SP ਮਨਜੀਤ ਸ਼ਿਓਰਾਨ ਦੀ ਅਗਵਾਈ ਵਾਲੀ SIT ਕਰੇਗੀ ਕਰਨਲ ਬਾਠ ਮਾਮਲੇ ਦੀ ਜਾਂਚ

Thursday, Apr 10, 2025 - 11:58 AM (IST)

SP ਮਨਜੀਤ ਸ਼ਿਓਰਾਨ ਦੀ ਅਗਵਾਈ ਵਾਲੀ SIT ਕਰੇਗੀ ਕਰਨਲ ਬਾਠ ਮਾਮਲੇ ਦੀ ਜਾਂਚ

ਚੰਡੀਗੜ੍ਹ (ਅੰਕੁਰ)-ਪਟਿਆਲਾ 'ਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਪੁਲਸ ਮੁਲਾਜ਼ਮਾਂ ਵਲੋਂ ਕੁੱਟਮਾਰ ਦੀ ਜਾਂਚ ਹੁਣ ਏ.ਜੀ.ਐੱਮ.ਯੂ.ਟੀ. ਕੇਡਰ ਦੇ 2015 ਬੈਚ ਦੇ ਆਈ.ਪੀ.ਐੱਸ. ਅਫਸਰ ਐੱਸ.ਪੀ. ਮਨਜੀਤ ਸ਼ਿਓਰਾਨ ਦੀ ਅਗਵਾਈ ’ਚ ਬਣੀ SIT ਕਰੇਗੀ। ਉਨ੍ਹਾਂ ਦੀ ਅਗਵਾਈ ਹੇਠ ਤਿੰਨ ਹੋਰ ਅਧਿਕਾਰੀ ਡੀ.ਐੱਸ.ਪੀ., ਇੰਸਪੈਕਟਰ ਤੇ ਸਬ ਇੰਸਪੈਕਟਰ ਵੀ ਟੀਮ ’ਚ ਸ਼ਾਮਲ ਹੋਣਗੇ। ਹਾਲਾਂਕਿ ਇਨ੍ਹਾਂ ਟੀਮ ਮੈਂਬਰਾਂ ਦੇ ਨਾਂ ਅਜੇ ਤੈਅ ਨਹੀਂ ਹੋਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਐੱਸ.ਪੀ.ਐੱਸ. ਪਰਮਾਰ ਤੇ ਫਿਰ ਏ.ਐੱਸ.ਰਾਏ. ਦੀ ਅਗਵਾਈ ’ਚ SIT ਬਣਾਈ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਾਠ ਪਰਿਵਾਰ ਦੀ ਪਟੀਸ਼ਨ ’ਤੇ ਪੰਜਾਬ ਪੁਲਸ ਦੀ ਬਜਾਏ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਨੂੰ ਕਰਨ ਲਈ ਕਿਹਾ ਸੀ ਤੇ ਸਪੱਸ਼ਟ ਕਿਹਾ ਸੀ ਕਿ ਇਸ ਐੱਸ.ਆਈ.ਟੀ. ’ਚ ਪੰਜਾਬ ਪੁਲਸ ਦਾ ਕੋਈ ਨੁਮਾਇੰਦਾ ਨਹੀਂ ਹੋਣਾ ਚਾਹੀਦਾ। ਇਹ ਐੱਸ.ਆਈ.ਟੀ. ਚਾਰ ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਜਾਂਚ ਰਿਪੋਰਟ ਹਾਈ ਕੋਰਟ ’ਚ ਜਮ੍ਹਾਂ ਕਰਵਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News