ਜ਼ਿਮਨੀ ਚੋਣਾਂ ਤੋਂ ਵੀ ਪਹਿਲਾਂ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਜਲਦ ਹੋ ਸਕਦੈ ਐਲਾਨ
Tuesday, Jul 16, 2024 - 10:00 AM (IST)
ਜਲੰਧਰ (ਧਵਨ)– ਪੰਜਾਬ ’ਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ’ਚ ਕਾਰਪੋਰੇਸ਼ਨ ਚੋਣਾਂ ਸਤੰਬਰ ਦੇ ਅਖੀਰ ਜਾਂ ਅਕਤੂਬਰ ਦੇ ਸ਼ੁਰੂ ’ਚ ਕਰਵਾਏ ਜਾਣ ’ਤੇ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਜਾਣ ਦੇ ਆਸਾਰ ਹਨ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਖ਼ਾਤਿਰ ਜਾਨ ਵਾਰ ਗਏ ਫ਼ੌਜ ਦੇ ਜਵਾਨ, ਅੱਤਵਾਦੀਆਂ ਨਾਲ ਮੁਕਾਬਲੇ 'ਚ ਅਧਿਕਾਰੀ ਸਣੇ 4 ਜਵਾਨ ਸ਼ਹੀਦ
ਮੁੱਖ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੂੰ ਇਹੀ ਸਲਾਹ ਦਿੱਤੀ ਜਾ ਰਹੀ ਹੈ ਕਿ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਉਪ-ਚੋਣ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਹੁਣ ਪਾਰਟੀ ਵਾਲੰਟੀਅਰਾਂ ਦਾ ਮਨੋਬਲ ਉੱਚਾ ਹੈ ਅਤੇ ਇਸ ਦਾ ਲਾਭ ਤੁਰੰਤ ਉਠਾਇਆ ਜਾਣਾ ਚਾਹੀਦਾ ਹੈ। ਜਲੰਧਰ ਵੈਸਟ ਉਪ-ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਜਿੱਤੀ ਸੀ। ਪਾਰਟੀ ਨੇਤਾਵਾਂ ਦਾ ਮੰਨਣਾ ਹੈ ਕਿ ਕਾਰਪੋਰੇਸ਼ਨ ਚੋਣਾਂ ਜਲਦ ਕਰਵਾਉਣ ਦਾ ਫੈਸਲਾ ਸਰਕਾਰ ਵੱਲੋਂ ਲਿਆ ਜਾ ਸਕਦਾ ਹੈ। ਮੁੱਖ ਮੰਤਰੀ ਦੀ ਵੀ ਇਹੀ ਇੱਛਾ ਹੈ ਕਿ ਇਹ ਚੋਣਾਂ ਜਲਦ ਹੋਣੀਆਂ ਚਾਹੀਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ - 3 ਬੱਚਿਆਂ ਦੀ ਮਾਂ 'ਤੇ ਆਇਆ ਸਿਰਫ਼ਿਰੇ ਦਾ ਦਿਲ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼
ਜ਼ਿਮਨੀ-ਚੋਣਾਂ ਤੋਂ ਪਹਿਲਾਂ ਕਾਰਪੋਰੇਸ਼ਨ ਚੋਣਾਂ ਕਰਵਾਉਣ ਬਾਰੇ ਕੀਤਾ ਜਾ ਰਿਹੈ ਵਿਚਾਰ
ਸਰਕਾਰ ਸੂਬੇ ਵਿਚ 4 ਵਿਧਾਨ ਸਭਾ ਸੀਟਾਂ ਦੀਆਂ ਉਪ-ਚੋਣਾਂ ਤੋਂ ਪਹਿਲਾਂ ਕਾਰਪੋਰੇਸ਼ਨ ਚੋਣਾਂ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਕਾਰਪੋਰੇਸ਼ਨ ਚੋਣਾਂ ਜਿੱਤ ਕੇ ਪਾਰਟੀ ਇਸ ਦਾ ਅਸਰ 4 ਵਿਧਾਨ ਸਭਾ ਸੀਟਾਂ ਉੱਪਰ ਪਾ ਸਕਦੀ ਹੈ। ਪਾਰਟੀ ਇਸ ਦਾ ਲਾਭ ਚਾਰੇ ਉਪ-ਚੋਣਾਂ ਵਿਚ ਉਠਾ ਸਕਦੀ ਹੈ ਕਿਉਂਕਿ ਉਪ-ਚੋਣਾਂ ਵੀ ਸਰਕਾਰ ਲਈ ਵੱਕਾਰ ਦਾ ਸਵਾਲ ਬਣਨ ਵਾਲੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8