ਨਿਗਮ ਕਮਿਸ਼ਨਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ

Saturday, May 02, 2020 - 12:48 AM (IST)

ਨਿਗਮ ਕਮਿਸ਼ਨਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ

ਜਲੰਧਰ (ਖੁਰਾਣਾ)— ਇਕ ਪਾਸੇ ਸ਼ੁੱਕਰਵਾਰ ਜਿਥੇ ਨਗਰ ਨਿਗਮ ਦੇ ਚਾਰ ਅਧਿਕਾਰੀਆਂ ਤੇ ਇਕ ਸਫ਼ਾਈ ਕਰਮਚਾਰੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਨਿਗਮ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ, ਉੱਥੇ ਹੀ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਲਾਕੜਾ ਦੀ ਟੈਸਟ ਰਿਪੋਰਟ ਨੈਗੇਟਿਵ ਆਉਣ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਜ਼ਿਕਰਯੋਗ ਕਿ ਨਿਗਮ ਕਮਿਸ਼ਨਰ ਨੇ ਕੁਝ ਦਿਨ ਪਹਿਲਾਂ ਸਿਵਲ ਹਸਪਤਾਲ ਜਾ ਕੇ ਆਪਣੇ ਸੈਂਪਲ ਦਿੱਤੇ ਸਨ। ਮੇਅਰ ਦੇ ਓ. ਐੱਸ. ਡੀ. ਹਰਪ੍ਰੀਤ ਵਾਲੀਆ ਦੇ ਪਾਜ਼ੇਟਿਵ ਆਉਣ ਕਾਰਨ ਸਿਹਤ ਵਿਭਾਗ ਨੇ ਨਿਗਮ ਦੇ ਸਾਰੇ ਅਧਿਕਾਰੀਆਂ ਦੇ ਟੈਸਟ ਲਏ ਹੋਏ ਸਨ ਤੇ ਜ਼ਿਆਦਾਤਰ ਦੀ ਰਿਪੋਰਟ ਨੈਗੇਟਿਵ ਆਈ ਹੈ ।


author

KamalJeet Singh

Content Editor

Related News