜਾਬ 'ਚ ਕੋਰੋਨਾ ਵਾਇਰਸ ਦੀ ਪੀੜਤ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ, ਜਿਨ੍ਹਾਂ 'ਚੋਂ ਕੋਰੋਨਾ ਵਾਇਰਸ ਕਾਰਨ ਹੁਣ ਤੱਕ 7 ਲੋਕਾਂ ਦੀ ਮੌਤ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ 15 (2 ਮਰੀਜ਼ ਠੀਕ, 1 ਮੌਤ), ਹੁਸ਼ਿਆਰਪੁਰ ਦੇ 7, ਜਲੰਧਰ ਦੇ 6, ਬਰਨਾਲਾ 1, ਅੰਮ੍ਰਿਤਸਰ ਦੇ 10, ਲੁਧਿਆਣਾ 7, ਰੋਪੜ 3, ਫਤਿਹਗੜ੍ਹ ਸਾਹਿਬ 2, ਕਪੂਰਥਲਾ 1, ਪਟਿਆਲਾ-ਫਰੀਦਕੋਟ ਦਾ 1-1 ਅਤੇ ਮਾਨਸਾ ਦੇ ਤਿੰਨ ਕੇਸ ਪਾਜ਼ੀਟਿਵ ਆਏ ਹਨ।
ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਪਰਿਵਾਰ ਨੇ ਅਸਥੀਆਂ ਚੁਗਣ ਸਬੰਧੀ ਸਿਹਤ ਵਿਭਾਗ ਨੂੰ ਕੀਤੀ ਇਹ ਬੇਨਤੀ
ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ