ਅਗਸਤ ਦੇ ਪਹਿਲੇ ਹਫਤੇ ਹੋਣਗੀਆਂ ਨਿਗਮ ਦੀਆਂ ਚੋਣਾਂ : ਨਵਜੋਤ ਸਿੱਧੂ

05/23/2017 4:41:11 PM

ਚੰਡੀਗੜ੍ਹ : ਪੰਜਾਬ ਵਿਚ ਚਾਰ ਨਿਗਮਾਂ ਦੇ ਚੋਣ ਅਗਸਤ ਦੇ ਪਹਿਲੇ ਹਫਤੇ ਹੋ ਸਕਦੇ ਹਨ। ਇਸ ਗੱਲ ਦਾ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ ਹੈ। ਮੰਗਲਵਾਰ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਕਾਂਗਰਸ ਭਵਨ ਵਿਖੇ ਅਹਿਮ ਬੈਠਕ ਹੋਈ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਪੁਰਾਣੀ ਸਰਕਾਰ ਨੇ ਸ਼ਹਿਰਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ। ਇਸੇ ਕਰਕੇ ਸ਼ਹਿਰਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਏਜੰਡਾ ਪਾਰਦਰਸ਼ਤਾ ਨਾਲ ਕੰਮ ਕਰਨਾ ਹੈ। ਸਿੱਧੂ ਨੇ ਕਿਹਾ ਕਿ ਚਾਰ ਨਿਗਮਾਂ ਦੀਆਂ ਚੋਣਾਂ ਅਗਸਤ ਦੇ ਪਹਿਲੇ ਹਫਤੇ ਹੋ ਸਕਦੀਆਂ ਹਨ।

Gurminder Singh

This news is Content Editor Gurminder Singh