ਜਲੰਧਰ: ਕੋਰੋਨਾ ਵਾਇਰਸ ਦੇ ਸ਼ੱਕੀ 10 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ, 17 ਨਵੇਂ ਸੈਂਪਲ ਭੇਜੇ
Sunday, Mar 29, 2020 - 10:27 AM (IST)

ਜਲੰਧਰ (ਰੱਤਾ)— ਕੋਰੋਨਾ ਵਾਇਰਸ ਦੇ ਜਿਨ੍ਹਾਂ ਸ਼ੱਕੀ ਮਰੀਜ਼ਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ, ਉਨ੍ਹਾਂ 'ਚੋਂ 10 ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਜ਼ਿਆਦਾਤਰ ਦੀ ਰਿਪੋਰਟ ਅਜੇ ਬਾਕੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਵੀ ਹਸਪਤਾਲ 'ਚ ਦਾਖਲ ਹੋਏ ਸ਼ੱਕੀ 17 ਮਰੀਜ਼ਾਂ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਨਾਲ ਜੰਗ: ਜਥੇਦਾਰ ਹਰਪ੍ਰੀਤ ਸਿੰਘ ਦੀ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ
ਨਿਜਾਤਮ ਨਗਰ 'ਚ ਕੀਤਾ ਸਰਵੇ
ਬੀਤੇ ਦਿਨੀਂ ਸਥਾਨਕ ਨਿਜਾਤਮ ਨਗਰ 'ਚ ਕੋਰੋਨਾ ਵਾਇਰਸ ਦਾ ਮਰੀਜ਼ ਮਿਲਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੋਰ-ਟੂ-ਡੋਰ ਸਰਵੇ ਕਰਵਾਇਆ ਜਾ ਰਿਹਾ ਹੈ। ਇਨ੍ਹਾਂ 'ਚੋਂ ਜੇਕਰ ਕਿਸੇ ਨੂੰ ਕੋਰੋਨਾ ਵਾਇਰਸ ਦਾ ਲੱਛਣ ਹੋਵੇ ਜਾਂ ਉਹ ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਹੋਵੇ ਜਾਂ ਪੀੜਤ ਦੇ ਸੰਪਰਕ 'ਚ ਆਇਆ ਹੋਵੇ, ਵਿਭਾਗ ਦੀ ਟੀਮ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆ ਕੇ ਜਾਂਚ ਕਰਵਾ ਰਹੀ ਹੈ।
ਇਹ ਵੀ ਪੜ੍ਹੋ : ਮੌਤ ਦੀ ਜੰਗ ਜਿੱਤ ਕੇ ਘਰ ਪਰਤਿਆ ਪੰਜਾਬ ਦਾ ਪਹਿਲਾ ਕੋਰੋਨਾ ਪਾਜ਼ੇਟਿਵ, ਬਿਆਨ ਕੀਤਾ ਤਜ਼ਰਬਾ
ਡੀ. ਐੱਚ. ਐੱਸ. ਪੰਜਾਬ ਨੇ ਕੀਤਾ ਦੌਰਾ
ਉੱਧਰ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਮਰੀਜ਼ ਮਿਲਣ ਦੇ ਮੱਦੇਨਜ਼ਰ ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਡਾ. ਅਵਨੀਤ ਕੌਰ ਨੇ ਸ਼ਨੀਵਾਰ ਨੂੰ ਸਿਵਲ ਹਸਪਤਾਲ ਅਤੇ ਈ. ਐੱਸ. ਆਈ. ਹਸਪਤਾਲ ਦਾ ਦੌਰਾ ਕਰ ਕੇ ਉਥੇ ਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ।